Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
24
C
Toronto
Sunday, July 5, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
Yearly Archives: 0
ਪੀਐਮ ਮੋਦੀ ਨੇ ਡੋਨਾਲਡ ਟਰੰਪ ਨਾਲ ਫੋਨ ’ਤੇ ਕੀਤੀ ਗੱਲਬਾਤ
Parvasi Chandigarh
-
June 18, 2025
0
ਮੋਦੀ ਨੇ ਕਿਹਾ : ਜੰਗਬੰਦੀ ਪਾਕਿਸਤਾਨ ਦੇ ਕਹਿਣ ’ਤੇ ਹੋਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ ’ਤੇ...
ਐੱਨ.ਆਰ.ਆਈ. ਭਾਰਤੀਆਂ ਦੇ ਮਸਲੇ ਹੋਣਗੇ ਹੱਲ
Parvasi Chandigarh
-
June 18, 2025
0
ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ : ਕੈਨੇਡਾ ਅਤੇ ਭਾਰਤ ਨਵੇਂ ਹਾਈ ਕਮਿਸ਼ਨਰ ਲਾਉਣ ਲਈ ਹੋਏ ਸਹਿਮਤ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ...
ਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ – ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ
Parvasi Chandigarh
-
June 17, 2025
0
ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ ਅਤੇ ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸਿਹਤ ਵਿਭਾਗ ਨੇ ਚੌਕਸੀ ਵਰਤਦਿਆਂ ਇਨ੍ਹਾਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੈਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਸਿਹਤਮੰਦ ਹਨ। ਧਿਆਨ ਰਹੇ ਕਿ ਅੰਮਿ੍ਰਤਸਰ ਵਿਚ ਹੁਣ ਤੱਕ ਕਰੋਨਾ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ
Parvasi Chandigarh
-
June 17, 2025
0
ਦੋਵਾਂ ਸੂਬਿਆਂ ਦੀ ਮਜ਼ਬੂਤ ਸਾਂਝ ’ਤੇ ਦਿੱਤਾ ਜ਼ੋਰ ਅੰਮਿ੍ਰਤਸਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ। ਇਹ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕੀਤਾ ਹੈ, ਜੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ। ਅਗਨੀਹੋਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਤੋਂ ਵਿਧਾਇਕ ਹਰਦੀਪ ਸਿੰਘ ਬਾਵਾ ਤੇ ਹੋਰ ਸਮਰਥਕ ਵੀ ਸਨ। ਉਪ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਨਮਾਨਿਤ ਵੀ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਉਹ ਇਸ ਹੱਕ ਵਿੱਚ ਹਨ ਕਿ ਦੋਵਾਂ ਸੂਬਿਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਅਤੇ ਦੋਵਾਂ ਸੂਬਿਆਂ ਨੂੰ ਤਰੱਕੀ ਦੀ ਰਾਹ ’ਤੇ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ।
ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਮੰਗੀ ਨਸ਼ਾ ਤਸਕਰਾਂ ’ਤੇ ਪੁਲਿਸ ਕਾਰਵਾਈ ਬਾਰੇ ਫੀਡਬੈਕ
Parvasi Chandigarh
-
June 17, 2025
0
ਹਿੰਦੀ ’ਚ ਪ੍ਰੋਫਾਰਮਾ ਭੇਜਣ ਕਰਕੇ ਹੋਈ ਆਲੋਚਨਾ, ਫਿਰ ਪ੍ਰੋਫਾਰਮਾ ਪੰਜਾਬੀ ’ਚ ਬਣਵਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਹਕੀਕਤ ਜਾਨਣ ਲਈ ਪੰਚਾਇਤਾਂ ਤੋਂ ਫੀਡਬੈਕ ਮੰਗੀ ਹੈ। ਪੰਚਾਇਤਾਂ ਨੂੰ ਬਾਕਾਇਦਾ ਪ੍ਰੋਫਾਰਮਾ ਭੇਜਿਆ ਗਿਆ ਹੈ, ਜਿਸ ਵਿਚ ਵੱਖ-ਵੱਖ ਕਾਲਮ ਬਣਾਏ ਗਏ ਹਨ, ਜੋ ਪੰਚਾਇਤਾਂ ਨੇ ਪੂਰੇ ਵੇਰਵੇ ਸਹਿਤ ਭਰਨੇ ਹਨ। ਪੰਚਾਇਤ, ਸਰਪੰਚ, ਪੰਚ ਤੋਂ ਇਲਾਵਾ ਪਿੰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਵੀ ਆਪਣੀ ਰਾਇ ਇਸ ਪ੍ਰੋਫਾਰਮੇ ਵਿਚ ਦੇਣੀ ਹੋਵੇਗੀ। ਜਾਣਕਾਰੀ ਅਨੁਸਾਰ ਸਰਕਾਰ ਨੇ ਪੰਚਾਇਤਾਂ ਤੋਂ 24 ਜੂਨ ਤੱਕ ਰਿਪੋਰਟ ਮੰਗੀ ਹੈ। ਇਹ ਪ੍ਰੋਫਾਰਮਾ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਿਹਾ ਹੈ। ਪ੍ਰੋਫਾਰਮਾ ਹਿੰਦੀ ਵਿਚ ਜਾਰੀ ਕੀਤੇ ਜਾਣ ਨੂੰ ਲੈ ਕੇ ਸਰਕਾਰ ਦੀ ਸੋਸ਼ਲ ਮੀਡੀਆਂ ’ਤੇ ਆਲੋਚਨਾ ਵੀ ਹੋ ਰਹੀ ਹੈ। ਦੱਸਿਆ ਜਾਂਦਾ ਹੈ ਕਿ ਆਲੋਚਨਾ ਹੋਣ ਤੋਂ ਬਾਅਦ ਸਰਕਾਰ ਨੇ ਪੰਜਾਬੀ ਵਿਚ ਵੀ ਪ੍ਰੋਫਾਰਮਾ ਤਿਆਰ ਕਰ ਲਿਆ ਹੈ।
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 19 ਜੂਨ ਨੂੰ
Parvasi Chandigarh
-
June 17, 2025
0
ਚੋਣ ਪ੍ਰਚਾਰ ਹੋਇਆ ਬੰਦ-ਹੁਣ ਉਮੀਦਵਾਰ ਘਰ-ਘਰ ਜਾ ਕੇ ਮੰਗ ਸਕਣਗੇ ਵੋਟਾਂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਪਰਸੋਂ ਯਾਨੀ ਕਿ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਅੱਜ ਸ਼ਾਮੀਂ ਸਮਾਪਤ ਹੋ ਗਿਆ ਹੈ। ਹੁਣ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਨਹੀਂ ਕਰ ਸਕੇਗੀ, ਪਰ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਜ਼ਰੂਰ ਮੰਗ ਸਕਣਗੇ। ਇਸ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੀ ਹੋਵੇਗਾ। ਵੈਸੇ ਤਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਆਪੋ-ਆਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ। ਧਿਆਨ ਰਹੇ ਕਿ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।
ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਮੋਬਾਈਲ ਫੋਨ ਜਮ੍ਹਾਂ ਕਰਾਉਣ ਦੀ ਸਹੂਲਤ
Parvasi Chandigarh
-
June 17, 2025
0
ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਪ੍ਰਸ਼ਾਸਨ ਨੇ ਵੋਟਰਾਂ ਲਈ ਇਕ ਵੱਖਰੀ ਸਹੂਲਤ ਦੇਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੋਟ ਪਾਉਣ ਲਈ ਆਉਣ ਵਾਲੇ ਵੋਟਰ ਪੋਲਿੰਗ ਸਟੇਸ਼ਨਾਂ ਦੇ ਬਾਹਰ ਨਿਰਧਾਰਤ ਕਾਊਂਟਰਾਂ ’ਤੇ ਆਪਣੇ ਮੋਬਾਈਲ ਫੋਨ ਜਮ੍ਹਾਂ ਕਰਵਾ ਸਕਦੇ ਹਨ। ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ, ਕਿਉਂਕਿ ਚੋਣ ਪ੍ਰਕਿਰਿਆ ਦੀ ਗੁਪਤਤਾ ਅਤੇ ਮਰਿਆਦਾ ਬਣਾਈ ਰੱਖਣ ਲਈ 100 ਮੀਟਰ ਦੇ ਘੇਰੇ ਅੰਦਰ ਮੋਬਾਇਲ ਫੋਨ ਬੰਦ ਰੱਖੇ ਜਾਣੇ ਚਾਹੀਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਮੋਬਾਈਲ ਫ਼ੋਨ ਜਮ੍ਹਾ ਕਰਾਉਣ ਦੀ ਸਹੂਲਤ ਲਾਗੂ ਕਰਨਾ ਸਾਡੇ ਵੋਟਰਾਂ ਦੀ ਸਹੂਲਤ ਨੂੰ ਬਿਹਤਰ ਬਣਾਉਣਾ ਹੈ।
ਡੋਨਾਲਡ ਟਰੰਪ ਨੇ ਜੀ-7 ਸੰਮੇਲਨ ਨੂੰ ਵਿਚਾਲੇ ਛੱਡਿਆ -ਇਜ਼ਰਾਈਲ-ਈਰਾਨ ਟਕਰਾਅ ਕਾਰਨ ਲਿਆ ਫੈਸਲਾ
Parvasi Chandigarh
-
June 17, 2025
0
ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੀ-7 ਸੰਮੇਲਨ ਲਈ ਕੈਨੇਡਾ ਪਹੁੰਚੇ ਸਨ। ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਟਕਰਾਅ ਕਾਰਨ, ਟਰੰਪ ਹੁਣ ਇਕ ਦਿਨ ਪਹਿਲਾਂ ਹੀ ਵਾਪਸ ਚਲੇ ਗਏ ਹਨ। ਟਰੰਪ ਨੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਪੱਛਮੀ ਏਸ਼ੀਆ ਵਿਚ ਉਨ੍ਹਾਂ ਦੇ ਵਿਸ਼ੇਸ਼ ਪ੍ਰਤੀਨਿਧੀ ਸਟੀਵ ਵਿਟਕੌਫ ਨੂੰ ਈਰਾਨ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਦਾ ਮੰਨਣਾ ਹੈ ਕਿ ਈਰਾਨ ਗੱਲਬਾਤ ਲਈ ਤਿਆਰ ਹੋਵੇਗਾ। ਇਹ ਜਾਣਕਾਰੀ ਵਾਈਟ ਹਾਊਸ ਵਲੋਂ ਸਾਂਝੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਟਰੰਪ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਈਰਾਨ ਨੂੰ ਪ੍ਰਮਾਣੂ ਸਮਝੌਤੇ ’ਤੇ ਦਸਤਖਤ ਕਰਨੇ ਚਾਹੀਦੇ ਹਨ। ਟਰੰਪ ਨੇ ਇਹ ਵੀ ਕਿਹਾ ਕਿ ਮੈਂ ਇਹ ਵਾਰ-ਵਾਰ ਕਿਹਾ ਹੈ ਕਿ ਸਾਰਿਆਂ ਨੂੰ ਤੁਰੰਤ ਤਹਿਰਾਨ ਖਾਲੀ ਕਰ ਦੇਣਾ ਚਾਹੀਦਾ ਹੈ।
