Breaking News
Home / 2024 / February (page 25)

Monthly Archives: February 2024

ਲੁਧਿਆਣਾ ’ਚ 28 ਮੁਹੱਲਾ ਕਲੀਨਿਕਾਂ ਨੂੰ ਨੋਟਿਸ ਜਾਰੀ – ਫੇਕ ਡਾਟਾ ਐਂਟਰੀ ਦਾ ਸ਼ੱਕ

ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕਾਂ ਵਿਚ ਆਊਟ ਪੇਸੈਂਟ ਵਿਭਾਗ (ਓਪੀਡੀ) ਦੇ ਅੰਕੜਿਆਂ ਵਿਚ ਗੜਬੜੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਕਾਰਨ ਕਲੀਨਿਕ ਜਾਂਚ ਦੇ ਘੇਰੇ ਵਿਚ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪਤਾ ਲੱਗਾ ਹੈ ਕਿ 75 ਮੁਹੱਲਾ ਕਲੀਨਿਕਾਂ ਵਿਚੋਂ 28 ਮੁਹੱਲਾ ਕਲੀਨਿਕਾਂ ਵਿਚ ਮਰੀਜ਼ਾਂ ਦੀ …

Read More »

ਕਿਸਾਨਾਂ ਦਾ ਅੰਦੋਲਨ ਟਾਲਣ ’ਚ ਜੁਟੀ ਪੰਜਾਬ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੰਭਾਲਿਆ ਮੋਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਵਲੋਂ ਆਪਣੀਆਂ ਸਰਹੱਦਾਂ ਸੀਲ ਕੀਤੀਆਂ ਜਾ ਰਹੀਆਂ ਹਨ। ਉਧਰ ਪੰਜਾਬ ਸਰਕਾਰ ਵੀ ਇਸ ਕਿਸਾਨ ਅੰਦੋਲਨ ਨੂੰ ਟਾਲਣ ਵਿਚ ਜੁਟ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਖੁਦ ਇਸ ਮਾਮਲੇ ਦੀ ਕਮਾਨ ਸੰਭਾਲ ਰਹੇ ਹਨ। …

Read More »

ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਅਤੇ ਬੇਟੀਆਂ ਨੂੰ ਅੰਤਰਿਮ ਜ਼ਮਾਨਤ

ਲੈਂਡ ਫਾਰ ਜੌਬਜ਼ ਮਾਮਲੇ ’ਚ ਅਗਲੀ ਸੁਣਵਾਈ 28 ਫਰਵਰੀ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਲੈਂਡ ਫਾਰ ਜੌਬਜ਼ ਮਾਮਲੇ ਵਿਚ ਦਿੱਲੀ ਦੀ ਰਾਊਜ਼ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਅਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀਆਂ ਬੇਟੀਆਂ ਮੀਸਾ ਭਾਰਤੀ ਅਤੇ ਹੇਮਾ ਯਾਦਵ …

Read More »

ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ

ਸਰਹੱਦਾਂ ‘ਤੇ ਬੈਰੀਕੇਡ ਤੇ ਨੀਮ ਫ਼ੌਜੀ ਦਸਤੇ ਲਗਾਏ, ਟ੍ਰੈਫਿਕ ਜਾਮ ਨਵੀਂ ਦਿੱਲੀ/ਬਿਊਰੋ ਨਿਊਜ਼ : 13 ਫਰਵਰੀ ਨੂੰ ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ਵਿਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ …

Read More »

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ਇਰਾਨ ਦੇ ਸਿੱਖਿਆ ਸ਼ਾਸਤਰੀਆਂ ਦਾ ਵਫ਼ਦ

ਇਰਾਨ ਵਿੱਚ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਇਰਾਨ ਦੇ ਸਿੱਖਿਆ ਮਾਹਿਰਾਂ ਦਾ ਵਫ਼ਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਇਆ। ਉਨ੍ਹਾਂ ਗੁਰੂਘਰ ਮੱਥਾ ਟੇਕਿਆ ਅਤੇ ਧਾਰਮਿਕ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਅਲ-ਮੁਸਤਫ਼ਾ ਅੰਤਰਰਾਸ਼ਟਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਲੀ ਅੱਬਾਸੀ, ਯੂਨੀਵਰਸਿਟੀ …

Read More »

