Breaking News
Home / 2023 / June (page 19)

Monthly Archives: June 2023

ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੁਣ ਰਾਜਪਾਲ ਨਹੀਂ, ਮੁੱਖ ਮੰਤਰੀ ਹੋਣਗੇ!

ਵਿਧਾਨ ਸਭਾ ’ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਰਾਜਪਾਲ ਨਹੀਂ ਮੁੱਖ ਮੰਤਰੀ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਭਗਵੰਤ ਮਾਨ ਸਰਕਾਰ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਦਿਨ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 …

Read More »

ਪੰਜਾਬ ਵਿਧਾਨ ਸਭਾ ’ਚ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ

ਕੇਂਦਰ ਵੱਲੋਂ ਆਰੀਡੀਐੱਫ ਦੇ 3622 ਕਰੋੜ ਰੁਪਏ ਰੋਕਣ ਖਿਲਾਫ ਵੀ ਮਤਾ ਪਾਸ ਚੰਡੀਗੜ੍ਹ/ਬਿਊੁਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ‘ਮੁਫਤ ਪ੍ਰਸਾਰਨ’ ਨੂੰ ਯਕੀਨੀ ਬਣਾਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਅੱਜ ਮੰਗਲਵਾਰ ਨੂੰ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ …

Read More »

ਰਵੀ ਸਿਨਹਾ ਹੋਣਗੇ ਰਾਅ ਦੇ ਨਵੇਂ ਮੁਖੀ

30 ਜੂਨ ਨੂੰ ਸੰਭਾਲਣਗੇ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਰਵੀ ਸਿਨਹਾ ਨੂੰ ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਮੌਜੂਦ ਰਾਅ ਚੀਫ ਸਾਮੰਤ ਕੁਮਾਰ ਗੋਇਲ ਦਾ ਕਾਰਜਕਾਲ 30 ਜੂਨ ਨੂੰ ਸਮਾਪਤ ਹੋ ਰਿਹਾ ਹੈ, ਜਿਸ ਤੋਂ ਬਾਅਦ …

Read More »

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ

ਗੁਰਬਾਣੀ ਦਾ ਪ੍ਰਸਾਰਣ ਪੂਰੀ ਤਰ੍ਹਾਂ ਮੁਫਤ ਉਪਲਬਧ ਕਰਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫੈਸਲਿਆਂ ’ਤੇ ਮੋਹਰ ਲਗਾਈ ਗਈ ਜਿਨ੍ਹਾਂ ਬਾਰੇ …

Read More »

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਇਜਲਾਸ ਕੱਲ੍ਹ ਤੱਕ ਕੀਤਾ ਗਿਆ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ਼ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਦੁਪਹਿਰੇ 2 ਵਜੇ ਸ਼ੁਰੂ ਹੋਈ ਸੀ। ਇਹ ਵਿਸ਼ੇਸ ਇਜਲਾਸ ਅੱਜ 19 ਅਤੇ ਭਲਕੇ 20 ਜੂਨ ਨੂੰ ਬੁਲਾਇਆ ਗਿਆ ਹੈ। ਇਸ ਦੌਰਾਨ ਸਾਬਕਾ ਮੁੱਖ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ’ਚ ਭਾਰੀ ਉਤਸ਼ਾਹ

ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਨਤਮਸਤਕ ਹੋਏ ਅੰਮਿ੍ਰਤਸਰ/ਬਿਊਰੋ ਨਿਊਜ਼ ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਅਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਕਰੀਬ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਗੁਰਦੁਆਰਾ …

Read More »

ਪੰਜਾਬ ਦੇ ਰਾਜਪਾਲ ਦੀ ਵਿਧਾਨ ਸਭਾ ਦੇ ਸਪੀਕਰ ਨੂੰ ਦੂਜੀ ਚਿੱਠੀ

ਸੂਬਾ ਸਰਕਾਰ ਅਤੇ ਰਾਜਪਾਲ ਵਿਚਾਲੇ ਤਣਾਅ ਬਰਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਇਜਲਾਸ ਦੇ ਸਬੰਧ ਵਿਚ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਬੀ.ਐਲ. ਪੁਰੋਹਿਤ ਦੇ ਵਿਚਾਲੇ ਚੱਲਦੀ ਆ ਰਹੀ ਖਿੱਚੋਤਾਣ ਇਸ ਵਾਰ ਵੀ ਜਾਰੀ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਹੁਣ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ …

Read More »

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਪੰਜਾਬ ਸਰਕਾਰ ਕੇਜਰੀਵਾਲ ਦੇ ਇਸ਼ਾਰੇ ’ਤੇ ਸਿੱਖ ਮਾਮਲਿਆਂ ’ਚ ਦੇ ਰਹੀ ਹੈ ਦਖ਼ਲ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਆਪਣੇ ਪੱਧਰ ’ਤੇ ਇਕ ਧਾਰਾ ਜੋੜਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕਰਦਿਆਂ ਆਰੋਪ ਲਾਇਆ ਕਿ ਇਹ ਕਾਰਵਾਈ ਦਿੱਲੀ ਦੇ ਮੁੱਖ ਮੰਤਰੀ ਤੇ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਸੁਖਬੀਰ ਬਾਦਲ ਦਰਮਿਆਨ ਛਿੜੀ ਸਿਆਸੀ ਜੰਗ

ਮਾਨ ਬੋਲੇ : ਸੁਖਬੀਰ ਬਾਦਲ ਨੂੰ ਆਪਣੇ ਸਗੇ ਪਿਤਾ ਅਤੇ ‘ਪਿਤਾ ਸਮਾਨ’ ’ਚ ਫਰਕ ਨਹੀਂ ਪਤਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਸਥਾਨਕ ਸਰਕਾਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 419 ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਸ਼ੋ੍ਰਮਣੀ ਅਕਾਲੀ ਦਲ …

Read More »

ਪੰਜਾਬ ’ਚ ਵੀ ਦਿਖੇਗਾ ਵਿਪਰਜੁਆਏ ਦਾ ਅਸਰ

ਪੂਰੀ ਮਾਲਵੇ ’ਚ ਭਲਕੇ ਤੋਂ ਹੋਵੇਗੀ ਬਾਰਿਸ਼, ਚੱਲਣਗੀਆਂ ਤੇਜ਼ ਹਵਾਵਾਂ ਅੰਮਿ੍ਰਤਸਰ/ਬਿਊਰੋ ਨਿਊਜ਼ : ਬਿਪਰਜੁਆਏ ਚੱਕਰਵਾਤੀ ਤੂਫਾਨ ਦਾ ਅਸਰ ਪੰਜਾਬ ’ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਨੇ ਐਤਵਾਰ ਅਤੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਪ੍ਰੰਤੂ ਇਸ ਦਾ ਜ਼ਿਆਦਾਤਰ ਅਸਰ ਪੂਰਬੀ ਮਾਲਵੇ ਦੇ ਨਾਲ-ਨਾਲ ਪਠਾਨਕੋਟ, …

Read More »