Breaking News
Home / 2022 / December / 16 (page 5)

Daily Archives: December 16, 2022

ਭਾਰਤੀ ਫੌਜ ਨੇ ਚੀਨ ਨੂੰ ਦਿੱਤਾ ਮੂੰਹ ਤੋੜਵਾਂ ਜਵਾਬ

ਚੀਨ ਨਾਲ ਝੜਪ ਬਾਰੇ ਰਾਜਨਾਥ ਸਿੰਘ ਨੇ ਸੰਸਦ ‘ਚ ਦਿੱਤਾ ਬਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੰਸਦ ‘ਚ ਦੱਸਿਆ ਕਿ ਚੀਨ ਦੇ ਫੌਜੀਆਂ ਨੇ ਤਵਾਂਗ ਸੈਕਟਰ ਦੇ ਯੈਂਗਸੇ ਖੇਤਰ ਵਿੱਚ ਮੌਜੂਦਾ ਸਥਿਤੀ ਨੂੰ ਬਦਲਣ ਦੀ ਇੱਕਪਾਸੜ ਕੋਸ਼ਿਸ਼ ਕੀਤੀ, ਜਿਸਦਾ ਭਾਰਤ ਦੇ ਜਵਾਨਾਂ ਨੇ ਕਰਾਰਾ …

Read More »

ਭੁਪੇਂਦਰ ਪਟੇਲ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਨਵੀਂ ਕੈਬਨਿਟ ‘ਚ 11 ਸਾਬਕਾ ਮੰਤਰੀਆਂ ਨੂੰ ਵੀ ਮਿਲੀ ਥਾਂ ਹਲਫਦਾਰੀ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਤੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਰਹੇ ਮੌਜੂਦ ਗਾਂਧੀਨਗਰ/ਬਿਊਰੋ ਨਿਊਜ਼ : ਭਾਜਪਾ ਆਗੂ ਭੁਪੇਂਦਰ ਪਟੇਲ (60) ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਲਗਾਤਾਰ ਦੂਜੇ ਕਾਰਜਕਾਲ ਲਈ …

Read More »

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ

ਸ਼ਿਮਲਾ : ਚੌਥੀ ਵਾਰ ਕਾਂਗਰਸ ਵਿਧਾਇਕ ਬਣੇ, ਇਕ ਬੱਸ ਡਰਾਈਵਰ ਦੇ ਪੁੱਤਰ, ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਸ਼ਿਮਲਾ ‘ਚ ਹੋਏ ਇਕ ਸਮਾਰੋਹ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿਚ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਰਾਜੇਂਦਰ ਵਿਸ਼ਵਨਾਥ …

Read More »

ਸੰਸਦ ਭਵਨ ਦੇ ਸ਼ਹੀਦਾਂ ਨੂੰ ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ ਦਿੱਤੀ ਗਈ ਸ਼ਰਧਾਂਜਲੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ‘ਤੇ ਹੋਏ ਹਮਲੇ ਨੂੰ 21 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰਨਾਂ ਆਗੂਆਂ ਵੱਲੋਂ ਸੰਸਦ ਭਵਨ ‘ਤੇ ਹੋਏ ਹਮਲੇ ਦੇ 9 ਸ਼ਹੀਦਾਂ ਨੂੰ …

Read More »

ਕੇਂਦਰ ਦੀ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਦੀ ਕੋਈ ਤਜਵੀਜ਼ ਨਹੀਂ : ਵਿੱਤ ਰਾਜ ਮੰਤਰੀ

ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਯੋਜਨਾ ਮੁੜ ਬਹਾਲ ਕਰਨ ਦੀ ਕੋਈ ਯੋਜਨਾ ਨਹੀਂ ਹੈ। ਉਕਤ ਬਿਆਨ ਵਿੱਤ ਰਾਜ ਮੰਤਰੀ ਭਾਗਵਤ ਕ੍ਰਿਸ਼ਨਰਾਉ ਕਰਾੜ ਨੇ ਲੋਕ ਸਭਾ ‘ਚ ਪੁੱਛੇ ਇਕ ਸਵਾਲ ਦੇ ਲਿਖਤੀ ਜਵਾਬ ‘ਚ ਦਿੱਤਾ। ਕੇਂਦਰ ਨੇ ਉਕਤ ਬਿਆਨ ਨਾਲ …

Read More »

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ ਤਿੰਨ ਦਰਜਨ ਤੋਂ ਟੱਪੀ

ਨਿਤੀਸ਼ ਕੁਮਾਰ ਨੇ ਕਿਹਾ, ਜੋ ਪੀਏਗਾ ਉਹ ਮਰੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਜ਼ਿਲ੍ਹਾ ਛਪਰਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਤਿੰਨ ਦਰਜਨ ਤੋਂ ਵੀ ਟੱਪ ਚੁੱਕੀ ਹੈ ਅਤੇ 30 ਦੇ ਕਰੀਬ ਵਿਅਕਤੀਆਂ ਦਾ ਇਲਾਜ ਵੀ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਖਦਸ਼ਾ …

Read More »

