Breaking News
Home / 2022 / July (page 31)

Monthly Archives: July 2022

ਰਾਸ਼ਟਰਪਤੀ ਚੋਣਾਂ ਦੌਰਾਨ ਉਠਿਆ ਸੀਏਏ ਅਤੇ ਐਨਆਰਸੀ ਦਾ ਮੁੱਦਾ

ਯਸ਼ਵੰਤ ਸਿਨਹਾ ਨੇ ਕਿਹਾ : ਰਾਸ਼ਟਰਪਤੀ ਭਵਨ ਪਹੁੰਚਾ ਤਾਂ ਨਹੀਂ ਲਾਗੂ ਹੋਣ ਦਿਆਂਗਾ ਸੀਏਏ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਚੋਣ ਪ੍ਰਚਾਰ ਦੌਰਾਨ ਵੱਡਾ ਐਲਾਨ ਕੀਤਾ ਹੈ। ਅਸਾਮ ਦੌਰੇ ’ਤੇ ਪਹੁੰਚੇ ਸਿਨਹਾ ਨੇ ਕਿਹਾ ਕਿ ਜੇਕਰ ਉਹ ਰਾਸ਼ਟਰਪਤੀ ਭਵਨ ਪਹੁੰਚੇ ਤਾਂ …

Read More »

ਸ੍ਰੀਲੰਕਾ ਦਾ ਸੰਕਟ ਬਰਕਰਾਰ

ਰਾਸ਼ਟਰਪਤੀ ਗੋਟਾਬਾਇਆ ਮਾਲਦੀਵ ਛੱਡ ਕੇ ਸਿੰਗਾਪੁਰ ਭੱਜੇ ਸ੍ਰੀਲੰਕਾ ’ਚ ਸੰਸਦ ਦੀ ਸੁਰੱਖਿਆ ਲਈ ਟੈਂਕਾਂ ਦੀ ਤਾਇਨਾਤੀ ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਤੋਂ ਭੱਜੇ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਹੁਣ ਮਾਲਦੀਵ ਛੱਡ ਕੇ ਸਿੰਗਾਪੁਰ ਭੱਜ ਗਏ ਹਨ ਅਤੇ ਉਥੋਂ ਵੀ ਉਨ੍ਹਾਂ ਦੇ ਸਾਊਦੀ ਅਰਬ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਸਿੰਗਾਪੁਰ ਲਿਜਾਣ ਲਈ ਨਿੱਜੀ ਜਹਾਜ਼ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਤਮਸਤਕ ਹੋਏੇ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸੀਚੇਵਾਲ ਹੋਰਾਂ ਨੇ ਕਿਹਾ ਕਿ ਸੂਬੇ ਵਿੱਚ ਨਦੀਆਂ ਵੱਡੇ ਪੱਧਰ ਉਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ। …

Read More »

ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਸਾਬਕਾ ਮੁੱਖ ਮੰਤਰੀ ਚੰਨੀ

142 ਕਰੋੜ ਰੁਪਏ ਦੀ ਗਰਾਂਟ ਵੰਡਣ ਦੀ ਹੋਏਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ 142 ਕਰੋੜ ਰੁਪਏ ਦੀ …

Read More »

ਰਿਆ ਚੱਕਰਵਰਤੀ ਨੇ ਦਿੱਤਾ ਸੀ ਸੁਸ਼ਾਂਤ ਰਾਜਪੂਤ ਨੂੰ ਨਸ਼ਾ

ਐਨਸੀਬੀ ਦੀ ਰਿਪੋਰਟ ’ਚ ਹੋਇਆ ਖੁਲਾਸਾ, ਦੋਸ਼ੀ ਪਾਏ ਜਾਣ ’ਤੇ ਹੋਵੇਗੀ 10 ਸਾਲ ਦੀ ਸਜ਼ਾ ਮੰੁਬਈ/ਬਿਊਰੋ ਨਿਊਜ਼ : ਸੁਸ਼ਾਂਤ ਸਿੰਘ ਰਾਜਪੂਤ ਡੈਥ ਕੇਸ ’ਚ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਅਦਾਲਤ ਵਿਚ ਚਾਰਜਸ਼ੀਟ ਦਾਖਲ ਕੀਤੀ। ਐਨਸੀਬੀ ਵੱਲੋਂ ਦਾਖਲ ਕੀਤੀ ਗਈ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰਿਆ ਚੱਕਰਵਰਤੀ ਨੇ ਹੀ …