ਭਾਰਤ ਨੇ ਆਪਣੇ ਨਾਗਰਿਕਾਂ ਨੂੰ ਤਹਿਰਾਨ ਛੱਡਣ ਲਈ ਕਿਹਾ
Parvasi Chandigarh
-
June 17, 2025
0
ਦੂਤਾਵਾਸ ਨਾਲ ਤੁਰੰਤ ਸੰਪਰਕ ਕਰਨ ਦੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਅਤੇ ਈਰਾਨ ਵਿਚਾਲੇ ਪੰਜਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ। ਇਸ ਦੌਰਾਨ ਈਰਾਨ ’ਚ ਸਥਿਤ ਭਾਰਤੀ ਦੂਤਾਵਾਸ ਨੇ ਤਹਿਰਾਨ ’ਚ ਰਹਿ ਰਹੇ ਲੋਕਾਂ ਨੂੰ, ਉਥੋਂ ਬਾਹਰ ਨਿਕਲਣ ਅਤੇ ਕਿਸੇ ਸੁਰੱਖਿਅਤ ਜਗ੍ਹਾ ’ਤੇ ਚਲੇ ਜਾਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਤਹਿਰਾਨ ’ਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਸ਼ਹਿਰ ਖਾਲੀ ਕਰਨ ਦੀ ਚਿਤਾਵਨੀ ਜਾਰੀ ਕੀਤੀ ਸੀ। ਇਜਰਾਈਲ ਨੇ ਤਹਿਰਾਨ ’ਤੇ ਲੰਘੀ ਰਾਤ ਨੂੰ ਕਈ ਵਾਰ ਏਅਰ ਸਟਰਾਈਕ ਕੀਤੀ। ਇਸੇ ਦੌਰਾਨ ਈਰਾਨ ਨੇ ਵੀ ਇਜਰਾਈਲ ਦੀ ਰਾਜਧਾਨੀ ਤੇਲ ਅਵੀਵ ਅਤੇ ਹਾਈਫਾ ’ਤੇ ਬੰਬਾਰੀ ਕੀਤੀ ਹੈ। ਇਜਰਾਈਲੀ ਹਮਲਿਆਂ ਵਿਚ 224 ਈਰਾਨੀ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ 1500 ਦੇ ਕਰੀਬ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਇਸੇ ਤਰ੍ਹਾਂ ਇਜ਼ਰਾਈਲ ਵਿਚ ਵੀ ਹੁਣ ਤੱਕ 24 ਵਿਅਕਤੀਆਂ ਦੀ ਜਾਨ ਗਈ ਹੈ ਅਤੇ 600 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹਨ।
ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ
Parvasi Chandigarh
-
June 16, 2025
0
ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।
1
...
164
165
166
...
334
Page 165 of 334
- Advertisment -
Most Read
ਪੰਜਾਬ ਕਾਂਗਰਸ ’ਚ ਕਲੇਸ਼ ਵਧਿਆ – ਚੰਨੀ ਗਰੁੱਪ ਨੇ ਕਿਹਾ : ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ
July 3, 2026
ਪੀਐਮ ਨਰਿੰਦਰ ਮੋਦੀ ਭਲਕੇ 4 ਜੁਲਾਈ ਨੂੰ ਰਾਜਸਥਾਨ ’ਚ ਕਰਨਗੇ ਰਿਫਾਈਨਰੀ ਦਾ ਉਦਘਾਟਨ
July 3, 2026
ਐਚ.ਸੀ.ਐਲ. ਟੈਕ ਨੇ 10,000 ਕਰੋੜ ਰੁਪਏ ਤੋਂ ਵੱਧ ਦਾ ਮੈਗਾ ਸੌਦਾ ਕੀਤਾ- ਏ.ਆਈ. ਉਤੇ ਲਾਇਆ ਵੱਡਾ ਦਾਅ
July 3, 2026
ਜਾਪਾਨ ਜਾਣਾ ਹੋਇਆ ਮਹਿੰਗਾ – 47 ਸਾਲਾਂ ਬਾਅਦ ਵੀਜ਼ਾ ਫੀਸ ਵਿੱਚ 400 ਫੀਸਦੀ ਤੱਕ ਵਾਧਾ
July 3, 2026