ਦਿੱਲੀ ‘ਚ ਸਕੂਲ ਜਾ ਰਹੀ ਲੜਕੀ ‘ਤੇ ਮੋਟਰ ਸਾਈਕਲ ਸਵਾਰਾਂ ਨੇ ਸੁੱਟਿਆ ਤੇਜ਼ਾਬ

ਅਰਵਿੰਦ ਕੇਜਰੀਵਾਲ ਬੋਲੇ : ਦੋਸ਼ੀਆਂ ਨੂੰ ਮਿਲਣੀ ਚਾਹੀਦੀ ਹੈ ਸਖਤ ਤੋਂ ਸਖਤ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ‘ਚ ਮੋਟਰ ਸਾਈਕਲ ਸਵਾਰਾਂ ਨੇ ਇਕ 17 ਸਾਲਾ ਲੜਕੀ ‘ਤੇ ਤੇਜਾਬ ਸੁੱਟ ਦਿੱਤਾ। ਇਹ ਘਟਨਾ ਦੁਆਰਕਾ ਇਲਾਕੇ ‘ਚ ਉਸ ਸਮੇਂ ਵਾਪਰੀ ਜਦੋਂ ਲੜਕੀ ਆਪਣੀ ਛੋਟੀ ਭੈਣ ਨਾਲ ਸਕੂਲ ਜਾ ਰਹੀ ਸੀ। ਮੋਟਰ …

Read More »

ਕੀ ਪਰਵਾਸੀ ਪੰਜਾਬੀਆਂ ਪ੍ਰਤੀ ਪਿਆਰ-ਵਿਖਾਵਾ ਤਾਂ ਨਹੀਂ ਕਰ ਰਹੀ ਸਰਕਾਰ?

ਗੁਰਮੀਤ ਸਿੰਘ ਪਲਾਹੀ ਪਰਵਾਸੀ ਪੰਜਾਬੀਆਂ ਦੀਆਂ ਦਿੱਕਤਾਂ, ਔਖਿਆਈਆਂ, ਸਮੱਸਿਆਵਾਂ ਦੇ ਹੱਲ, ਉਹਨਾਂ ਨੂੰ ਦਿੱਤੇ ਜਾਣ ਵਾਲੇ ਮਾਣ-ਸਨਮਾਨ ਅਤੇ ਪਰਵਾਸੀ ਪੰਜਾਬੀਆਂ ਵਲੋਂ ਪੰਜਾਬ ਵਿਚ ਨਿਵੇਸ਼ ਵਧਾਉਣ ਲਈ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਕਈ ਦਹਾਕੇ ਤੱਕ ਯਤਨ ਕੀਤੇ। ਮੌਜੂਦਾ ਸਰਕਾਰ ਨੇ ਵੀ ਪੰਜਾਬੀ ਐਨ.ਆਰ.ਆਈਜ਼. ਨਾਲ ਮਿਲਣੀਆਂ ਕਰਕੇ ਉਹਨਾਂ ਦੀਆਂ ਸ਼ਿਕਾਇਤਾਂ ਦੇ …

Read More »

ਖੇਤਰੀ ਪ੍ਰਸੰਗ ‘ਚ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ

ਤਲਵਿੰਦਰ ਸਿੰਘ ਬੁੱਟਰ 14 ਦਸੰਬਰ 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਵਿਸ਼ਾਲ ਪੰਥਕ ਇਕੱਠ ਵਿਚੋਂ ਹੋਂਦ ‘ਚ ਆਏ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਵਿਧਾਨ ਦੀ ਸਿਰਜਣਾ ਦੇ ਮੁੱਖ ਮੰਤਵ; ਗੁਰਦੁਆਰਿਆਂ ਦਾ ਇਮਾਨਦਾਰਾਨਾ ਸੰਗਤੀ ਪ੍ਰਬੰਧ ਕਾਇਮ ਕਰਨਾ, ਸਿੱਖ ਧਰਮ ਦਾ ਪ੍ਰਚਾਰ-ਪ੍ਰਸਾਰ ਅਤੇ ਅਨਮਤ ਦੇ ਹਮਲਿਆਂ ਦਾ ਪ੍ਰਹਾਰ ਕਰਨਾ, ਗੁਰੂ …

Read More »

ਪਾਕਿਸਤਾਨ ‘ਚ ਸਿੱਖ ਭਾਈਚਾਰੇ ਨੂੰ ਮਿਲਿਆ ਵੱਖਰੀ ਕੌਮ ਦਾ ਦਰਜਾ

ਮਰਦਮਸ਼ੁਮਾਰੀ ਫਾਰਮ ਵਿਚ ਵੱਖਰਾ ਕਾਲਮ ਬਣਾਇਆ ਸੁਪਰੀਮ ਕੋਰਟ ਦੀਆਂ ਹਦਾਇਤ ‘ਤੇ ਲਿਆ ਗਿਆ ਫ਼ੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਇੱਕ ਵੱਖਰੀ ਕੌਮ ਅਤੇ ਭਾਈਚਾਰਾ ਮੰਨਿਆ ਜਾਵੇਗਾ। ਹੁਣ ਭਵਿੱਖ ਵਿਚ ਹੋਣ ਵਾਲੀ ਮਰਦਮਸ਼ੁਮਾਰੀ ਵਿਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ। ਇਹ ਫੈਸਲਾ …

Read More »