Breaking News
Home / 2022 / July (page 32)

Monthly Archives: July 2022

ਕਰੋਨਾ ਦੀ ਬੂਸਟਰ ਡੋਜ਼ 15 ਜੁਲਾਈ ਤੋਂ ਮੁਫਤ ਲਗਾਈ ਜਾਵੇਗੀ

75 ਦਿਨਾਂ ਤੱਕ ਹੀ ਮਿਲੇਗੀ ਇਹ ਸਹੂਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ 18 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਨੂੰ ਕਰੋਨਾ ਦੀ ਬੂਸਟਰ ਡੋਜ਼ ਮੁਫਤ ਲਗਾਈ ਜਾਵੇਗੀ। ਅੱਜ ਕੇਂਦਰੀ ਕੈਬਨਿਟ ਨੇ ਇਸ ਸਬੰਧੀ ਮਨਜੂਰੀ ਵੀ ਦੇ ਦਿੱਤੀ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਨੇ ਇਸਦੀ ਜਾਣਕਾਰੀ ਦਿੱਤੀ ਹੈ। …

Read More »

ਸ੍ਰੀਲੰਕਾ ’ਚ ਐਮਰਜੈਂਸੀ

ਰਾਨਿਲ ਵਿਕਰਮਸਿੰਘੇ ਬਣੇ ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਹਾਊਸ ’ਤੇ ਬੋਲਿਆ ਧਾਵਾ ਕੋਲੰਬੋ/ਬਿਊਰੋ ਨਿਊਜ਼ ਗੋਟਾਬਾਇਆ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ੍ਰੀਲੰਕਾ ਦੇ ਲੋਕ ਗੁੱਸੇ ’ਚ ਹਨ। ਇਸੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਅਤੇ ਪ੍ਰਧਾਨ ਮੰਤਰੀ ਹਾਊਸ ’ਤੇ ਧਾਵਾ ਬੋਲ ਦਿੱਤਾ ਅਤੇ ਇਸ ਤੋਂ ਬਾਅਦ …

Read More »

ਪੰਜਾਬ ’ਚ ਹੁਣ ਆਰ.ਟੀ.ਏ. ਦਫਤਰ ਦੇ ਚੱਕਰ ਨਹੀਂ ਲਗਾਉਣੇ ਪੈਣਗੇ

ਡੀਲਰ ਕੋਲ ਹੀ ਹੋਵੇਗੀ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਹੁਣ ਜਿਸ ਡੀਲਰ ਕੋਲੋਂ ਗੱਡੀ ਖਰੀਦੀ ਜਾਵੇਗੀ, ਉਥੇ ਹੀ ਗੱਡੀ ਦੀ ਰਜਿਸਟ੍ਰੇਸ਼ਨ ਹੋ ਜਾਏਗੀ। ਇਸ ਤੋਂ ਬਾਅਦ ਸਮਾਰਟ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦੀ ਹੋਮ ਡਿਲਵਰੀ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ …

Read More »

ਫਰੀ ਬਿਜਲੀ ’ਚ ਪੰਜਾਬ ਸਰਕਾਰ ਨੇ ਇਕ ਕਿਲੋਵਾਟ ਦੀ ਸ਼ਰਤ ਹਟਾਈ

ਸਰਕਾਰ ਨੇ ਬਿਜਲੀ ਵਿਭਾਗ ਨੂੰ ਭੇਜੀ ਚਿੱਠੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੌਰਾਨ ਮੁਫਤ ਬਿਜਲੀ ਬਾਰੇ ਲਏ ਗਏ ਫੈਸਲੇ ਸਬੰਧੀ ਬਿਜਲੀ ਵਿਭਾਗ ਨੂੰ ਨੋਟਿਸ ਭੇਜਿਆ ਗਿਆ ਹੈ। ਇਸ ਨੋਟਿਸ ਵਿਚ ਪੰਜਾਬ ਸਰਕਾਰ ਵਲੋਂ 300 ਯੂਨਿਟ ਮੁਫਤ ਬਿਜਲੀ ਦੇਣ ਬਾਰੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦਿਓਗੜ੍ਹ ’ਚ ਹਵਾਈ ਅੱਡੇ ਦਾ ਕੀਤਾ ਉਦਘਾਟਨ

