Breaking News
Home / 2024 / March (page 30)

Monthly Archives: March 2024

ਮਰੀਅਮ ਨਵਾਜ਼ ਦਾ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਬਣਨਾ ਪਾਕਿਸਤਾਨ ਸਿਆਸਤ ਵਿੱਚ ‘ਮੀਲ ਪੱਥਰ’: ਅਮਰੀਕਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਮਰੀਅਮ ਨਵਾਜ਼ ਦੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਚੁਣੇ ਜਾਣ ਨੂੰ ਪਾਕਿਸਤਾਨ ਦੀ ਸਿਆਸਤ ‘ਚ ਇੱਕ ਅਹਿਮ ‘ਮੀਲ ਪੱਥਰ’ ਕਰਾਰ ਦਿੱਤਾ ਹੈ ਅਤੇ ਆਖਿਆ ਕਿ ਉਹ (ਅਮਰੀਕਾ) ਪਾਕਿਸਤਾਨ ਦੀ ਰਾਜਨੀਤੀ ‘ਚ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਇਸਲਾਮਾਬਾਦ ਨਾਲ ਸਹਿਯੋਗ ਕਰਨ ਲਈ ਤਤਪਰ ਹੈ। …

Read More »

ਇਜ਼ਰਾਈਲ ਹਮਾਸ ਜੰਗ ਦੌਰਾਨ 1 ਭਾਰਤੀ ਦੀ ਮੌਤ 2 ਜ਼ਖ਼ਮੀ

ਮ੍ਰਿਤਕ ਵਿਅਕਤੀ ਕੇਰਲਾ ਸੂਬੇ ਨਾਲ ਸਬੰਧਤ ਨਵੀਂ ਦਿੱਲੀ : ਇਜ਼ਰਾਈਲ ਹਮਾਸ ਜੰਗ ਦੌਰਾਨ ਇਕ ਭਾਰਤੀ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਅਕਤੀ ਜ਼ਖ਼ਮੀ ਵੀ ਹੋ ਗਏ ਹਨ। ਭਾਰਤ ਵਿਚ ਇਜ਼ਰਾਈਲੀ ਦੂਤਘਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉੱਤਰੀ ਇਜ਼ਰਾਈਲ ਵਿਚ ਲੇਬਨਾਨ ਨਾਲ ਲੱਗਦੀ ਸਰਹੱਦ ‘ਤੇ ਹਿਜ਼ਬੁੱਲਾ …

Read More »

ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਲਗਾਤਾਰ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲੀ ਇਸਲਾਮਾਬਾਦ/ਬਿਊਰੋ ਨਿਊਜ਼ : ਪੀਐੱਮਐੱਲ-ਐੱਨ ਆਗੂ ਸ਼ਾਹਬਾਜ਼ ਸ਼ਰੀਫ਼ (72) ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਦੇਸ਼ ਨੂੰ ਦਰਪੇਸ਼ ਆਰਥਿਕ ਅਤੇ ਸੁਰੱਖਿਆ ਚੁਣੌਤੀਆਂ ਦਰਮਿਆਨ ਉਨ੍ਹਾਂ ਲਗਾਤਾਰ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਰਾਸ਼ਟਰਪਤੀ ਆਰਿਫ਼ ਅਲਵੀ ਨੇ ‘ਐਵਾਨ-ਏ-ਸਦਰ’ ਵਿੱਚ ਹੋਏ ਸਮਾਗਮ …

Read More »

ਪਾਕਿਸਤਾਨ ‘ਚ ਸਰਕਾਰ ਦਾ ਨਵਾਂ ਸਫਰ

ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਵਿਚ ਦੂਸਰੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਉਹ 11 ਅਪ੍ਰੈਲ, 2022 ਤੋਂ 13 ਅਗਸਤ, 2023 ਤੱਕ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਪਾਕਿਸਤਾਨ ਵਿਚ ਚਿਰਾਂ ਤੋਂ ਗੜਬੜ ਵਾਲਾ ਮਾਹੌਲ ਚੱਲ ਰਿਹਾ ਹੈ। ਅੱਜ ਇਸ ਦਾ ਸ਼ੁਮਾਰ ਦੁਨੀਆ ਭਰ ਦੇ …

Read More »

ਅਖਿਲ ਭਾਰਤੀ 5ਵਾਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਪੰਚਕੂਲਾ ‘ਚ ਕੀਤਾ ਗਿਆ ਆਯੋਜਿਤ

ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਅਤੇ ਯੋਗੇਸ਼ਵਰ ਦੱਤ ਨੇ ਦਿੱਤੇ ਐਵਾਰਡ ਪੰਚਕੂਲਾ/ਬਿਊਰੋ ਨਿਊਜ਼ : ਅਖਿਲ ਭਾਰਤੀ ਪੰਜਵੇਂ ਚਿੱਤਰ ਭਾਰਤੀ ਫਿਲਮ ਫੈਸਟੀਵਲ ਦੇ ਐਵਾਰਡ ਸ਼ੋਅ ਦਾ ਆਯੋਜਨ 23 ਤੋਂ 25 ਫਰਵਰੀ ਤੱਕ ਪੰਚਕੂਲਾ ਵਿਚ ਕੀਤਾ ਗਿਆ। ਇਸ ਫਿਲਮ ਫੈਸਟੀਵਲ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ …

