Breaking News
Home / 2021 / January / 18

Daily Archives: January 18, 2021

ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ‘ਤੇ ਛੱਡਿਆ ਮਾਮਲਾ

ਹੁਣ 20 ਜਨਵਰੀ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ, ਬਿਊਰੋ ਨਿਊਜ਼ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਕੀਤੀ ਜਾ ਰਹੀ ‘ਟਰੈਕਟਰ ਪਰੇਡ’ ਨੂੰ ਰੋਕਣ ਲਈ ਦਾਖ਼ਲ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ। ਜਿਸ ਬਾਰੇ ਫੈਸਲਾ ਦਿੱਲੀ ਪੁਲਿਸ ਨੇ …

Read More »

ਕਿਸਾਨਾਂ ਨੂੰ ਅਮਨ ਅਮਾਨ ਨਾਲ ਟਰੈਕਟਰ ਰੈਲੀ ਕੱਢਣ ਦਾ ਸੰਵਿਧਾਨਕ ਹੱਕ

ਉਗਰਾਹਾਂ ਦਾ ਕਹਿਣਾ, ਜੇ ਦਿੱਲੀ ਪੁਲਿਸ ਨੂੰ ਇਤਰਾਜ਼ ਹੈ ਤਾਂ ਸੰਯੁਕਤ ਮੋਰਚੇ ਨਾਲ ਬੈਠ ਕੇ ਗੱਲ ਕਰੇ ਨਵੀਂ ਦਿੱਲੀ, ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖਿਲਾਫ ਡਟੀਆਂ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਸ਼ਾਂਤੀਪੂਰਵਕ ਟਰੈਕਟਰ ਰੈਲੀ ਕੱਢਣ ਦਾ ਸੰਵਿਧਾਨਕ ਹੱਕ ਹੈ। ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ …

Read More »

ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਨੂੰ ਝਟਕਾ

ਦਰਜਨਾਂ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਜਥੇਬੰਦੀ ‘ਚ ਸ਼ਾਮਲ ਚੰਡੀਗੜ੍ਹ, ਬਿਊਰੋ ਨਿਊਜ਼ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿਚੋਂ ਹਟੇ ਅਤੇ ਚਰਚਾ ਵਿਚ ਆਏ ਕਿਸਾਨ ਆਗੂ ਭੁਪਿੰਦਰ ਸਿੰਘ ਮਾਨ ਦੀ ਜਥੇਬੰਦੀ ਦੇ ਦਰਜਨਾਂ ਵਰਕਰ ਬਲਬੀਰ ਸਿੰਘ ਰਾਜੇਵਾਲ ਦੀ ਜਥੇਬੰਦੀ ਵਿਚ ਸ਼ਾਮਲ ਹੋ ਗਏ। ਅੱਜ ਬੀਕੇਯੂ ਮਾਨ ਨੂੰ ਛੱਡ ਕੇ ਬਲਦੇਵ ਸਿੰਘ …

Read More »

ਗੁਰਨਾਮ ਸਿੰਘ ਚੜੂਨੀ ‘ਤੇ ਲੱਗੇ ਸਿਆਸੀ ਪਾਰਟੀਆਂ ਨਾਲ ਰਾਬਤੇ ਦੇ ਇਲਜ਼ਾਮ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਂਚ ਲਈ ਕਮੇਟੀ ਕਾਇਮ ਚੰਡੀਗੜ੍ਹ, ਬਿਊਰੋ ਨਿਊਜ਼ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸਿਆਸੀ ਪਾਰਟੀਆਂ ਦੇ ਲੀਡਰਾਂ ਨਾਲ ਮੁਲਾਕਾਤ ਕੀਤੇ ਜਾਣ ਦੇ ਮਾਮਲੇ ‘ਤੇ ਕਿਸਾਨ ਜਥੇਬੰਦੀਆਂ ਨੇ ਸਖਤੀ ਦਿਖਾਈ ਹੈ। ਕਿਸਾਨ ਸੰਯੁਕਤ ਮੋਰਚਾ ਵੱਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮਾਮਲੇ ਦੀ ਤਫਤੀਸ਼ …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼

ਗੋਲੀ ਕਾਂਡ ਵਿਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਹੋਣ ਦਾ ਦਾਅਵਾ ਫਰੀਦਕੋਟ, ਬਿਊਰੋ ਨਿਊਜ਼ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਹੈ। ਸਿੱਟ ਨੇ ਚਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਦੀ ਸ਼ਮੂਲੀਅਤ ਦਾ ਦਾਅਵਾ …

Read More »

