Breaking News
Home / 2021 / May / 21

Daily Archives: May 21, 2021

ਨਵਜੋਤ ਸਿੱਧੂ ਨੇ ਬਰਗਾੜੀ ਮਾਮਲੇ ਵਿਚ ਅਕਾਲੀ ਦਲ ਨੂੰ ਲਿਆ ਨਿਸ਼ਾਨੇ ‘ਤੇ

ਕਿਹਾ – ‘ਤੁਸੀਂ ਦੋਸ਼ੀ ਹੋ ਪਰ ਤੁਹਾਨੂੰ ਬਚਾਇਆ ਗਿਆ ਹੈ’ ਅੰਮ੍ਰਿਤਸਰ/ਬਿਊਰੋ ਨਿਊਜ਼ : ਬਹਿਬਲ ਕਲਾਂ ਅਤੇ ਬਰਗਾੜੀ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਇੱਕ ਟਵੀਟ ਰਾਹੀਂ ਬਿਨਾਂ ਕਿਸੇ ਦਾ ਨਾਂ ਲਏ ਆਖਿਆ, ‘ਤੁਸੀਂ ਦੋਸ਼ੀ ਹੋ ਪਰ ਤੁਹਾਨੂੰ ਬਚਾਇਆ ਗਿਆ ਹੈ।’ …

Read More »

ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਘਾਟ ਨਹੀਂ : ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ਼ ਮੰਗ ਰਹੇ ਸਿੱਖਾਂ ‘ਤੇ ਗੋਲੀ ਚਲਾਉਣ ਦੇ ਮਾਮਲਿਆਂ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੱਤਾ ਦੀ ਵਰਤੋਂ ਕਰਕੇ ਸਬੂਤ ਮਿਟਾਉਣ ਵਾਲਿਆਂ ਖ਼ਿਲਾਫ਼ ਸਬੂਤਾਂ ਦੀ ਘਾਟ ਨਹੀਂ ਹੈ। ਮਾਨ ਨੇ …

Read More »

ਬੇਅਦਬੀ ਮਾਮਲੇ ‘ਚ ਨਵੀਂ ਜਾਂਚ ਟੀਮ ਵੱਲੋਂ ਛੇ ਵਿਅਕਤੀ ਗ੍ਰਿਫ਼ਤਾਰ

ਪੁਲਿਸ ਰਿਮਾਂਡ ‘ਤੇ ਭੇਜੇ ਫਰੀਦਕੋਟ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰ ਕੇ ਬੇਅਦਬੀ ਕਰਨ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਦੀ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਫੜੇ …

Read More »

ਸੁਖਦੇਵ ਢੀਂਡਸਾ ਤੇ ਬ੍ਰਹਮਪੁਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ

ਸੁਖਬੀਰ ਤੋਂ ਨਸਲਕੁਸ਼ੀ ਦੇ ਕਾਤਲਾਂ ਤੋਂ ਦਾਨ ਲੈਣ ਬਾਰੇ ਸਪੱਸ਼ਟੀਕਰਨ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ। …

Read More »

ਐਸਜੀਪੀਸੀ ਵੱਲੋਂ ਖੂਨਦਾਨ ਲਈ ਮੋਬਾਈਲ ਬੱਸ ਸੇਵਾ ਸ਼ੁਰੂ

ਬੀਬੀ ਜਗੀਰ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਕਾਰਨ ਖੂਨਦਾਨੀਆਂ ਵੱਲੋਂ ਹਸਪਤਾਲ ਆ ਕੇ ਖੂਨਦਾਨ ਕਰਨ ਵਿੱਚ ਆ ਰਹੀ ਮੁਸ਼ਕਲ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਵਿਸ਼ੇਸ਼ ਬੱਸ ਤਿਆਰ ਕਰਵਾਈ ਹੈ, ਜੋ ਸ਼ਹਿਰਾਂ ਤੇ ਪਿੰਡਾਂ ਵਿੱਚ ਖੂਨਦਾਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਬੱਸ …

Read More »

