Breaking News
Home / 2024 (page 167)

Yearly Archives: 2024

ਰਾਹੁਲ ਗਾਂਧੀ ਨੇ ਕਿਸਾਨ ਆਗੂਆਂ ਦੇ ਇਕ ਵਫਦ ਨੇ ਨਾਲ ਕੀਤੀ ਮੁਲਾਕਾਤ

ਕਿਹਾ : ਐਮਐਸਪੀ ਦੀ ਗਾਰੰਟੀ ਦਿਵਾਉਣ ਲਈ ‘ਇੰਡੀਆ ਗੱਠਜੋੜ’ ਕੇਂਦਰ ਸਰਕਾਰ ’ਤੇ ਬਣਾਏਗਾ ਦਬਾਅ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਸਾਨ ਆਗੂਆਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਅਤੇ ਕਰਨਾਟਕ ਸਮੇਤ ਕਈ ਸੂਬਿਆਂ …

Read More »

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ’ਚ ਸ਼ਾਮਲ ਗੱਡੀ ਦਾ ਹੋਇਆ ਐਕਸੀਡੈਂਟ

ਤਿੰਨ ਸੁਰੱਖਿਆ ਕਰਮਚਾਰੀ ਹੋਏ ਜ਼ਖਮੀ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦੇ ਦੌਰੇ ’ਤੇ ਹਨ। ਇਸੇ ਦੌਰਾਨ ਅੱਜ ਉਨ੍ਹਾਂ ਦੇ ਕਾਫ਼ਲੇ ਵਿਚ ਸ਼ਾਮਲ ਇਕ ਗੱਡੀ ਦਾ ਐਕਸੀਡੈਂਟ ਹੋ ਗਿਆ ਅਤੇ ਇਸ ਹਾਦਸੇ ਦੌਰਾਨ ਰਾਜਪਾਲ ਦੀ ਸੁਰੱਖਿਆ ’ਚ ਤਾਇਨਾਤ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀ …

Read More »

ਸੁਪਰੀਮ ਕੋਰਟ ਨੇ ਕਿਹਾ : ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ

ਸਰਕਾਰ ਨੂੰ ਮਾਮਲੇ ਦੀ ਜਾਂਚ ਲਈ ਅਜ਼ਾਦ ਕਮੇਟੀ ਬਣਾਉਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੰਭੂ ਬਾਰਡਰ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਅਹਿਮ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸ਼ੰਭੂ ਬਾਰਡਰ ’ਤੇ ਫਿਲਹਾਲ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੋ। ਸੁਪਰੀਮ ਕੋਰਟ ਨੇ ਕਿਹਾ ਕਿ …

Read More »

‘ਇੰਡੀਆ’ ਗਠਜੋੜ ਦੇ ਸੰਸਦ ਮੈਂਬਰਾਂ ਵਲੋਂ ਕੇਂਦਰੀ ਬਜਟ ਵਿਰੁੱਧ ਰੋਸ ਪ੍ਰਦਰਸ਼ਨ

ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਭੇਦਭਾਵ ਦੇ ਲਗਾਏ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ‘ਇੰਡੀਆ’ ਗੱਠਜੋੜ ਨਾਲ ਜੁੜੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ ਵਿੱਚ ਵਿਰੋਧੀ ਧਿਰ ਦੀ ਨੁਮਾਇੰਦਗੀ ਵਾਲੇ ਸੂਬਿਆਂ ਨਾਲ ਭੇਦਭਾਵ ਰੱਖਣ ਦਾ ਆਰੋਪ ਲਾਉਂਦਿਆਂ ਸੰਸਦ ਭਵਨ ਦੇ ਬਰਾਮਦੇ ਵਿਚ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿਚ ਕਾਂਗਰਸ ਪਾਰਟੀ ਦੇ …

Read More »

ਨੇਪਾਲ ’ਚ ਜਹਾਜ਼ ਹਾਦਸਾਗ੍ਰਸਤ-18 ਵਿਅਕਤੀਆਂ ਦੀ ਮੌਤ

ਕਾਠਮੰਡੂ ਤੋਂ ਉਡਾਨ ਭਰਦਿਆਂ ਹੀ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ ਕਾਠਮੰਡੂ/ਬਿਊਰੋ ਨਿਊਜ਼ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਚ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਸ ਜਹਾਜ਼ ਵਿਚ ਸਵਾਰ 19 ਵਿਅਕਤੀਆਂ ਵਿਚੋਂ 18 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜ਼ਖ਼ਮੀ ਹੋਏ ਪਾਇਲਟ ਕੈਪਟਨ ਮਨੀਸ਼ ਸਾਕਯ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ …

Read More »

ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਕਿਸਾਨਾਂ ਨੂੰ ਰੋਕਣ ਵਾਲੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਦੇ ਸਨਮਾਨ ਦਾ ਹੋਣ ਲੱਗਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਡੀਜੀਪੀ ਵੱਲੋਂ ਕਿਸਾਨਾਂ ਦੇ ਰੋਸ ਮਾਰਚ ਨੂੰ ਰੋਕਣ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦੇ ਫੈਸਲੇ ’ਤੇ ਸਖਤ ਇਤਰਾਜ਼ …

Read More »

ਬਜਟ 2024 ਦਾ ਪ੍ਰਭਾਵ “ਹਰ ਕੋਈ ਖੁਸ਼” : ਜੈਵੀਰ ਸ਼ੇਰਗਿੱਲ

ਚੰਡੀਗੜ੍ਹ,: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ ਬਜਟ 2024 ਨੌਜਵਾਨਾਂ, ਔਰਤਾਂ, ਕਿਸਾਨਾਂ, ਐਮਐਸਐਮਈਜ਼ ਅਤੇ ਮਜ਼ਦੂਰ ਵਰਗ ਲਈ “ਖੁਸ਼ਹਾਲ ਦਿਨ” ਲੈ ਕੇ ਆਵੇਗਾ ਅਤੇ “ਯੋਜਨਾਬੱਧ ਤਰੀਕੇ ਨਾਲ ਤਰੱਕੀ ਅਤੇ ਖੁਸ਼ਹਾਲੀ” ਇਸ ਬਜਟ ਦਾ ਵਿਸ਼ਾ ਹੈ।  ਕੇਂਦਰੀ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਇਸ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਬਹੁਤ ਕੁਝ ਹੈ।  ਉਨ੍ਹਾਂ ਕਿਹਾ ਕਿ ਨੌਕਰੀਆਂ, ਇੰਟਰਨਸ਼ਿਪਾਂ, ਨੌਜਵਾਨਾਂ ਲਈ ਵਿੱਤੀ ਸਹਾਇਤਾ, ਐੱਮਐੱਸਐੱਮਈ ਲਈ ਕਰਜ਼ਾ ਗਾਰੰਟੀ, ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ, ਬੁਨਿਆਦੀ ਢਾਂਚੇ ਲਈ 11 ਲੱਖ ਕਰੋੜ ਰੁਪਏ ਰਾਖਵੇਂ ਕਰਨ, ਐਂਜਲ ਟੈਕਸ ਨੂੰ ਖਤਮ ਕਰਨਾ ਅਤੇ ਟੈਕਸ ਵਿੱਚ ਕਟੌਤੀ ਕਰਕੇ ਤਨਖਾਹਦਾਰ ਵਰਗ ਲਈ ਕਟੌਤੀ ਦੀ ਸੀਮਾ ਨੂੰ ਵਧਾਉਣਾ, ਇਸ ਬਜਟ ਨੂੰ ਪ੍ਰਗਤੀਸ਼ੀਲ, ਸੁਧਾਰਵਾਦੀ, ਦੂਰਦਰਸ਼ੀ ਅਤੇ ਇਤਿਹਾਸਕ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਯੁਵਾ ਭਾਰਤ ਦੀਆਂ ਲੋੜਾਂ ਅਤੇ ਸੰਭਾਵਨਾਵਾਂ ਨੂੰ ਸਮਝਦੀ ਹੈ, ਇਸ ਲਈ ਬਜਟ 2024 ਨੇ ਭਾਰਤ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਅਕਾਂਖਿਆਵਾਂ ਵਿੱਚ ਇੱਕ “ਟਰਬੋ ਜੈੱਟ” ਜੋੜਿਆ ਹੈ।  ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿੱਚ 4.1 ਕਰੋੜ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਹੁਨਰ ਲਈ 1.48 ਲੱਖ ਕਰੋੜ ਰੁਪਏ ਦੀ ਵਿਵਸਥਾ ਇੱਕ ਵੱਡੀ ਪਹਿਲ ਹੈ।  ਸ਼ੇਰਗਿੱਲ ਨੇ ਵਿੱਤ ਮੰਤਰੀ ਵੱਲੋਂ ਅਗਲੇ ਪੰਜ ਸਾਲਾਂ ਵਿੱਚ 20 ਲੱਖ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਨਵੀਂ ਕੇਂਦਰ ਸਪਾਂਸਰ ਸਕੀਮ ਦੇ ਐਲਾਨ ਦੀ ਸ਼ਲਾਘਾ ਕੀਤੀ। ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਜਟ ਤੋਂ ਬਹੁਤ ਫਾਇਦਾ ਹੋਵੇਗਾ, ਕਿਉਂਕਿ ਖੇਤੀਬਾੜੀ ਸੈਕਟਰ ਲਈ 1.54 ਲੱਖ ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ 24 ਵੱਡੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਤੋਂ ਬਾਅਦ ਹੁਣ 1.54 ਲੱਖ ਕਰੋੜ ਰੁਪਏ ਦੇ ਇਸ ਵੱਡੇ ਐਲਾਨ ਤੋਂ ਬਾਅਦ ਪੰਜਾਬ ਦੇ ਕਿਸਾਨ ਭੰਗੜਾ ਪਾਉਣਗੇ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ 3 ਫੀਸਦੀ ਦੀ ਸਾਲਾਨਾ ਵਿਆਜ ਸਬਸਿਡੀ ਦੇ ਨਾਲ 10 ਲੱਖ ਰੁਪਏ ਤੱਕ ਦਾ ਉੱਚ ਸਿੱਖਿਆ ਕਰਜ਼ਾ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 1 ਲੱਖ ਵਿਦਿਆਰਥੀਆਂ ਨੂੰ ਕਰਜ਼ੇ ਦੀ ਰਕਮ ‘ਤੇ 3 ਫੀਸਦੀ ਸਾਲਾਨਾ ਵਿਆਜ ਸਬਸਿਡੀ ਲਈ ਸਿੱਧੇ ਈ-ਵਾਉਚਰ ਮਿਲਣਗੇ।  ਇਹ ਪਹਿਲਕਦਮੀ ਨਾ ਸਿਰਫ਼ ਉੱਚ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ‘ਤੇ ਵਿੱਤੀ ਬੋਝ ਨੂੰ ਘਟਾਏਗੀ, ਸਗੋਂ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕਰੇਗੀ। ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਦੇਸ਼ ਭਰ ਵਿੱਚ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਖਾਸ ਕਰਕੇ ਪੰਜਾਬ ਦੇ ਸੰਦਰਭ ਵਿੱਚ ਚਿੰਤਾ ਦਾ ਵੱਡਾ ਕਾਰਨ ਹੈ।  ਪਰ ਹੁਣ ਸਰਕਾਰ ਵੱਲੋਂ ਕੈਂਸਰ ਦੇ ਇਲਾਜ ਦੀਆਂ ਤਿੰਨ ਵੱਡੀਆਂ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਛੋਟ ਦੇਣਾ ਇਲਾਜ ਦੀ ਲਾਗਤ ਘਟਾਉਣ ਵੱਲ ਵੱਡਾ ਕਦਮ ਹੈ। ਇਸੇ ਤਰ੍ਹਾਂ, ਸ਼ੇਰਗਿੱਲ ਨੇ ਰੁਜ਼ਗਾਰ ਨਾਲ ਸਬੰਧਤ ਪ੍ਰੋਤਸਾਹਨ ਸਕੀਮਾਂ ਦੀ ਘੋਸ਼ਣਾ ਕਰਨ ਲਈ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਵਿੱਚ ਕੰਮ ਸ਼ੁਰੂ ਕਰਨ ਵਾਲੇ ਸਾਰੇ ਨਵੇਂ ਕਰਮਚਾਰੀਆਂ ਨੂੰ ਇੱਕ ਮਹੀਨੇ ਦੀ ਤਨਖ਼ਾਹ (ਡਾਇਰੈਕਟ ਬੈਨੀਫਿਟ ਟ੍ਰਾਂਸਫਰ) ਦੇਣਾ ਸ਼ਾਮਲ ਹੈ, ਜਿਸ ਨਾਲ 2.1 ਕਰੋੜ ਨੌਜਵਾਨਾਂ ਨੂੰ ਲਾਭ ਮਿਲੇਗਾ, ਉਸਾਰੀ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ 50 ਲੱਖ ਵਾਧੂ ਰੁਜਗਾਰ ਦੇ ਮੌਕੇ ਉਤਸਾਹਿਤ ਕਰਨ ਦੇ ਟੀਚੇ ਨਾਲ ਇੰਪਲੋਇਰਜ ਨੂੰ ਸਹਾਇਤਾ ਯੋਜਨਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਬਜਟ 2024 ਦੇਸ਼ ਦੇ ਕਿਸਾਨਾਂ (ਅੰਨਦਾਤਾ) ਲਈ ਅਪਾਰ ਸੰਭਾਵਨਾਵਾਂ ਦੇ ਦਰਵਾਜ਼ੇ ਖੋਲ੍ਹੇਗਾ।  ਇਸ ਲੜੀ ਹੇਠ, ਦੇਸ਼ ਦੇ 400 ਜ਼ਿਲ੍ਹਿਆਂ ਵਿੱਚ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦੀ ਵਰਤੋਂ ਕਰਦੇ ਹੋਏ ਸਾਉਣੀ ਦੀਆਂ ਫਸਲਾਂ ਦਾ ਡਿਜੀਟਲ ਸਰਵੇਖਣ, ਪੰਜ ਸੂਬਿਆਂ ਵਿੱਚ ਜਾਰੀ ਕੀਤੇ ਜਾਣ ਵਾਲੇ ਜਨਤਕ ਸਹਾਇਤਾ-ਅਧਾਰਤ ਕ੍ਰੈਡਿਟ ਕਾਰਡ ਅਤੇ ਰੁਜ਼ਗਾਰ ਪੈਦਾ ਕਰਨ ਅਤੇ ਪੇਂਡੂ ਆਰਥਿਕਤਾ ਦੇ ਵਿਕਾਸ ਲਈ ਰਾਸ਼ਟਰੀ ਸਹਾਇਤਾ ਨੀਤੀ ਅਸਲ ਵਿੱਚ ਭਾਰਤ ਨੂੰ ਵਿਕਸਤ ਭਾਰਤ ਬਣਾਉਣ ਲਈ ਮਹੱਤਵਪੂਰਨ ਹਨ।

