Breaking News
Home / 2022 / February / 04 (page 3)

Daily Archives: February 4, 2022

ਕਾਂਗਰਸੀ ਉਮੀਦਵਾਰ ਜੱਗਾ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕਿਆ

ਜਗਰਾਉਂ : ਜਗਰਾਉਂ ਨੇੜਲੇ ਪਿੰਡ ਸਿੱਧਵਾਂ ਕਲਾਂ ‘ਚ ਚੋਣ ਪ੍ਰਚਾਰ ਕਰਨ ਪੰਹੁਚੇ ਕਾਂਗਰਸ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਨੂੰ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛੇ ਗਏ ਪਰ ਗੰਭੀਰ ਮੁੱਦਿਆਂ ‘ਤੇ ਚਰਚਾ ਕਰਨ ‘ਚ ਵਿਧਾਇਕ ਜੱਗਾ ਹਿੱਸੋਵਾਲ ਥਿੜਕ ਗਏ। ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਜ਼ਿਲ੍ਹਾ ਕਾਂਗਰਸ ਦਿਹਾਤੀ …

Read More »

ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਵੇਂ ਵਿਧਾਨ ਸਭਾ ਹਲਕਿਆਂ ਤੋਂ ਹਾਰਨਗੇ ਚੋਣ : ਸੁਖਬੀਰ ਬਾਦਲ

ਲੰਬੀ ਤੋਂ ਸੁਖਬੀਰ ਹੋਣਗੇ ਵੱਡੇ ਬਾਦਲ ਦੇ ਕਵਰਿੰਗ ਉਮੀਦਵਾਰ ਬਠਿੰਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ‘ਚ ਕਿਹਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਸਾਰੀਆਂ ਗੈਰਕਾਨੂੰਨੀ ਗਤੀਵਿਧੀਆਂ, ਖਾਸ ਕਰਕੇ ਰੇਤ ਮਾਫ਼ੀਆ ਦੇ ਸਰਗਨੇ ਹੋਣ …

Read More »

ਮਜੀਠੀਆ ਨੇ ਸਿੱਧੂ ਦੀ ਚੁਣੌਤੀ ਕਬੂਲੀ : ਮਜੀਠੀਆ ਵੱਲੋਂ ਸਿਰਫ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨ ਦਾ ਫ਼ੈਸਲਾ

ਮਜੀਠਾ ਹਲਕੇ ਤੋਂ ਮਜੀਠੀਆ ਦੀ ਪਤਨੀ ਗਨੀਵ ਕੌਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਲਾਨ ਕਰ ਦਿੱਤਾ ਕਿ ਉਹ ਹੁਣ ਸਿਰਫ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨਗੇ। ਉਨ੍ਹਾਂ ਮਜੀਠਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ …

Read More »

ਦੋ ਹਲਕੇ ਜਿੱਤਣ ਦਾ ਰਿਕਾਰਡ ਪ੍ਰਕਾਸ਼ ਸਿੰਘ ਬਾਦਲ ਦੇ ਨਾਮ

ਇਸ ਵਾਰ ਚੰਨੀ ਦੋ ਹਲਕਿਆਂ ਤੋਂ ਲੜਨਗੇ ਵਿਧਾਨ ਸਭਾ ਚੋਣ ਪਟਿਆਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਵਾਰ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜੀ ਜਾ ਰਹੀ ਹੈ। ਪਹਿਲਾਂ ਵੀ ਕੁਝ ਆਗੂਆਂ ਨੇ ਦੋ-ਦੋ ਹਲਕਿਆਂ ਤੋਂ ਚੋਣਾਂ ਲੜੀਆਂ ਹਨ। ਆਮ ਤੌਰ ‘ਤੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਹੀ …

Read More »

ਲਾਲਪੁਰਾ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਉਹ ਪੰਜਾਬ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ। ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਨੇ 28 ਜਨਵਰੀ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ …

Read More »

‘ਗੁਰੂ’ ਨੇ ਛੱਡਿਆ ਬਾਦਲਾਂ ਦਾ ਸਾਥ

ਦਰਬਾਰਾ ਸਿੰਘ ਗੁਰੂ ਕਾਂਗਰਸ ਪਾਰਟੀ ਵਿਚ ਹੋ ਸਕਦੇ ਨੇ ਸ਼ਾਮਲ ਤਪਾ ਮੰਡੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਪੂਰੇ ਜ਼ੋਬਨ ‘ਤੇ ਹੈ। ਜਿਸ ਵੀ ਦਾਅਵੇਦਾਰ ਵਿਅਕਤੀ ਨੂੰ ਉਸ ਦੀ ਪਾਰਟੀ ਵੱਲੋਂ ਟਿਕਟ …

Read More »

ਪਰਕਾਸ਼ ਸਿੰਘ ਬਾਦਲ ਕੋਲ ਹੁਣ ਸੇਵਾ ਕਰਵਾਉਣ ਦਾ ਮੌਕਾ : ਭਗਵੰਤ ਮਾਨ

ਧੂਰੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਆਪਣੇ ਹਲਕੇ ਧੂਰੀ ਵਿਖੇ ਪਹੁੰਚੇ। ਇਸ ਮੌਕੇ ਉਨਾਂ ਧੂਰੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਜ਼ਿੰਮੇਵਾਰੀ ਸਿਰਫ਼ 20 ਫਰਵਰੀ ਤੱਕ ਹੈ, ਉਸ ਤੋਂ ਬਾਅਦ ਮੇਰੀ ਜ਼ਿੰਮੇਵਾਰੀ ਸ਼ੁਰੂ ਹੋਵੇਗੀ। ਮਾਨ ਨੇ ਘਰਾਂ ‘ਚ ਚੁੱਲਿਆਂ …

Read More »

ਜਗਮ਼ੋਹਨ ਕੰਗ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ …

Read More »

ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਕੇਂਦਰ ਸਰਕਾਰ ਨੂੰ ਸੁਝਾਏ 12 ਨੁਕਾਤੀ ਮੁੱਦਿਆਂ ‘ਤੇ ਚਰਚਾ ਕੀਤੀ :ਢੀਂਡਸਾ ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਅਤੇ ਪੰਥਕ ਮੁੱਦਿਆਂ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਦੇ ਮਸਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ …

Read More »

ਕਾਂਗਰਸ ਨੇ ਸਿਰਫ਼ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਹੀ ਤਿਆਰ ਕਰਵਾਈਆਂ : ਮਨਜਿੰਦਰ ਸਿਰਸਾ

ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਚੰਨੀ ਸਰਕਾਰ ‘ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਸਿਰਫ਼ ਲੁੱਟਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ …

Read More »