Breaking News

Daily Archives: September 15, 2021

ਸਿੰਘੂ ਬਾਰਡਰ ਦੇ ਇਕ ਪਾਸੇ ਦਾ ਰਸਤਾ ਖੋਲ੍ਹਣ ਲਈ ਤਿਆਰ ਹੋਏ ਕਿਸਾਨ

ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੀ ਬੇਨਤੀ ਨੂੰ ਕਿਸਾਨ ਆਗੂਆਂ ਨੇ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਘੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸਿੰਘੂ ਅਤੇ ਕੁੰਡਲੀ ਬਾਰਡਰ ’ਤੇ ਧਰਨੇ ਲਗਾਏ ਹੋਏ …

Read More »

ਸੋਨੂ ਸੂਦ ਦੇ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਦਾ ਛਾਪਾ

ਆਮ ਆਦਮੀ ਪਾਰਟੀ ਨੇ ਸੋਨੂ ਸੂਦ ਨੂੰ ਬਣਾਇਆ ਹੈ ਬਰਾਂਡ ਅੰਬੈਸਡਰ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰ ਸੋਨੂੰ ਸੂਦ ਦੇ ਮੁੰਬਈ ਸਥਿਤ ਦਫਤਰਾਂ ’ਤੇ ਇਨਕਮ ਟੈਕਸ ਵਿਭਾਗ ਨੇ ਛਾਪੇ ਮਾਰੇ। ਸੋਨੂੰ ਸੂਦ ਨਾਲ ਸਬੰਧਤ ਮੁੰਬਈ ਵਿਚਲੀਆਂ ਛੇ ਥਾਵਾਂ ’ਤੇ ਆਮਦਨ ਟੈਕਸ ਵਿਭਾਗ ਵੱਲੋਂ ਛਾਪੇ ਮਾਰੇ ਗਏ ਹਨ। ਸਕੂਲੀ ਵਿਦਿਆਰਥੀਆਂ ਲਈ ਦਿੱਲੀ ਸਰਕਾਰ …

Read More »

ਬਾਦਲਾਂ ਨੇ ਹੀ ਰੱਖੀ ਸੀ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੀ ਨੀਂਹ : ਨਵਜੋਤ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਫਿਰ ਬਾਦਲਾਂ ’ਤੇ ਵੱਡਾ ਸਿਆਸੀ ਹਮਲਾ ਬੋਲਿਆ। ਸਿੱਧੂ ਨੇ ਆਖਿਆ ਕਿ ਇਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਹੀ ਰੱਖੀ ਸੀ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ …

Read More »

ਗੁਰਦਾਸ ਮਾਨ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ/ਬਿਊਰੋ ਨਿਊਜ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਘਿਰੇ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਨੇ ਰਾਹਤ ਦਿੰਦਿਆ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਗੁਰਦਾਸ ਮਾਨ ਨੂੰ ਇਕ ਹਫ਼ਤੇ ਅੰਦਰ ਦੁਬਾਰਾ ਜਾਂਚ ਵਿਚ ਸ਼ਾਮਲ ਲਈ ਵੀ ਕਿਹਾ ਹੈ। ਗੁਰਦਾਸ ਮਾਨ ਖਿਲਾਫ਼ ਜਲੰਧਰ ਦੀ ਇਕ ਅਦਾਲਤ ਵਿਚ …

Read More »

ਬਲਬੀਰ ਸਿੰਘ ਰਾਜੇਵਾਲ ਨੇ ਭਾਜਪਾ ਆਗੂ ਕਾਹਲੋਂ ਨੂੰ ਦਿੱਤਾ ਕਰਾਰਾ ਜਵਾਬ

ਕਿਹਾ : ਜੇ ਅੱਗੇ ਤੋਂ ਬਕਵਾਸ ਕੀਤੀ ਤਾਂ ਅਜਿਹਾ ਸਬਕ ਸਿਖਾਵਾਂਗੇ ਕਿ ਨਾਨੀ ਯਾਦ ਆ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਆਗੂ ਹਰਿੰਦਰ ਕਾਹਲੋਂ ਵੱਲੋਂ ਕਿਸਾਨਾਂ ’ਤੇ ਕੀਤੀ ਗਈ ਟਿੱਪਣੀ ਦਾ ਮਾਮਲਾ ਗਰਮਾ ਗਿਆ ਹੈ। ਕਾਹਲੋਂ ਵੱਲੋਂ ਕੀਤੀ ਗਈ ਟਿੱਪਣੀ ਦਾ ਸੰਯੁਕਤ ਕਿਸਾਨ ਮੋਰਚੇ ਨੇ ਵੀ ਕਰਾਰ ਜਵਾਬ ਦਿੱਤਾ ਹੈ। ਕਿਸਾਨ …

