ਖੇਤੀਬਾੜੀ ਮੰਤਰੀ ਨਾਲ ਬੈਠਕ ‘ਚ ਮੰਗਾਂ ਬਾਰੇ ਸਹਿਮਤੀ ਬਣਨ ਮਗਰੋਂ ਲਿਆ ਫ਼ੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦੇਣ ਅਤੇ ਸੂਬੇ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਮਗਰੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ‘ਤੇ ਮੰਗਲਵਾਰ ਨੂੰ ਤਿੰਨ …
Read More »Monthly Archives: December 2023
ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਕਾਂਗਰਸ ਵਿਚ ਮੁੜ ਵਾਪਸੀ
ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਕਈ ਕਾਂਗਰਸੀ ਆਗੂਆਂ ਦੇ ਭਾਜਪਾ ਨੂੰ ਅਲਵਿਦਾ ਕਹਿ ਕੇ ਘਰ ਵਾਪਸੀ ਕਰਨ ਤੋਂ ਬਾਅਦ ਫੇਰ ਪੰਜਾਬ ਭਾਜਪਾ ਨੂੰ ਝਟਕਾ ਲੱਗਿਆ ਹੈ। ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਆਪਣੀ ਧੀ …
Read More »ਉੱਘੇ ਸਮਾਜਵਾਦੀ ਆਗੂ ਬਲਵੰਤ ਸਿੰਘ ਖੇੜਾ ਦਾ ਦਿਹਾਂਤ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਉੱਘੇ ਸਮਾਜਵਾਦੀ ਨੇਤਾ, ਸਿੱਖਿਆ ਸ਼ਾਸਤਰੀ, ਸੋਸ਼ਲਿਸਟ ਪਾਰਟੀ (ਇੰਡੀਆ) ਦੇ ਕੌਮੀ ਵਾਈਸ ਚੇਅਰਮੈਨ ਤੇ ਮਾਲਟਾ ਕਿਸ਼ਤੀ ਕਾਂਡ ਮਿਸ਼ਨ ਦੇ ਚੇਅਰਮੈਨ ਬਲਵੰਤ ਸਿੰਘ ਖੇੜਾ (90) ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਡੀਐੱਮਸੀ ਲੁਧਿਆਣਾ ‘ਚ ਜ਼ੇਰੇ ਇਲਾਜ ਸਨ। ਬਲਵੰਤ ਸਿੰਘ ਖੇੜਾ ਸਾਰੀ ਉਮਰ ਸਮਾਜਿਕ ਸਰੋਕਾਰਾਂ ਨਾਲ ਜੁੜੇ …
Read More »ਸੜਕ ਜਾਮ ਮਾਮਲੇ ‘ਚ ਸੁਖਬੀਰ ਬਾਦਲ ਸਣੇ 43 ਬਰੀ
ਸਾਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ: ਸੁਖਬੀਰ ਜ਼ੀਰਾ/ਬਿਊਰੋ ਨਿਊਜ਼ : ਸਿਵਲ ਕੋਰਟ ਜ਼ੀਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਣੇ ਕੁੱਲ 43 ਜਣਿਆਂ ਨੂੰ 2017 ਨਾਲ ਸਬੰਧਤ ਇੱਕ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 2017 ਵਿੱਚ ਕਾਂਗਰਸ ਸਰਕਾਰ ਵੇਲੇ ਨਗਰ ਪੰਚਾਇਤ …
Read More »ਵਿੱਤੀ ਬਿੱਲ ਪਾਸ ਹੋਣ ਨਾਲ ਇੱਕ ਹਜ਼ਾਰ ਕਰੋੜ ਦੀ ਆਮਦਨੀ ਦਾ ਰਾਹ ਪੱਧਰਾ!