Read More »

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ’ਤੇ ਕੀਤੀ ਟਿੱਪਣੀ

ਕਿਹਾ : ਪੰਜਾਬ ਨਾਲ ਹੋਇਆ ਮਤਰੇਈ ਮਾਂ ਵਾਲਾ ਸਲੂਕ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀ ਵਿਰੋਧੀ ਸਿਆਸੀ ਦਲਾਂ ਨੇ ਤਿੱਖੀ ਨੁਕਤਾਚੀਨੀ ਕੀਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ …

Read More »

ਹਰਸਿਮਰਤ ਕੌਰ ਬਾਦਲ ਨੇ ਫਸਲਾਂ ’ਤੇ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਲਈ ਪ੍ਰਾਈਵੇਟ ਬਿੱਲ ਸੰਸਦ ਨੂੰ ਭੇਜਿਆ

ਸਾਰੀਆਂ ਸਿਆਸੀ ਪਾਰਟੀਆਂ ਨੂੰ ਸਮਰਥਨ ਲਈ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਰੀਆਂ ਫਸਲਾਂ ’ਤੇ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਬਣਾਉਣ ਦੇ ਲਈ ਇਕ ਪ੍ਰਾਈਵੇਟ ਬਿੱਲ ਸੰਸਦ ਨੂੰ ਭੇਜਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਮੇਂ …

Read More »

ਕਮਲਾ ਹੈਰਿਸ ਨੂੰ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਮਿਲਿਆ ਬਹੁਮਤ

1976 ਪਾਰਟੀ ਡੈਲੀਗੇਟਸ ਆਏ ਸਮਰਥਨ ’ਚ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਜੋਅ ਬਾਈਡਨ ਦੇ ਪਿੱਛੇ ਹਟਣ ਤੋਂ ਬਾਅਦ ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਡੈਮੋਕਰੇਟਿਕ ਪਾਰਟੀ ਵਲੋਂ ਨੌਮੀਨੇਸ਼ਨ ਦੇ ਲਈ ਬਹੁਮਤ ਹਾਸਲ ਕਰ ਲਿਆ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੇ ਲਈ …

Read More »