Read More »

ਜਲੰਧਰ ਕੈਂਟ ਤੋਂ ਦੋ ਹਾਕੀ ਖਿਡਾਰੀ ਇਕ ਦੂਜੇ ਖਿਲਾਫ਼ ਕਰਨਗੇ ਸਿਆਸੀ ਗੋਲ

ਉਲੰਪੀਅਨ ਪਰਗਟ ਸਿੰਘ ਕਾਂਗਰਸ ਵਲੋਂ ਅਤੇ ਸੁਰਿੰਦਰ ਸੋਢੀ ਆਮ ਆਦਮੀ ਪਾਰਟੀ ਵਲੋਂ ਹੋ ਸਕਦੇ ਹਨ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਕੈਂਟ ਤੋਂ ਦੋ ਸਾਬਕਾ ਹਾਕੀ ਖਿਡਾਰੀ ਆਹਮੋ-ਸਾਹਮਣੇ ਹੋ ਸਕਦੇ ਹਨ। ਇਨ੍ਹਾਂ ਵਿਚ ਆਮ ਆਦਮੀ ਪਾਰਟੀ ਵੱਲੋਂ 1980 ਦੀ ਮਾਸਕੋ ਉਲੰਪਿਕ ’ਚ ਗੋਲਡ ਮੈਡਲ ਜਿੱਤਣ …

Read More »

ਪਿ੍ਰਅੰਕਾ ਰਾਏਬਰੇਲੀ ਜਾਂ ਅਮੇਠੀ ਤੋਂ ਲੜ ਸਕਦੀ ਹੈ ਵਿਧਾਨ ਸਭਾ ਚੋਣ

ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਪਹਿਲਾਂ ਨਹੀਂ ਲੜੀ ਵਿਧਾਨ ਸਭਾ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਯੂਪੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਰਾਏਬਰੇਲੀ ਜਾਂ ਅਮੇਠੀ ਦੀ ਕਿਸੇ ਹਲਕੇ ਤੋਂ ਚੋਣ ਮੈਦਾਨ ਵਿਚ ਉਤਰ ਸਕਦੀ ਹੈ। ਧਿਆਨ ਰਹੇ ਕਿ …

Read More »

ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ

2016 ’ਚ ਲੈਫਟੀਨੈਂਟ ਜਨਰਲ ਦੇ ਅਹੁਦੇ ਤੋਂ ਹੋਏ ਹਨ ਸੇਵਾਮੁਕਤ ਦੇਹਰਾਦੂਨ/ਬਿਊਰੋ ਨਿਊਜ਼ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੇ ਅੱਜ ਸਵੇਰੇ ਉਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕ ਲਈ। ਰਾਜ ਭਵਨ ਦੇਹਰਾਦੂਨ ਵਿਚ ਆਯੋਜਿਤ ਇਕ ਸਾਦੇ ਸਮਾਰੋਹ ਵਿਚ ਉਤਰਾਖੰਡ ਹਾਈਕੋਰਟ ਦੇ ਚੀਫ ਜਸਟਿਸ ਆਰ.ਐਸ. ਚੌਹਾਨ ਨੇ ਗੁਰਮੀਤ ਸਿੰਘ ਨੂੰ ਅਹੁਦੇ …

Read More »

ਪਰਮਰਾਜ ਉਮਰਾਨੰਗਲ ਨੂੰ ਦਿੱਤੀ ਜਾਵੇ ਢੁੱਕਵੀਂ ਸੁਰੱਖਿਆ

ਕੇਂਦਰ ਨੇ ਕੈਪਟਨ ਅਮਰਿੰਦਰ ਸਰਕਾਰ ਨੂੰ ਕੀਤੀ ਹਦਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਮੁਅੱਤਲ ਕੀਤੇ ਹੋਏ ਆਈ. ਜੀ. ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਅਤੇ ਉਸ ਦੇ ਪਰਿਵਾਰ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਏ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਨੂੰ …

Read More »