Read More »

ਪਿਛਲੀਆਂ ਸਰਕਾਰ ਸਮੇਂ ਹੋਏ ਘਪਲਿਆਂ ਦੀਆਂ ਪਰਤਾਂ ਖੋਲ੍ਹੇਗੀ ਮਾਨ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਜਾਂਚ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਘਪਲਿਆਂ ਦੀਆਂ ਪਰਤਾਂ ਖੋਲ੍ਹੇਗੀ। ਇਸ ਸਬੰਧੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਜਾਰੀ …

Read More »

ਪੀਆਰਟੀਸੀ, ਪਨਬਸ ਅਤੇ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਕੀਤਾ ਚੱਕਾ ਜਾਮ

ਮੁੱਖ ਬੱਸ ਅੱਡਿਆਂ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਤਨਖਾਹ ਨਾ ਮਿਲਣ ਕਾਰਨ ਅੱਜ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਮੁੱਖ ਬੱਸ ਅੱਡਿਆਂ ਦੇ ਗੇਟ ਬੰਦ ਕਰਕੇ ਸਰਕਾਰੀ ਬੱਸਾਂ ਦਾ 12 ਤੋਂ 2 ਵਜੇ ਤੱਕ 2 ਘੰਟੇ ਲਈ ਚੱਕਾ ਜਾਮ ਕੀਤਾ। …

Read More »

ਨਵਜੋਤ ਸਿੱਧੂ ਜੇਲ੍ਹ ’ਚ ਕੈਦੀਆਂ ਨਾਲ ਵੀ ਖਹਿਬੜੇ

ਸਾਥੀ ਕੈਦੀਆਂ ’ਤੇ ਕਰੈਡਿਟ ਕਾਰਡ ਤੋਂ ਖਰੀਦਦਾਰੀ ਕਰਨ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ਵਿਚ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੈਦੀਆਂ ਨਾਲ ਵੀ ਖਹਿਬੜ ਪਏ ਹਨ। ਜਿਸ ਕਰਕੇ ਸਿੱਧੂ ਇਕ ਵਾਰ ਫਿਰ ਤੋਂ ਸੁਰਖੀਆਂ …

Read More »

ਪੰਜਾਬ ਵਿਚ ਕਾਂਗਰਸ ਸਰਕਾਰ ਸਮੇਂ ਦਾ ਸਪੋਰਟਸ ਕਿੱਟ ਘੁਟਾਲਾ ਆਇਆ ਸਾਹਮਣੇ

ਵਿਜੀਲੈਂਸ ਜਾਂਚ ਦੀ ਕੀਤੀ ਗਈ ਸਿਫਾਰਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਦਾ ਸਪੋਰਟਸ ਕਿੱਟ ਘੁਟਾਲਾ ਸਾਹਮਣੇ ਆਇਆ ਹੈ। ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ। ਚੰਨੀ ਸਰਕਾਰ ਦੌਰਾਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਪੋਰਟਸ ਕਿੱਟ ਲਈ ਸਿੱਧੇ ਖਿਡਾਰੀਆਂ ਦੇ ਖਾਤੇ ਵਿਚ ਪੈਸੇ …

Read More »

ਚੰਡੀਗੜ੍ਹ ਤੋਂ ਟੋਰਾਂਟੋ ਤੇ ਵੈਨਕੂਵਰ ਲਈ ਸਿੱਧੀ ਉਡਾਣ ਹੋਵੇਗੀ ਸ਼ੁਰੂ

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੀਈਓ ਰਾਕੇਸ਼ ਰੰਜਨ ਸਹਾਏ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਲਈ ਦੋ ਚਾਰਟਰ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ। ਇੱਕ ਨਿੱਜੀ ਕੰਪਨੀ ਨੇ ਕੈਨੇਡਾ ਦੇ ਦੋ ਸ਼ਹਿਰਾਂ ਲਈ ਆਪਣੀਆਂ ਚਾਰਟਰ ਉਡਾਣਾਂ ਸ਼ੁਰੂ ਕਰਨ ਲਈ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪਹੁੰਚ ਕੀਤੀ ਹੈ। …

Read More »