ਆਪ ਆਗੂਆਂ ਦਾ ਦਾਅਵਾ, ਆਮ ਆਦਮੀ ਪਾਰਟੀ ਦਾ ਤੇਜ਼ੀ ਨਾਲ ਹੋ ਰਿਹਾ ਪਾਸਾਰ

ਐਨ ਆਈ ਏ ਵੱਲੋਂ ਕਿਸਾਨ ਆਗੂਆਂ ਨੂੰ ਭੇਜੇ ਸੰਮਨ ਦੀ ‘ਆਪ’ ਵਲੋਂ ਨਿਖੇਧੀ ਚੰਡੀਗੜ੍ਹ, ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਲਗਾਤਾਰ ‘ਆਪ’ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ …

Read More »

ਆਮ ਆਦਮੀ ਪਾਰਟੀ ਵੱਲੋਂ ਨਿਗਮ ਚੋਣਾਂ ਲਈ 129 ਉਮੀਦਵਾਰਾਂ ਦਾ ਐਲਾਨ

ਭਗਵੰਤ ਮਾਨ ਵਲੋਂ ਜਿੱਤ ਦਾ ਦਾਅਵਾ ਚੰਡੀਗੜ੍ਹ, ਬਿਊਰੋ ਨਿਊਜ਼ ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ 10 ਸ਼ਹਿਰਾਂ ਲਈ 129 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ …

Read More »

ਫਿਰੋਜ਼ਪੁਰ ‘ਚ ਅੰਗੀਠੀ ਦੇ ਧੂੰਏਂ ਨੇ ਲਈਆਂ ਤਿੰਨ ਜਾਨਾਂ

ਸਾਹ ਘੁੱਟਣ ਕਰਕੇ ਮਾਂ ਸਮੇਤ ਦੋ ਬੱਚਿਆਂ ਦੀ ਮੌਤ ਫਿਰੋਜ਼ਪੁਰ, ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਹਾਮਦ ਵਾਲਾ ਉਤਾੜ ਵਿਖੇ ਲੰਘੀ ਰਾਤ ਇਕ ਕਮਰੇ ਵਿਚ ਅੰਗੀਠੀ ਬਾਲ ਕੇ ਸੁੱਤੇ ਹੋਏ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਜ਼ਹਿਰੀਲੀ ਗੈਸ ਚੜ੍ਹ ਜਾਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਹੈ। ਜਾਣਕਾਰੀ …

Read More »

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ

ਇਕ ਬਦਮਾਸ਼ ਮਾਰਿਆ ਗਿਆ, ਚਾਰ ਹਥਿਆਰਾਂ ਸਮੇਤ ਕਾਬੂ ਤਰਨਤਾਰਨ, ਬਿਊਰੋ ਨਿਊਜ਼ ਤਰਨਤਾਰਨ ਦੇ ਸ਼ਹਿਰ ਪੱਟੀ ਨੇੜੇ ਕਾਰ ਸਵਾਰ ਪੰਜ ਬਦਮਾਸ਼ਾਂ ਨਾਲ ਪੁਲਿਸ ਦਾ ਉਸ ਵੇਲੇ ਮੁਕਾਬਲਾ ਸ਼ੁਰੂ ਹੋ ਗਿਆ ਜਦੋਂ ਇਹ ਬਦਮਾਸ਼ ਵਾਰਦਾਤ ਕਰਕੇ ਫ਼ਰਾਰ ਹੋ ਰਹੇ ਸਨ। ਕਾਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਬਦਮਾਸ਼ ਇਕ ਮੈਰਿਜ ਪੈਲੇਸ ਵਿਚ ਜਾ …

Read More »

26 ਜਨਵਰੀ ਮੌਕੇ ਅਟਾਰੀ ਬਾਰਡਰ ‘ਤੇ ਨਹੀਂ ਹੋਵੇਗੀ ਸਾਂਝੀ ਪਰੇਡ

ਝੰਡਾ ਲਹਿਰਾਉਣ ਅਤੇ ਉਤਾਰਨ ਦਾ ਆਯੋਜਨ ਹੀ ਹੋਵੇਗਾ ਨਵੀਂ ਦਿੱਲੀ, ਬਿਊਰੋ ਨਿਊਜ਼ ਆਉਂਦੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਅਟਾਰੀ ਬਾਰਡਰ ‘ਤੇ ਸੰਯੁਕਤ ਜਾਂ ਤਾਲਮੇਲ ਪਰੇਡ ਆਯੋਜਿਤ ਨਹੀਂ ਹੋਵੇਗੀ। ਪਹਿਲਾਂ ਪਾਕਿਸਤਾਨ ਤੇ ਭਾਰਤ ਆਮ ਤੌਰ ‘ਤੇ ਸਾਂਝੀ ਪਰੇਡ ਕਰਦੇ ਸਨ। ਜਿਸ ਦਾ ਦਰਸ਼ਕ ਦੋਵੇਂ ਪਾਸਿਆਂ ਤੋਂ ਆਨੰਦ ਮਾਣਦੇ ਰਹੇ। ਕਰੋਨਾ …

Read More »