Breaking News
Home / 2023 / March / 10 (page 2)

Daily Archives: March 10, 2023

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗਾ। ਇਹ ਫ਼ੈਸਲਾ ਅੰਮ੍ਰਿਤਸਰ ‘ਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਇਸ ਤੋਂ ਇਲਾਵਾ ਸਿੱਖ ਸੰਸਥਾ ਵੱਲੋਂ ਹਰ ਸਾਲ 25 ਗੁਰਸਿੱਖ ਬੱਚਿਆਂ …

Read More »

ਕੇਂਦਰੀ ਸਿਹਤ ਮੰਤਰਾਲਾ ਰੁਕੇ ਫੰਡ ਜਾਰੀ ਕਰੇ : ਡਾ. ਬਲਬੀਰ ਸਿੰਘ

ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਪੁੱਜੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਹਤ ਸਬੰਧੀ ਮਸਲੇ ਉਭਾਰੇ ਤੇ ਮੰਗਾਂ ਬਾਰੇ ਪੱਤਰ ਸੌਂਪਿਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ …

Read More »

ਪੰਜਾਬ ਵਿਚ ਇਕ ਸਾਲ ‘ਚ ਹੀ ਕਾਨੂੰਨ ਪ੍ਰਬੰਧ ਦਾ ਭੱਠਾ ਬੈਠਿਆ: ਚੰਨੀ

ਸ਼ਹਿਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਪੰਚਾਇਤਘਰ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਦਲਾਅ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਵਿੱਚ ਹੀ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਭੱਠਾ ਬੈਠ ਗਿਆ ਹੈ। ਹਲਕਾ ਭਦੌੜ ਦੇ ਵਿਧਾਇਕ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਡਟਿਆ ਬਾਜ਼ੀਗਰ ਭਾਈਚਾਰਾ

ਸੰਗਰੂਰ/ਬਿਊਰੋ ਨਿਊਜ਼ : ਬਾਜ਼ੀਗਰ ਭਾਈਚਾਰੇ ਤੇ ਵਿਮੁਕਤ ਜਾਤੀਆਂ ਅਤੇ ਕਬੀਲੇ ਦਾ 2 ਫੀਸਦੀ ਕੱਟਿਆ ਗਿਆ ਕੋਟਾ ਬਹਾਲ ਕਰਾਉਣ ਲਈ ਬਾਜ਼ੀਗਰ (ਵਣਜਾਰਾ) ਸਮਾਜ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬਾਜ਼ੀਗਰ ਭਾਈਚਾਰੇ ਅਤੇ ਵਿਮੁਕਤ ਕਬੀਲਿਆਂ ਦੇ ਲੋਕਾਂ ਵੱਲੋਂ ਸੰਗਰੂਰ ਵਿਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। …

Read More »

ਪੰਜਾਬ ਸਰਕਾਰ ਨੇ ਆਟਾਦਾਲ ਸਕੀਮ ਵਾਲੇ ਸਮਾਰਟ ਕਾਰਡਾਂ ਦੀ ਗਿਣਤੀ ਘਟਾਈ

ਅਯੋਗ ਪਾਏ ਗਏ ਕਾਰਡ ਪੋਰਟਲ ਤੋਂ ਕੀਤੇ ਜਾ ਰਹੇ ਹਨ ਡਿਲੀਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਟਾਦਾਲ ਸਕੀਮ ਵਾਲੇ ਸਮਾਰਟ ਕਾਰਡਾਂ ਦੀ ਗਿਣਤੀ ਘਟਾ ਦਿੱਤੀ ਹੈ ਅਤੇ ਜਾਂਚ ਦੌਰਾਨ ਅਯੋਗ ਪਾਏ ਗਏ ਕਾਰਡ ਪੋਰਟਲ ਤੋਂ ਡਿਲੀਟ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ …

Read More »

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ੍ਹ ਰਾਜ ਭਵਨ ਵਿੱਚ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ। ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ …

Read More »

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਭਾਜਪਾ ਨੇ ਨਕੱਈ ਨੂੰ ਇੰਚਾਰਜ ਲਾਇਆ

ਮਾਨਸਾ : ਮਾਲਵਾ ਖੇਤਰ ਦੇ ਭਾਜਪਾ ਵਿੱਚ ਸ਼ਾਮਲ ਹੋਏ ਸਿਆਸੀ ਨੇਤਾਵਾਂ ਦੀਆਂ ਹੁਣ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਡਿਊਟੀਆਂ ਲੱਗਣ ਲੱਗੀਆਂ ਹਨ। ਹਾਲਾਂਕਿ ਅਜੇ ਤੱਕ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਐਲਾਨ ਨਹੀਂ ਕੀਤਾ ਗਿਆ, ਪਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਭਾਜਪਾ ਨੇ ਉਥੇ ਸਰਗਰਮੀਆਂ ਵਧਾ …

Read More »

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਰਜਿ.) ਦੀ ਅਗਵਾਈ ਹੇਠ ਖੂਨਦਾਨ ਕੈਂਪ ਦਾ ਆਯੋਜਨ

ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਰਜਿ.) ਦੀ ਅਗਵਾਈ ਹੇਠ 6 ਮਾਰਚ ਦਿਨ ਸੋਮਵਾਰ ਨੂੰ ਫੇਜ਼-7 ਵਿੱਚ ਇੱਕ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਜਾਣਕਾਰੀ ਦਿੰਦੇ ਹੋਏ ਐਮਪੀਸੀਏ ਦੇ ਪ੍ਰਧਾਨ ਏ.ਕੇ.ਪਵਾਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਪਹਿਲ ਕਈ ਸਾਲ ਪਹਿਲਾਂ ਕੀਤੀ ਗਈ ਸੀ, ਉਦੋਂ ਤੋਂ ਹੁਣ …

Read More »

ਸੂਰਤ ਸਿੰਘ ਖਾਲਸਾ ਨੂੰ ਅੱਠ ਸਾਲ ਬਾਅਦ ਹਸਪਤਾਲੋਂ ਛੁੱਟੀ ਮਿਲੀ

ਲੁਧਿਆਣਾ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਭ ਤੋਂ ਪਹਿਲਾਂ ਭੁੱਖ ਹੜਤਾਲ ਕਰਨ ਵਾਲੇ ਸੂਰਤ ਸਿੰਘ ਖਾਲਸਾ ਨੂੰ ਆਖਰਕਾਰ ਅੱਠ ਸਾਲਾਂ ਬਾਅਦ ਡੀਐੱਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਹ ਛੁੱਟੀ ਡਾਕਟਰਾਂ ਨੇ ਇੱਕ ਪੈਨਲ ਦੀ ਰਿਪੋਰਟ ਆਉਣ ਤੋਂ ਬਾਅਦ ਦਿੱਤੀ ਗਈ ਹੈ। ਉਨ੍ਹਾਂ ਨੂੰ …

Read More »

ਮੁੱਖ ਮੰਤਰੀ ਨੇ ਪੱਲੇਦਾਰੀ ਕਰਨ ਵਾਲੇ ਹਾਕੀ ਖਿਡਾਰੀ ਨੂੰ ਦਿੱਤਾ ਨਿਯੁਕਤੀ ਪੱਤਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ‘ਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ‘ਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪ ਦਿੱਤਾ ਹੈ। ਮੁੱਖ ਮੰਤਰੀ ਨੇ ਪਰਮਜੀਤ ਨੂੰ ਬਠਿੰਡਾ ਵਿੱਚ ਕੋਚ ਵਜੋਂ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ …

Read More »