Breaking News
Home / 2022 (page 242)

Yearly Archives: 2022

ਪੰਜਾਬ ਸਰਕਾਰ ਬਣਾ ਰਹੀ ਹੈ ਐਡਵਾਈਜ਼ਰੀ ਕਮੇਟੀ

ਲੋਕਹਿਤ ਮੁੱਦਿਆਂ ’ਤੇ ਦੇਵੇਗੀ ਸਲਾਹ, ਰਾਘਵ ਚੱਢਾ ਹੋ ਸਕਦੇ ਹਨ ਕਮੇਟੀ ਦੇ ਚੇਅਰਮੈਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਇਕ ਹਾਈ ਲੈਵਲ ਐਡਵਾਈਜ਼ਰੀ ਕਮੇਟੀ ਬਣਾ ਰਹੀ ਹੈ। ਇਹ ਕਮੇਟੀ ਸਰਕਾਰ ਨੂੰ ਲੋਕਹਿਤ ਮੁੱਦਿਆਂ ’ਤੇ ਸਲਾਹ ਦੇਵੇਗੀ। ਚੀਫ਼ ਸੈਕਟਰੀ ਵੀ ਕੇ ਜੰਜੂਆ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਚਰਚਾ …

Read More »

ਬੇਅਦਬੀ ਦੇ ਮਾਮਲੇ ’ਚ ਹੋਈ ਸਜ਼ਾ ਨੂੰ ਲੈ ਕੇ ਸਿਆਸੀ ਪਾਰਟੀਆਂ ’ਚ ਸ਼ੁਰੂ ਹੋਈ ਕ੍ਰੈਡਿਟ ਵਾਰ

ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਥਾਪੜੀ ਆਪੋ-ਆਪਣੀ ਪਿੱਠ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਹੋਈਆਂ ਬੇਅਦਬੀਆਂ ਦੇ ਮਾਮਲੇ ਵਿਚ ਲੰਘੇ ਕੱਲ੍ਹ ਮੋਗਾ ਦੀ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ। ਬੇਅਬਦੀਆਂ ਦੇ ਮਾਮਲਿਆਂ ਵਿਚ 7 ਸਾਲਾਂ ਦੌਰਾਨ ਅਦਾਲਤ ਵੱਲੋਂ ਸੁਣਾਇਆ ਗਿਆ ਇਹ ਪਹਿਲਾ ਫੈਸਲਾ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਕੈਨੇਡਾ ਵਾਸੀ ਮੇਹਰ ਸਿੰਘ ਚੰਦਾਨਾ ਦੇ ਪਰਿਵਾਰ ਨੇ ਚੜ੍ਹਾਇਆ 1 ਕਿਲੋ ਸੋਨਾ

ਸ਼ੋ੍ਰਮਣੀ ਕਮੇਟੀ ਵੱਲੋਂ ਪਰਿਵਾਰ ਦਾ ਕੀਤਾ ਗਿਆ ਸਨਮਾਨ ਅੰਮਿ੍ਰਤਸਰ/ਬਿਊਰੋ ਨਿਊਜ਼ : ਕੈਨੇਡਾ ’ਚ ਵਸੇ ਪੰਜਾਬੀ ਪਰਿਵਾਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 1 ਕਿਲੋਗ੍ਰਾਮ ਸੋਨਾ ਭੇਂਟ ਕੀਤਾ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਦੇ ਨਾਗਰਿਕ ਮੇਹਰ ਸਿੰਘ ਚੰਦਾਨਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਇਸ ਸੇਵਾ ਬਦਲੇ ਧੰਨਵਾਦ ਕੀਤਾ। ਮੇਹਰ …

Read More »

ਬਹਿਬਲ ਕਲਾਂ ਮਾਮਲੇ ‘ਚ ਪੁਲਿਸ ਅਧਿਕਾਰੀਆਂ ਨੂੰ ਹਾਈਕੋਰਟ ਤੋਂ ਨਾ ਮਿਲੀ ਰਾਹਤ

ਆਪਣੀ ਗੱਲ ਫਰੀਦਕੋਟ ਅਦਾਲਤ ਵਿੱਚ ਰੱਖਣ ਦੀ ਹਦਾਇਤ ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਪੜਤਾਲ ਰਿਪੋਰਟ ਨੂੰ ਚੁਣੌਤੀ ਦੇਣ ਵਾਲੀਆਂ ਚਾਰ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਦੋ ਹੋਰ ਅਰਜ਼ੀਕਾਰਾਂ ਨੂੰ ਹੁਕਮ ਦਿੱਤੇ ਹਨ …

