ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ‘ਚ ਸਮਾਜ ਦੇ ਹਰੇਕ ਵਰਗ ਲਈ ਕੁਝ ਨਾ ਕੁਝ ਹੈ ਅਤੇ ਇਹ ਨਵੀਂ ਊਰਜਾ, ਬਿਹਤਰ ਵਿਕਾਸ ਅਤੇ ਸੁਨਹਿਰੇ ਭਵਿੱਖ ਦੀ ਝਲਕ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਬਜਟ ਮੁਲਕ ਨੂੰ ਦੁਨੀਆ ਦਾ ਤੀਜਾ …
Read More »Yearly Archives: 2024
ਕੇਂਦਰ ਵੱਲੋਂ ‘ਕੁਰਸੀ ਬਚਾਓ ਬਜਟ’ ਕੀਤਾ ਗਿਆ ਪੇਸ਼ : ਰਾਹੁਲ ਗਾਂਧੀ
ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕੇਂਦਰੀ ਬਜਟ ਨੂੰ ‘ਕੁਰਸੀ ਬਚਾਓ ਬਜਟ’ ਕਰਾਰ ਦਿੱਤਾ ਅਤੇ ਦਾਅਵਾ ਕੀਤਾ ਕਿ ਹੋਰ ਸੂਬਿਆਂ ਦੀ ਇਵਜ਼ ‘ਚ ਭਾਜਪਾ ਭਾਈਵਾਲਾਂ ਨਾਲ ਖੋਖਲੇ ਵਾਅਦੇ ਕੀਤੇ ਗਏ ਹਨ। ਕਾਂਗਰਸ ਆਗੂ ਨੇ ਇਹ ਵੀ ਦਾਅਵਾ ਕੀਤਾ ਕਿ ਬਜਟ ਕਾਂਗਰਸ ਦੇ ਚੋਣ ਮਨੋਰਥ ਪੱਤਰ ਅਤੇ …
Read More »ਬਜਟ ਕਿਸਾਨਾਂ ਦੀਆਂ ਅਹਿਮ ਮੰਗਾਂ ਨੂੰ ਪੂਰਾ ਕਰਨ ‘ਚ ਨਾਕਾਮ : ਟਿਕੈਤ
ਖੇਤੀ ਸੈਕਟਰ ਨੇ ਕੇਂਦਰੀ ਬਜਟ ਬਾਰੇ ਰਲਵਾਂ ਮਿਲਵਾਂ ਹੁੰਗਾਰਾ ਦਿੱਤਾ ਹੈ। ਮਾਹਿਰਾਂ ਨੇ ਜਿੱਥੇ ਬਜਟ ਵਿਚ ਖੇਤੀ ਸੈਕਟਰ ‘ਚ ਖੋਜ ਵੱਲ ਧਿਆਨ ਕੇਂਦਰਤ ਕਰਨ ਦੀ ਸ਼ਲਾਘਾ ਕੀਤੀ ਹੈ, ਉਥੇ ਕੁਝ ਕਿਸਾਨ ਆਗੂਆਂ ਨੇ ਨਿਰਾਸ਼ਾ ਜਤਾਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ …
Read More »ਬਜਟ ‘ਚ ਪੰਜਾਬ ਨਾਲ ਧੱਕਾ, ਬਿਹਾਰ ਲਈ ਫੰਡਾਂ ਦੀ ਝੜੀ : ਰਾਜਾ ਵੜਿੰਗ
ਲੁਧਿਆਣਾ : ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਨੂੰ ਸਰਕਾਰ ਬਚਾਓ ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ”ਪੰਜਾਬ ਨੂੰ ਫੰਡਾਂ ਦੀ ਸਭ ਤੋਂ ਵੱਧ ਲੋੜ ਹੈ ਪਰ ਪੰਜਾਬ ਨਾਲ ਧੱਕਾ ਕਰ …
Read More »ਕੇਂਦਰੀ ਬਜਟ ‘ਚ ਪੰਜਾਬ ਨਾਲ ਵਿਤਕਰੇ ਦੀ ਝਲਕ : ਸੁਖਬੀਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਬਜਟ 2024 ਨੂੰ ਪੰਜਾਬ ਪ੍ਰਤੀ ਵਿਤਕਰੇ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਜਾਂ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਵਾਸਤੇ ਕੋਈ ਰਾਸ਼ੀ ਨਹੀਂ ਰੱਖੀ ਗਈ ਜਦੋਂ ਕਿ ਜ਼ਮੀਨ ਹੇਠਲਾ ਪਾਣੀ ਰਿਕਾਰਡ ਪੱਧਰ ‘ਤੇ ਨੀਵਾਂ ਚਲਾ ਗਿਆ ਹੈ। …