ਸ੍ਰੀ ਹੇਮਕੁੰਟ ਸਾਹਿਬ ਟਰੱਸਟ ਵੀ ਕਰੋਨਾ ਪੀੜਤਾਂ ਦੀ ਮਦਦ ਲਈ ਆਇਆ ਅੱਗੇ

ਅੰਮ੍ਰਿਤਸਰ : ਸ੍ਰੀ ਹੇਮਕੁੰਟ ਸਾਹਿਬ ਟਰੱਸਟ ਨੇ ਉਤਰਾਖੰਡ ਵਿੱਚ ਕਰੋਨਾ ਪੀੜਤਾਂ ਦੀ ਮਦਦ ਲਈ ਦੋ ਐਂਬੂਲੈਂਸਾਂ ਅਤੇ ਆਕਸੀਜਨ ਮੁਹੱਈਆ ਕਰਨ ਦੀ ਸੇਵਾ ਸ਼ੁਰੂ ਕੀਤੀ ਹੈ। ਗੁਰਦੁਆਰਾ ਜੋਸ਼ੀ ਮੱਠ ਤੋਂ ਦੋ ਐਂਬੂਲੈਂਸਾਂ ਰਵਾਨਾ ਕਰਦਿਆਂ ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਟਰੱਸਟ ਨੇ ਕਰੋਨਾ ਪੀੜਤਾਂ ਨੂੰ ਹਸਪਤਾਲ ਲਿਜਾਣ ਲਈ …

Read More »

ਮੁੱਖ ਮੰਤਰੀ ਨੇ ਭਿਜਵਾਇਆ ਧਮਕੀ ਭਰਿਆ ਸੰਦੇਸ਼, ਪਰਗਟ ਸਿੰਘ ਬੋਲੇ – ਜੋ ਕਰਨਾ ਹੈ ਕਰ ਲਓ

ਮੈਂ ਕਿਸੇ ਜਾਂਚ ਤੋਂ ਨਹੀਂ ਡਰਦਾ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਵਿਜੀਲੈਂਸ ਜਾਂਚ ਦੀਆਂ ਕਨਸੋਆਂ ਵਿਚਕਾਰ ਹੁਣ ਸਿੱਧੂ ਦੇ ਬੇਹੱਦ ਕਰੀਬੀ ਵਿਧਾਇਕ ਪਰਗਟ ਸਿੰਘ ‘ਤੇ ਵੀ ਸ਼ਿਕੰਜਾ ਕੱਸਣ ਦੀ ਤਿਆਰੀ ਹੋ ਰਹੀ ਹੈ। ਸੋਮਵਾਰ ਨੂੰ ਚੰਡੀਗੜ੍ਹ ‘ਚ ਵਿਧਾਇਕ ਪਰਗਟ ਸਿੰਘ ਨੇ ਖੁੱਲ੍ਹੇਆਮ ਕਿਹਾ …

Read More »

ਚਰਨਜੀਤ ਚੰਨੀ ਖਿਲਾਫ਼ ਮੀ-ਟੂ ਦਾ ਮਾਮਲਾ ਮੁੜ ਭਖਿਆ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਭੁੱਖ ਹੜਤਾਲ ‘ਤੇ ਬੈਠਣ ਦੀ ਦਿੱਤੀ ਧਮਕੀ ਚੰਡੀਗੜ੍ਹ : ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੀ-ਟੂ ਮਾਮਲੇ ਵਿਚ ਨਵਾਂ ਉਭਾਰ ਆਇਆ ਹੈ। ਮਹਿਲਾ ਆਈਏਐੱਸ ਅਫਸਰ ਨੂੰ 2018 ਵਿਚ ਇਤਰਾਜ਼ਯੋਗ ਮੈਸੇਜ ਭੇਜਣ ਦੇ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਐਲਾਨ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਲੁਧਿਆਣਾ ‘ਚ ਲੱਗੇ ਪੋਸਟਰ

ਐੱਨਐੱਸਯੂਆਈ ਵੱਲੋਂ ਸਰਕਾਰ ‘ਤੇ ਕਰੋਨਾ ਨਾਲ ਨਜਿੱਠਣ ਲਈ ਸਾਰਥਕ ਕਦਮ ਨਾ ਚੁੱਕਣ ਦਾ ਆਰੋਪ ਲੁਧਿਆਣਾ : ਦੇਸ਼ ਵਿੱਚ ਕਰੋਨਾ ਵੈਕਸੀਨ ਦੀ ਕਮੀ ਦੇਖਦਿਆਂ ਐੱਨਐੱਸਯੂਆਈ ਦੀ ਲੁਧਿਆਣਾ ਇਕਾਈ ਨੇ ਮੋਦੀ ਸਰਕਾਰ ਨੂੰ ਜਗਾਉਣ ਲਈ ਵੱਖ-ਵੱਖ ਥਾਵਾਂ ‘ਤੇ ਬੈਨਰ ਲਾਏ। ਲੁਧਿਆਣਾ ਇਕਾਈ ਦੇ ਪ੍ਰਧਾਨ ਅਵੀ ਵਰਮਾ ਨੇ ਦੱਸਿਆ ਕਿ ਪੂਰਾ ਦੇਸ਼ ਕਰੋਨਾ …

Read More »