16,800 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦਿਓਗੜ੍ਹ ’ਚ 657 ਏਕੜ ਰਕਬੇ ਵਿੱਚ ਉਸਾਰੇ ਗਏ ਹਵਾਈ ਅੱਡੇ ਦਾ ਅੱਜ ਮੰਗਲਵਾਰ ਨੂੰ ਉਦਘਾਟਨ ਕੀਤਾ। ਇਸ ਹਵਾਈ ਅੱਡੇ ਦੇ ਨਿਰਮਾਣ ’ਤੇ 401 ਕਰੋੜ ਰੁਪਏ ਦੀ ਲਾਗਤ ਆਈ …

Read More »

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕੀਤਾ ਚੈਲੰਜ

ਕਿਹਾ : ਮੇਰੇ ਖਿਲਾਫ ਕੋਈ ਸਬੂਤ ਹੈ ਤਾਂ ਪੇਸ਼ ਕਰੋ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਨ੍ਹਾਂ ਅੱਜ ਮਾਨਸਾ ਪਹੁੰਚ ਕੇ ਆਪਣੀ ਤਾਕਤ ਦਿਖਾਈ। ਵਿਜੇ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਕਈ ਟੈਂਡਰ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ

ਐਸਜੀਪੀਸੀ ਨੇ ਕੀਤਾ ਸਨਮਾਨ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਨਵ ਵਿਆਹੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦਾ …

Read More »

ਪੰਜਾਬ ’ਚ ਹੁਣ ਘਰ ਬੈਠੇ ਪੁਲਿਸ ਕੋਲ ਦਰਜ ਕਰਵਾ ਸਕੋਗੇ ਸ਼ਿਕਾਇਤ

ਔਨਲਾਈਨ ਸ਼ਿਕਾਇਤ ਦਰਜ ਕਰਾਉਣ ਲਈ ਵੈਬਸਾਈਟ ਦੀ ਸ਼ੁਰੂਆਤ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਵੀਂ ਸਹੂਲਤ ਸ਼ੁਰੂ ਕੀਤੀ ਹੈ। ਹੁਣ ਪੰਜਾਬ ਦੇ ਲੋਕ ਘਰ ਬੈਠੇ ਹੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਸਕਣਗੇ। ਔਨ ਲਾਈਨ ਸ਼ਿਕਾਇਤ ਦਰਜ ਕਰਵਾਉਣ ਲਈ ਇਕ …

Read More »

ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਸੁਣਾਈ 4 ਮਹੀਨੇ ਦੀ ਸਜ਼ਾ

2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਸੁਣਾਈ ਹੈ ਅਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਵਿਜੇ ਮਾਲਿਆ 2017 ਵਿਚ ਅਦਾਲਤ ਤੋਂ ਜਾਣਕਾਰੀ ਰੋਕਣ ਲਈ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਗਿਆ ਸੀ। …

Read More »

ਸ੍ਰੀਲੰਕਾ ਦੇ ਰਾਸ਼ਟਰਪਤੀ ਦੇਣਗੇ ਅਸਤੀਫਾ

ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਰਾਸ਼ਟਰਪਤੀ ਭਵਨ ਦੀ ਕੀਤੀ ਸਾਫ ਸਫਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸ੍ਰੀਲੰਕਾ ਵਿਚ ਪਿਛਲੇ 3 ਮਹੀਨਿਆਂ ਤੋਂ ਜਾਰੀ ਆਰਥਿਕ ਅਤੇ ਰਾਜਨੀਤਕ ਸੰਕਟ ਦੇ ਚੱਲਦਿਆਂ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਅਧਿਕਾਰਤ ਤੌਰ ’ਤੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਸ ਬਾਰੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਨੂੰ ਜਾਣਕਾਰੀ ਦਿੱਤੀ ਹੈ। …

Read More »