Breaking News
Home / 2023 (page 332)

Yearly Archives: 2023

‘ਆਪ’ ਵਿਧਾਇਕ ਅਮਿਤ ਰਤਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਨਹੀਂ ਮਿਲੀ ਰਾਹਤ

ਕੋਰਟ ਨੇ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 18 ਮਈ ਤੱਕ ਕੀਤੀ ਮੁਲਤਵੀ ਚੰਡੀਗੜ੍ਹ : ਸਰਪੰਚ ਤੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਰੈਗੂਲਰ ਜ਼ਮਾਨਤ ‘ਤੇ ਹੋਈ ਸੁਣਵਾਈ ਤੋਂ …

Read More »

ਆਮ ਆਦਮੀ ਪਾਰਟੀ ਨੇ ਦਲਿਤਾਂ ਤੇ ਸਿੱਖਾਂ ਨਾਲ ਭੇਦਭਾਵ ਕੀਤਾ: ਚੰਨੀ

ਕਿਹਾ : ਕਾਂਗਰਸ ਵਲੋਂ ਚਲਾਈਆਂ ਸਕੀਮਾਂ ‘ਆਪ’ ਨੇ ਬੰਦ ਕੀਤੀਆਂ ਜਲੰਧਰ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਅੱਗੇ ਵਧਾਉਣ ਦੀ ਥਾਂ ਪਿੱਛੇ ਧੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੇਲੇ ਪੰਜਾਬ ਵਿੱਚ ਜਿਹੜੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਉਹ ‘ਆਪ’ ਸਰਕਾਰ …

Read More »

ਰਾਜਨਾਥ ਸਿੰਘ ਵੱਲੋਂ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ

ਭਾਰਤ ਦੀ ਰੱਖਿਆ ਲਈ ਹਵਾਈ ਸੈਨਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ : ਰੱਖਿਆ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਸੈਕਟਰ-18 ਸਥਿਤ ਸਰਕਾਰੀ ਪ੍ਰੈੱਸ ਬਿਲਡਿੰਗ ਵਿੱਚ ਬਣਾਏ ਦੇਸ਼ ਦੇ ਪਹਿਲੇ ਭਾਰਤੀ ਹਵਾਈ ਸੈਨਾ ਦੇ ਵਿਰਾਸਤੀ ਕੇਂਦਰ ਦਾ ਉਦਘਾਟਨ ਕੀਤਾ। ਇਸ …

Read More »

ਜੱਸਾ ਸਿੰਘ ਰਾਮਗੜ੍ਹੀਆ ਦੀ ਹਵੇਲੀ ਢਾਹੁਣ ਦਾ ਮਾਮਲਾ ਭਖਿਆ

ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਸੇਵਾ ਸੰਭਾਲ ਕਰ ਰਹੀ ਸੰਸਥਾ ‘ਤੇ ਪੁਰਾਤਨ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦੇ ਆਰੋਪ ਲਾਏ ਸ੍ਰੀ ਹਰਗੋਬਿੰਦਪੁਰ (ਬਟਾਲਾ) : ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ ਸ੍ਰੀ ਹਰਗੋਬਿੰਦਪੁਰ ਸਥਿਤ ਹਵੇਲੀ ਨੂੰ ਢਹਿ-ਢੇਰੀ ਕਰਨ ਦਾ ਮਾਮਲਾ ਭਖ ਗਿਆ ਹੈ। ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਜੱਸਾ ਸਿੰਘ ਰਾਮਗੜ੍ਹੀਆ ਦੇ ਨਿਵਾਸ …

Read More »

ਸਤਲੁਜ ਦਰਿਆ ਦਾ ਪਾਣੀ ਹੋਣ ਲੱਗਾ ਦੂਸ਼ਿਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਚੁੱਕਿਆ ਮੁੱਦਾ ਮੋਗਾ : ਮੋਗਾ ਦੇ ਧਰਮਕੋਟ ਸਬ-ਡਿਵੀਜ਼ਨ ਨੇੜੇ ਵਗ ਰਿਹਾ ਸਤਲੁਜ ਦਰਿਆ ਦਾ ਪਾਣੀ ਦੂਸ਼ਿਤ ਹੋ ਕੇ ਸਿਆਹ ਰੰਗ ਦਾ ਹੋ ਗਿਆ ਹੈ। ਦੂਸ਼ਿਤ ਪਾਣੀ ਕਾਰਨ ਜੀਵ-ਜੰਤੂ ਮਰ ਰਹੇ ਹਨ ਅਤੇ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਰਕਾਰਾਂ …