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ‘ਚ ਤਿੰਨ ਅਹਿਮ ਵਿੱਤੀ ਬਿੱਲ ਦੇ ਪਾਸ ਹੋਣ ਨਾਲ ਕਰੀਬ ਇੱਕ ਹਜ਼ਾਰ ਕਰੋੜ ਦੀ ਆਮਦਨ ਦੇ ਵਸੀਲੇ ਜੁਟਾਉਣ ਲਈ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਬਿੱਲਾਂ ਜ਼ਰੀਏ ਸੂਬਾ ਸਰਕਾਰ ਨੇ ਨਵੀਆਂ ਡਿਊਟੀਆਂ ਲਾਈਆਂ ਹਨ ਜਿਸ ਨਾਲ ਸੂਬਾ ਸਰਕਾਰ ਦੀ ਵਿੱਤੀ ਸਿਹਤ ਨੂੰ ਠੁੰਮਣਾ ਮਿਲੇਗਾ। ਮੁੱਖ …
Read More »ਟੀਪੀਏਆਰ ਕਲੱਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼-ਪੁਰਬ ਪੂਰੀ ਸ਼ਰਧਾ ਨਾਲ ਮਨਾਇਆ
ਪੀਲ ਡਿਸਟ੍ਰਿਕਟ ਸਕੂਲ ਬੋਰਡ ਦੇ ਉਪ-ਚੇਅਰਮੈਨ ਸੱਤਪਾਲ ਜੌਹਲ ਤੇ ਡਾ. ਸੁਖਦੇਵ ਸਿੰਘ ਝੰਡ ਨੇ ਕੀਤਾ ਸੰਬੋਧਨ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 26 ਨਵੰਬਰ ਨੂੰ ਟੋਰਾਂਟੋ ਪੀਅਰਸਨ ਏਅਰਪੋਰਟ ਰੱਨਰਜ਼ ਕਲੱਬ (ਟੀਪੀਏਆਰ ਕਲੱਬ) ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼-ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਕਲੱਬ ਦੇ 30 …
Read More »ਪੀਸੀਐਚਐਸ ਦੇ ਸ਼ੁੱਕਰਵਾਰ ਵਾਲੇ ਸੀਨੀਅਰਜ਼ ਗਰੁੱਪ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਇਆ
ਕੁਲਦੀਪ ਕਾਂਡਾ ਨੇ ਸੱਭਿਆਚਾਰਕ ਜਾਗਰੂਕਤਾ ਤੇ ਕੈਨੇਡਾ ਦੇ ਬਹੁ-ਸੱਭਿਆਚਾਰ ਬਾਰੇ ਦਿੱਤਾ ਭਾਵਪੂਰਤ ਭਾਸ਼ਨ ਬਰੈਂਪਟਨ/ਡਾ. ਝੰਡ : ਪੰਜਾਬੀ ਕਮਿਊਨਿਟੀ ਹੈੱਲਥ ਸਰਵਿਸਜ਼ (ਪੀਸੀਐੱਚਐੱਸ) ਦੇ ਸ਼ੁੱਕਰਵਾਰ ਵਾਲੇ ਸੀਨੀਅਰਜ਼ ਗਰੁੱਪ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼-ਪੁਰਬ ਲੰਘੇ ਦਿਨੀਂ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦਿਨ ਨੌਵੇਂ ਗੁਰੂ …
Read More »ਪ੍ਰੋ. ਆਸ਼ਿਕ ਰਹੀਲ : ਬਰੈਂਪਟਨ ਦੀ ਅਜ਼ੀਮ ਅਦਬੀ ਸ਼ਖ਼ਸੀਅਤ
ਪ੍ਰੋ. ਆਸ਼ਿਕ ਰਹੀਲ ਹੁਰਾਂ ਨਾਲ ਮੇਰੀ ਮੁਲਾਕਾਤ ਲੱਗਭੱਗ ਦਹਾਕਾ ਪਹਿਲਾਂ ‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਦੇ ਇਕ ਮਹੀਨਾਵਾਰ ਸਮਾਗ਼ਮ ਵਿਚ ਹੋਈ। ਇਹ ਗਰਮੀਆਂ ਦੇ ਦਿਨ ਸਨ। ਉਹ ਸਾਡੇ 10-12 ਦੋਸਤਾਂ ਵੱਲੋਂ ਮਿਲ ਕੇ ਪਿਛਲੇ 12 ਸਾਲਾਂ ਤੋਂ ਚਲਾਈ ਜਾ ਰਹੀ ਇਸ ਸਭਾ ਦੇ ਸਮਾਗ਼ਮ ਵਿਚ ਪਹਿਲੀ ਵਾਰ ਆਏ ਸਨ। ਪਤਲੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ‘ਚ ਮੱਥਾ ਟੇਕਿਆ; ਅਲੌਕਿਕ ਜਲੌਅ ਸਜਾਏ ਤੇ ਦੀਪਮਾਲਾ ਕੀਤੀ ਗਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ …
Read More »ਚੀਨ ਵਿੱਚ ਬੱਚਿਆਂ ‘ਚ ਫੈਲੇ ਸਾਹ ਰੋਗ ‘ਤੇ ਭਾਰਤ ਦੀ ਨਜ਼ਰ : ਕੇਂਦਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਕਿਹਾ ਹੈ ਕਿ ਭਾਰਤ ਵੱਲੋਂ ਚੀਨ ਵਿੱਚ ਫੈਲੇ ਇਨਫਲੂਐਂਜਾ ਅਤੇ ਬੱਚਿਆਂ ਵਿੱਚ ਸਾਹ ਰੋਗ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਦੇਸ਼ ਇਸ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਕੇਂਦਰੀ ਸਿਹਤ ਮੰਤਰਾਲੇ ਦਾ ਇਹ ਬਿਆਨ ਅਜਿਹੇ …
Read More »