Read More »

ਪਿਹੋਵਾ ਦੇ ਕਿਸਾਨ ਪਰਿਵਾਰ ਦੀ ਧੀ ਹੈ ਡਾ. ਗੁਰਪ੍ਰੀਤ ਕੌਰ

ਪਿਹੋਵਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਿਆਹ ਦੇ ਬੰਧਨ ‘ਚ ਬੱਝੀ ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੇ ਪਿੰਡ ਮਦਨਪੁਰ ਦੇ ਕਿਸਾਨ ਪਰਿਵਾਰ ਦੀ ਧੀ ਹੈ। ਡਾ.ਗੁਰਪ੍ਰੀਤ ਨੇ 2013 ‘ਚ ਮੁਲਾਣਾ ਮੈਡੀਕਲ ਕਾਲਜ ਅੰਬਾਲਾ ਵਿਚ ਦਾਖਲਾ ਲਿਆ ਸੀ ਅਤੇ 2018 ਵਿਚ ਐਮ.ਬੀ.ਬੀ.ਐਸ.ਪੂਰੀ ਕੀਤੀ। ਡਾ. ਗੁਰਪ੍ਰੀਤ ਕੌਰ ਦੇ …

Read More »

ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ‘ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਰੋਕਣ ਸਬੰਧੀ ਚਰਚਾ

ਸੰਘਰਸ਼ ਵਿੱਢਣ ਸਬੰਧੀ ਰਣਨੀਤੀ ਅਗਲੀ ਮੀਟਿੰਗ ਵਿੱਚ ਤਿਆਰ ਕੀਤੀ ਜਾਵੇਗੀ : ਉਗਰਾਹਾਂ ਮੁੱਲਾਂਪੁਰ ਦਾਖਾ : ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਮੁੱਲਾਂਪੁਰ ਦਾਖਾ ਦੇ ਗੁਰਸ਼ਰਨ ਕਲਾ ਭਵਨ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ, ਜਿਸ ‘ਚ ਪਾਣੀਆਂ ਤੇ ਕੁਦਰਤੀ ਸੋਮਿਆਂ ਉੱਪਰ …

Read More »

ਬਾਦਲਾਂ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ : ਸੁਖਪਾਲ ਖਹਿਰਾ

ਬੇਅਦਬੀ ਮਾਮਲੇ ਸਬੰਧੀ ਜਨਤਕ ਕੀਤੀ ਰਿਪੋਰਟ ਨੂੰ ਜਾਅਲੀ ਦੱਸਿਆ ਮਾਛੀਵਾੜਾ : ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਬਰਗਾੜੀ ਕਾਂਡ ਦੀ ਜਿਹੜੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਗਈ ਹੈ ਉਹ ਜਾਅਲੀ ਹੈ, ਜਿਸ ਵਿਚ ਸਿੱਧੇ ਤੌਰ ‘ਤੇ ਬਾਦਲਾਂ ਨੂੰ …

Read More »

ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਕਾਰਜਭਾਰ ਸੰਭਾਲਿਆ

ਵੀ.ਕੇ.ਭਾਵਰਾ ਦੋ ਮਹੀਨਿਆਂ ਦੀ ਛੁੱਟੀ ‘ਤੇ ਗਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਮੰਗਲਵਾਰ ਨੂੰ ਆਈਪੀਐਸ ਗੌਰਵ ਯਾਦਵ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਅਹੁਦਾ ਸੰਭਾਲਦੇ ਹੀ ਪੁਲਿਸ ਤੇ ਜਨਤਾ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਸਰਕਾਰ ਦੀ ਪ੍ਰਾਥਮਿਕਤਾ …

Read More »

ਬਿਕਰਮ ਮਜੀਠੀਆ ਨੂੰ ਅਜੇ ਜੇਲ੍ਹ ‘ਚ ਹੀ ਰਹਿਣਾ ਪਵੇਗਾ

ਹਾਈਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਤੋਂ ਨਾਂਹ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ …

Read More »

ਸੰਸਦ ਵਿਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕਾਂਗੇ: ਸਿਮਰਨਜੀਤ ਮਾਨ

ਨਵੇਂ ਬਣੇ ਲੋਕ ਸਭਾ ਮੈਂਬਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੇਂ ਬਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਭਾਰਨਗੇ। …

Read More »