Read More »

ਭਾਜਪਾ ਨੇ ਪੰਜਾਬ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ : ਕੇਜਰੀਵਾਲ

ਭਗਵੰਤ ਮਾਨ ਨੇ ਵੀ ਵਿਰੋਧੀ ਸਿਆਸੀ ਪਾਰਟੀਆਂ ਦੀ ਕੀਤੀ ਆਲੋਚਨਾ ਜਲੰਧਰ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਚੋਣਾਂ ਤੋਂ ਪਹਿਲਾਂ ਰੋਡ ਸ਼ੋਅ ਕੀਤਾ। ਅਰਵਿੰਦ ਕੇਜਰੀਵਾਲ ਨੇ ਵਿਰੋਧੀ ਪਾਰਟੀਆਂ ‘ਤੇ ਸਿਆਸੀ ਨਿਸ਼ਾਨੇ ਸੇਧਦਿਆਂ ਕਿਹਾ ਕਿ ਇਸ …

Read More »

ਪਰਲ ਸਮੂਹ ਦੀ ਜਾਇਦਾਦ ਕਬਜ਼ੇ ‘ਚ ਲਵੇਗੀ ਸਰਕਾਰ: ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬੀਆਂ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਵਾਲੀ ਪਰਲ ਕੰਪਨੀ ਦਾ ਮੁੱਦਾ ਮੁੜ ਭਖ ਗਿਆ ਹੈ। ਪੰਜਾਬ ਸਰਕਾਰ ਨੇ ਪਰਲ ਕੰਪਨੀ ਦੀ ਪੰਜਾਬ ਵਿਚਲੀ ਜਾਇਦਾਦਾਂ ਨੂੰ ਜ਼ਬਤ ਕਰਕੇ ਲੋਕਾਂ ਦੇ ਰੁਪਏ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ”ਪਰਲ ਕੰਪਨੀ …

Read More »

ਰਾਘਵ ਚੱਢਾ ਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਨਾਲ ਮੁਲਾਕਾਤ

ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕੀਤੀ। ਇਸ ਅਚਨਚੇਤ ਮੁਲਾਕਾਤ ਨੂੰ ਸਿਆਸੀ ਪੱਖ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਦੋਵਾਂ ਆਗੂਆਂ ਨੇ ਸੰਤ ਨਿਰੰਜਣ ਦਾਸ ਨਾਲ …

Read More »

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਮਿਲੀ ਹੈ। ਭ੍ਰਿਸ਼ਟਾਚਾਰ ਦੇ ਆਰੋਪਾਂ ‘ਚ ਘਿਰੇ ਸਾਧੂ ਸਿੰਘ ਧਰਮਸੋਤ ਵੱਲੋਂ ਰੈਗੂਲਰ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਸੀ, …

Read More »

ਨੰਗਲ ‘ਚ ਫੈਕਟਰੀ ਦੀ ਗੈਸ ਲੀਕ

ਨੰਗਲ ਪ੍ਰਸ਼ਾਸਨ ਨੇ ਪੂਰਾ ਇਲਾਕਾ ਕੀਤਾ ਸੀਲ ਨੰਗਲ/ਬਿਊਰੋ ਨਿਊਜ਼ : ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿਚ ਵੀਰਵਾਰ ਸਵੇਰੇ ਇਕ ਫੈਕਟਰੀ ਵਿਚੋਂ ਗੈਸ ਲੀਕ ਹੋ ਗਈ। ਇਸ ਗੈਸ ਦੀ ਲਪੇਟ ਵਿਚ ਪ੍ਰਾਈਵੇਟ ਸਕੂਲ ਦੇ 30 ਤੋਂ 35 ਬੱਚਿਆਂ ਸਣੇ ਕਈ ਹੋਰ ਲੋਕ ਵੀ ਆ ਗਏ। ਇਨ੍ਹਾਂ ਸਾਰੇ ਵਿਅਕਤੀਆਂ ਨੂੰ ਗਲੇ ਵਿਚ …

Read More »