Breaking News
Home / 2022 / February / 11 (page 2)

Daily Archives: February 11, 2022

ਪੰਜਾਬ ਵਿਧਾਨ ਸਭਾ ਚੋਣਾਂ ਲੋਕ ਸਭਾ ਚੋਣਾਂ ਦਾ ਮੁੱਢ ਬੰਨਣਗੀਆਂ : ਪਰਗਟ ਸਿੰਘ

ਕਿਹਾ : ਪੰਜਾਬ ਵਾਸੀ ਭਾਜਪਾ ਨੂੰ ਵੋਟ ਨਹੀਂ ਦੇਣਗੇ ਜਲੰਧਰ/ਬਿਊਰੋ ਨਿਊਜ਼ : ਜਲੰਧਰ ਛਾਉਣੀ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਗਟ ਸਿੰਘ ਨੇ ਵੱਖ-ਵੱਖ ਥਾਈਂ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਂ ਐਲਾਨੇ ਜਾਣ ਨਾਲ ਪਾਰਟੀ ਵਿੱਚ ਜੋਸ਼ …

Read More »

ਕਿਸਾਨਾਂ ਵਲੋਂ ਪੰਜਾਬ ‘ਚ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰੇ

ਕਰੋਨਾ ਦੀ ਆੜ ਹੇਠ ਸਕੂਲ ਬੰਦ ਕਰਨ ਦਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਧਨੇਰ, ਨਿਰਭੈ ਸਿੰਘ ਢੁੱਡੀਕੇ, …

Read More »

ਧਿਆਨ ਸਿੰਘ ਮੰਡ ਵੱਲੋਂ ਰੰਧਾਵਾ, ਬਾਜਵਾ ਅਤੇ ਤਿੰਨ ਕਾਂਗਰਸੀ ਵਿਧਾਇਕ ਤਨਖਾਹੀਏ ਕਰਾਰ

ਸੰਯੁਕਤ ਸਮਾਜ ਮੋਰਚਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਵੋਟ ਦੇਣ ਲਈ ਕਿਹਾ ਅੰਮ੍ਰਿਤਸਰ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲਿਆਂ ਵਿੱਚ ਕਾਂਗਰਸ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੇ ਜਾਣ ਅਤੇ ਇਸ ਸਬੰਧੀ ਵਾਅਦਾ ਖਿਲਾਫੀ ਕਰਨ ਦੇ ਆਰੋਪ ਹੇਠ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ …

Read More »

ਡਾ. ਸਵੈਮਾਨ ਸਿੰਘ ਨੇ ਪੰਜਾਬੀਆਂ ਨਾਲ ਕੀਤੇ 20 ਅਸ਼ਟਾਮੀ ਵਾਅਦੇ

ਸੰਯੁਕਤ ਸਮਾਜ ਮੋਰਚੇ ਦੀ ਹਮਾਇਤ ਕਰ ਰਹੇ ਹਨ ਡਾ. ਸਵੈਮਾਨ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨ ਜਥੇਬੰਦੀਆਂ ‘ਤੇ ਆਧਾਰਤ ਨਵੀਂ ਗਠਿਤ ਪਾਰਟੀ ਸੰਯੁਕਤ ਸਮਾਜ ਮੋਰਚੇ ਦੀ ਅਗਵਾਈ ਵਾਲੇ ਉਮੀਦਵਾਰਾਂ ਦੀ ਹਮਾਇਤ ਵਿੱਚ ਨਿੱਤਰੇ ਡਾ. ਸਵੈਮਾਨ ਸਿੰਘ ਨੇ ਵਿਧਾਨ ਸਭਾ ਚੋਣਾਂ ਸਬੰਧੀ ਚੰਡੀਗੜ੍ਹ ‘ਚ ਆਪਣਾ ਵੱਖਰਾ ਚੋਣ …

Read More »

ਕਿਸਾਨ ਆਗੂਆਂ ਵੱਲੋਂ ਹੋਰ ਪਾਰਟੀਆਂ ਦੇ ਝੰਡੇ ਚੁੱਕਣ ‘ਤੇ ਡਾ. ਸਵੈਮਾਨ ਸਿੰਘ ਨੇ ਪ੍ਰਗਟਾਈ ਚਿੰਤਾ

ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ ਫਤਹਿਗੜ੍ਹ ਪੰਜਤੂਰ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੌਰਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲੰਬਾ ਸਮਾਂ ਡਟੇ ਰਹੇ ਡਾ. ਸਵੈਮਾਨ ਸਿੰਘ ਨੇ ਕਿਹਾ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਹਮਾਇਤੀ ਰਹੇ ਕਿਸਾਨ ਆਗੂਆਂ ਵੱਲੋਂ ਹੋਰ ਪਾਰਟੀਆਂ ਦੇ ਝੰਡੇ ਚੁੱਕਣ ਨਾਲ ਉਨ੍ਹਾਂ ਨੂੰ ਬਹੁਤ ਨਿਰਾਸ਼ਾ …