ਬਜਟ ਮੀਟਿੰਗਾਂ ਵਿੱਚ ਆਤਿਸ਼ੀ ਦੀ ਸ਼ਮੂਲੀਅਤ ਗ਼ੈਰ-ਕਾਨੂੰਨੀ : ਬਾਜਵਾ

ਚੰਡੀਗੜ/ਬਿਊਰੋ ਨਿਊਜ਼ : ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰਾਲੇ ਨੂੰ ਅਹੁਦੇ ਦੀ ਗੋਪਨੀਅਤਾ ਬਣਾਈ ਰੱਖਣ ‘ਚ ਅਸਫ਼ਲ ਰਹਿਣ ਲਈ ਆਲੋਚਨਾ ਕੀਤੀ ਹੈ। ਬਾਜਵਾ ਨੇ ਇੱਕ ਖ਼ਬਰ ਦੇ ਹਵਾਲੇ ਨਾਲ ਕਿਹਾ ਕਿ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਸਿੰਘ ਨੇ …

Read More »

ਸ਼੍ਰੋਮਣੀ ਅਕਾਲੀ ਦਲ ‘ਪੰਜਾਬ ਬਚਾਓ ਯਾਤਰਾ’ ਨੂੰ ਅੰਮ੍ਰਿਤਸਰ ਵਿਚ ਭਰਵਾਂ ਹੁੰਗਾਰਾ

ਪੰਜਾਬ ਸਰਕਾਰ ਨੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਧਾਈਆਂ : ਸੁਖਬੀਰ ਬਾਦਲ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਨੂੰ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਤੇ ਵੱਡੀ ਗਿਣਤੀ ਲੋਕਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ। ਯਾਤਰਾ ਸ਼ੁਰੂ ਕਰਨ ਮੌਕੇ ਵੱਡੀ …

Read More »

ਪੰਜਾਬ ਦੇ ਖਿਡਾਰੀਆਂ ਨੂੰ ਕਲਾਸ-ਵਨ ਸਰਕਾਰੀ ਨੌਕਰੀਆਂ

ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ 7 ਖਿਡਾਰੀ ਬਣੇ ਡੀਐਸਪੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਐਤਵਾਰ 4 ਫਰਵਰੀ ਨੂੰ 11 ਇੰਟਰਨੈਸ਼ਨਲ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ ਭਾਰਤੀ ਹਾਕੀ ਟੀਮ …

Read More »

ਤੂਰ ਤੇ ਹਰਮਨਪ੍ਰੀਤ ਦਾ ਪੰਜ ਸਾਲ ਮਗਰੋਂ ਸੁਫ਼ਨਾ ਹੋਇਆ ਪੂਰਾ

ਮੋਗਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੱਧਰ ‘ਤੇ ਸੂਬੇ ਦਾ ਨਾਮ ਰੋਸ਼ਨ ਕਰਨ ਵਾਲੇ ਜਿਨ੍ਹਾਂ 11 ਖਿਡਾਰੀਆਂ ਨੂੰ ਡੀਐੱਸਪੀ ਤੇ ਪੀਸੀਐੱਸ ਅਧਿਕਾਰੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਮੋਗਾ ਨਾਲ ਸਬੰਧਤ ਦੋ ਖਿਡਾਰੀ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਅਤੇ ਅਰਜੁਨ ਐਵਾਰਡੀ ਕ੍ਰਿਕਟਰ ਹਰਮਨਪ੍ਰੀਤ ਕੌਰ ਵੀ ਸ਼ਾਮਲ ਹਨ। ਇਨ੍ਹਾਂ …

Read More »

ਪੰਜਾਬ ਸਰਕਾਰ 12 ਫਰਵਰੀ ਤੋਂ ਰੂਰਲ ਓਲੰਪਿਕਸ ਦੇ ਬੈਨਰ ਹੇਠ ਕਰਵਾਏਗੀ ਕਿਲਾ ਰਾਏਪੁਰ ਖੇਡ ਮੇਲਾ

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਜਾਰੀ ਕੀਤਾ ਪੋਸਟਰ ਚੰਡੀਗੜ੍ਹ/ਬਿਊਰੋ ਨਿਊਜ਼ : ਖੇਡ ਜਗਤ ਵਿੱਚ ਮਿੰਨੀ ਓਲੰਪਿਕਸ ਵਜੋਂ ਜਾਣੇ ਜਾਂਦੇ ਕਿਲਾ ਰਾਏਪੁਰ ਖੇਡ ਮੇਲੇ ਦੀਆਂ ਸਾਰੀਆਂ ਕਿਆਸਅਰਾਈਆਂ ਤੋਂ ਪਰਦਾ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਇਹ ਤਿੰਨ ਦਿਨਾ ਖੇਡ ਮੇਲਾ ਆਉਂਦੇ ਸੋਮਵਾਰ ਤੋਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਡਾਇਰੈਕਟੋਰੇਟ ਸੱਭਿਆਚਾਰਕ …

Read More »