Read More »ਕੇਂਦਰੀ ਬਜਟ ਪੰਜਾਬ ਨਾਲ ਧੋਖਾ: ਚੀਮਾ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਪੰਜਾਬ ਨਾਲ ਬੇਇਨਸਾਫੀ ਸਾਫ ਝਲਕਦੀ ਹੈ। ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ਼ ਧੋਖਾ ਹੀ ਕੀਤਾ ਹੈ। ਬਜਟ ‘ਚ ਪੰਜਾਬ ਲਈ ਕੁੱਝ ਵੀ ਨਹੀਂ ਹੈ। ਉਨ੍ਹਾਂ …
Read More »ਕਾਂਵੜ ਯਾਤਰਾ: ਦੁਕਾਨਦਾਰਾਂ ਦੇ ਨਾਂ ਲਿਖਣ ਬਾਰੇ ਹੁਕਮਾਂ ‘ਤੇ ਰੋਕ
ਸੁਪਰੀਮ ਕੋਰਟ ਨੇ ਖਾਣੇ ਦੇ ਸ਼ਾਕਾਹਾਰੀ ਜਾਂ ਮਾਸਾਹਾਰੀ ਹੋਣ ਬਾਰੇ ਜਾਣਕਾਰੀ ਨਸ਼ਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਭਾਜਪਾ ਸ਼ਾਸਿਤ ਰਾਜਾਂ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵੱਲੋਂ ਕਾਂਵੜ ਯਾਤਰਾ ਦੇ ਰੂਟ ‘ਤੇ ਪੈਂਦੀਆਂ ਖਾਣ-ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੇ ਨਾਮ ਅਤੇ ਸਟਾਫ ਤੇ ਹੋਰ ਵੇਰਵੇ ਨਸ਼ਰ …
Read More »ਕਿਸਾਨਾਂ ਵੱਲੋਂ 1 ਅਗਸਤ ਨੂੰ ਜ਼ਿਲ੍ਹਾ ਹੈੱਡਕੁਆਰਟਰਾਂ ਵੱਲ ਮਾਰਚ ਕਰਨ ਦਾ ਐਲਾਨ
ਭਾਰਤੀ ਜਨਤਾ ਪਾਰਟੀ ਦੇ ਪੁਤਲੇ ਫੂਕਣ ਦਾ ਫ਼ੈਸਲਾ; ਐੱਮਐੱਸਪੀ ਦੀ ਗਾਰੰਟੀ ਲਈ ਕਾਨੂੰਨ ਮੰਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਕਾਨਫਰੰਸ ਵਿੱਚ ਪਹਿਲੀ ਅਗਸਤ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ਵੱਲ ਮਾਰਚ ਕਰਨ ਤੇ ਭਾਜਪਾ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ …
Read More »ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਕਿਸਾਨਾਂ ਦਾ ਹੱਕ: ਰਾਹੁਲ ਗਾਂਧੀ
ਕਿਸਾਨ ਮੋਰਚਾ (ਗੈਰ-ਸਿਆਸੀ) ਦੇ 12 ਮੈਂਬਰੀ ਵਫ਼ਦ ਵੱਲੋਂ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਕਿਸਾਨਾਂ ਦਾ ਅਧਿਕਾਰ ਹੈ ਤੇ ‘ਇੰਡੀਆ’ ਗੱਠਜੋੜ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਮਿਲਣ। …
Read More »