Read More »

ਪੰਜਾਬ ‘ਚ ਚੋਣ ਪ੍ਰਚਾਰ ਲਈ ਡਟੀਆਂ ਨੂੰਹਾਂ, ਧੀਆਂ ਅਤੇ ਪਤਨੀਆਂ

‘ਆਪ’ ਉਮੀਦਵਾਰ ਦੀ ਅਮਰੀਕਾ ਤੋਂ ਆਈ ਨੂੰਹ ਨੇ ਕੀਤਾ ਚੋਣ ਪ੍ਰਚਾਰ ਰਮਦਾਸ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਚੋਣ ਪ੍ਰਚਾਰ ਨੇ ਪੂਰਾ ਜ਼ੋਰ ਫੜਿਆ ਹੋਇਆ ਹੈ ਅਤੇ ਹੁਣ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਉਮੀਦਵਾਰਾਂ ਦੀਆਂ ਪਤਨੀਆਂ, ਨੂੰਹਾਂ ਤੇ ਧੀਆਂ ਵੀ ਮੈਦਾਨ ਵਿੱਚ ਨਿੱਤਰ ਆਈਆਂ ਹਨ। ‘ਆਪ’ ਉਮੀਦਵਾਰ ਦੇ …

Read More »

ਨਵਜੋਤ ਸਿੱਧੂ ਵਲੋਂ ਪੰਜਾਬ ‘ਚ ਬਦਲਾਅ ਲਈ ਜੰਗ ਜਾਰੀ ਰੱਖਣ ਦਾ ਐਲਾਨ

ਕਿਹਾ : ਹੱਕ ਤੇ ਸੱਚ ਦੇ ਰਾਹ ਉਤੇ ਚੱਲਦਾ ਰਹਾਂਗਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ‘ਚ ਆਖਿਆ ਕਿ ਉਨ੍ਹਾਂ ਕਦੇ ‘ਨਕਦ ਨਰਾਇਣ ਅਤੇ ਅਹੁਦਾ ਨਰਾਇਣ’ ਦੀ ਇੱਛਾ ਨਹੀਂ ਰੱਖੀ ਸੀ। ਉਹ ਸਿਰਫ ਪੰਜਾਬ ਵਾਸੀਆਂ ਦੀ ਸੇਵਾ ਕਰਨ ਅਤੇ ਪੰਜਾਬ ਨੂੰ ਬਦਲਣ ਦੀ ਇੱਛਾ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ‘ਚ ਨਤਮਸਤਕ ਹੋਏ ਚੰਨੀ

ਦੋ ਤਿਹਾਈ ਸੀਟਾਂ ਜਿੱਤ ਕੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ ਸ੍ਰੀ ਆਨੰਦਪੁਰ ਸਾਹਿਬ : ਕਾਂਗਰਸ ਹਾਈਕਮਾਂਡ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮੰਦਰ ਮਾਤਾ ਨੈਣਾ ਦੇਵੀ ਨਤਮਸਤਕ ਹੋਏ। ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਚੰਨੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ …

Read More »

ਸੁਖਬੀਰ ਨੇ ਆਮ ਆਦਮੀ ਪਾਰਟੀ ‘ਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਲਗਾਏ ਆਰੋਪ

ਕਿਹਾ : ਆਮ ਆਦਮੀ ਪਾਰਟੀ ਨੇ 65 ਟਿਕਟਾਂ ਦਲਬਦਲੂਆਂ ਨੂੰ ਦਿੱਤੀਆਂ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵਿਰੋਧੀ ਪਾਰਟੀਆਂ ‘ਤੇ ਸਿਆਸੀ ਦੂਸ਼ਣਬਾਜੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ …

Read More »

ਭਾਜਪਾ, ਕੈਪਟਨ ਅਤੇ ਢੀਂਡਸਾ ਦੇ ਗੱਠਜੋੜ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਨਵੀਆਂ ਸਹੂਲਤਾਂ ਦੇ ਵਾਅਦੇ

ਕਿਹਾ : ਪੰਜਾਬ ਦੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਹਰ ਸਾਲ ਵਿੱਤੀ ਮਦਦ ਵਜੋਂ ਦਿੱਤੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਪੰਜਾਬ ਲੋਕ ਕਾਂਗਰਸ ‘ਤੇ ਅਧਾਰਿਤ ਸਿਆਸੀ ਗੱਠਜੋੜ ਨੇ ਸੂਬੇ ਦੇ ਦਿਹਾਤੀ ਖੇਤਰ ਲਈ 11 ਨੁਕਾਤੀ ਪ੍ਰੋਗਰਾਮ ਚੰਡੀਗੜ੍ਹ ‘ਚ ਜਾਰੀ ਕੀਤਾ ਹੈ। ਇਨ੍ਹਾਂ ਪਾਰਟੀਆਂ …

Read More »