Read More »

ਵਾਲਾਂ ਦਾ ਝੜਨਾ : ਕਾਰਨਾਂ ਨੂੰ ਸਮਝਣਾ

ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …

Read More »

ਬੈਂਕ ਆਫ਼ ਕੈਨੇਡਾ ਨੇ ਵਿਆਜ ਦਰਾਂ

5 ਫੀਸਦੀ ਹੀ ਰੱਖਣ ਦਾ ਕੀਤਾ ਐਲਾਨ ਓਟਵਾ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ ਨੂੰ ਇੱਕ ਵਾਰੀ ਫਿਰ 5 ਫੀਸਦੀ ਉੱਤੇ ਹੀ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਵਿਆਜ ਦਰਾਂ ਵਿੱਚ ਕਟੌਤੀ ਕਰਨ ਦੀਆਂ ਮੰਗਾਂ ਨੂੰ ਬੈਂਕ ਨੇ ਦਰਕਿਨਾਰ ਕਰ ਦਿੱਤਾ। ਬੈਂਕ ਨੇ ਇਹ …

Read More »

ਬੈਂਕ ਆਫ ਕੈਨੇਡਾ ਆਪਣੀਆਂ ਵਿਆਜ ਦਰਾਂ ਵਿੱਚ ਕਟੌਤੀ ਕਰਨੀ ਸ਼ੁਰੂ ਕਰੇ : ਫੋਰਡ

ਓਨਟਾਰੀਓ/ਬਿਊਰੋ ਨਿਊਜ਼ : ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰਾਂ ਸਬੰਧੀ ਕੀਤੇ ਜਾਣ ਵਾਲੇ ਐਲਾਨ ਤੋਂ ਇੱਕ ਦਿਨ ਪਹਿਲਾਂ ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਲੋਕਾਂ ਨੂੰ ਉੱਚੀਆਂ ਵਿਆਜ ਦਰਾਂ ਤੋਂ ਰਾਹਤ ਚਾਹੀਦੀ ਹੈ। ਐਕਸ ਉੱਤੇ ਸਾਂਝੀ ਕੀਤੀ ਗਈ ਇੱਕ ਪੋਸਟ ਵਿੱਚ ਫੋਰਡ ਨੇ ਆਖਿਆ ਕਿ ਲੋਕ ਕਾਫੀ ਮੁਸਕਲ …

Read More »

ਰੂਸ ਵੱਲੋਂ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਹੈ ਉਲੰਘਣਾ : ਮਿਲੇਨੀ ਜੌਲੀ

ਓਟਵਾ/ਬਿਊਰੋ ਨਿਊਜ਼ : ਲੰਘੇ ਮਹੀਨੇ ਰੂਸ ਦੇ ਵਿਰੋਧੀ ਧਿਰ ਦੇ ਆਗੂ ਐਲੈਕਸੇਈ ਨੇਵਾਲਨੀ ਦੀ ਹੋਈ ਮੌਤ ਦੇ ਸਬੰਧ ਵਿੱਚ ਕੈਨੇਡਾ ਵੱਲੋਂ ਰੂਸੀ ਸਰਕਾਰ ਉੱਤੇ ਹੋਰ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹ ਐਲਾਨ ਕੈਨੇਡਾ ਦੀ ਵਿਦੇਸ ਮੰਤਰੀ ਮਿਲੇਨੀ ਜੋਲੀ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਰੂਸ ਵੱਲੋਂ ਮਨੁੱਖੀ ਅਧਿਕਾਰਾਂ ਦੀ ਸਿਲਸਿਲੇਵਾਰ ਕੀਤੀ …

Read More »

ਸਕੂਲ ਦੀ ਬੱਸ ਪਲਟਣ ਕਾਰਨ 7 ਵਿਦਿਆਰਥੀ ਹੋਏ ਜਖਮੀ

ਓਨਟਾਰੀਓ/ਬਿਊਰੋ ਨਿਊਜ਼ : ਵੈਸਟ ਰੀਜਨ ਵਿੱਚ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ ਵੁੱਡਸਟੌਕ ਨੇੜੇ ਹੋਏ ਇੱਕ ਗੰਭੀਰ ਹਾਦਸੇ ਦੀ ਜਾਂਚ ਕਰ ਰਹੀ ਹੈ। ਇਸ ਹਾਦਸੇ ਵਿੱਚ ਇੱਕ ਸਕੂਲ ਬੱਸ ਪਲਟ ਗਈ। ਮੰਗਲਵਾਰ ਸਵੇਰੇ 8 ਵਜੇ ਤੋਂ ਬਾਅਦ ਵੁੱਡਸਟੌਕ ਦੇ ਦੱਖਣ ਵੱਲ ਆਕਸਫੋਰਡ ਕਾਊਂਟੀ ਵਿੱਚ ਡੌਜ ਲਾਈਨ ਤੇ ਕੱਥਬਰਟ ਰੋਡ ਨੇੜੇ ਵਾਪਰਿਆ। ਓਪੀਪੀ ਦੇ …

Read More »