Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
21.1
C
Toronto
Monday, July 6, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
Yearly Archives: 0
ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਾਈਪ੍ਰਸ ਦਾ ਸਰਵਉੱਚ ਸਨਮਾਨ
Parvasi Chandigarh
-
June 16, 2025
0
ਮੋਦੀ ਨੇ ਕਿਹਾ : ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕਿ੍ਰਸਟੋ ਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ ਦ ਆਰਡਰ ਆਫ਼ ਮਕਾਰੀਓਸ ਪ੍ਰਦਾਨ ਕੀਤਾ। ਆਰਡਰ ਆਫ ਮਕਾਰੀਓਸ ਸਾਈਪ੍ਰਸ ਦੁਆਰਾ ਦਿੱਤਾ ਗਿਆ ਇਕ ਨਾਈਟਹੁੱਡ ਸਨਮਾਨ ਹੈ, ਜਿਸ ਦਾ ਨਾਮ ਸਾਈਪ੍ਰਸ ਦੇ ਪਹਿਲੇ ਰਾਸ਼ਟਰਪਤੀ ਆਰਚਬਿਸ਼ਪ ਮਕਾਰੀਓਸ ਦੇ ਨਾਮ ’ਤੇ ਰੱਖਿਆ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼੍ਰੀਮਾਨ ਰਾਸ਼ਟਰਪਤੀ, ਮੈਂ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ ਸਨਮਾਨ ਲਈ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਰਿੰਦਰ ਮੋਦੀ ਲਈ ਹੀ ਨਹੀਂ, ਸਗੋਂ 140 ਕਰੋੜ ਭਾਰਤੀਆਂ ਲਈ ਹੈ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
Parvasi Chandigarh
-
June 16, 2025
0
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ
Parvasi Chandigarh
-
June 16, 2025
0
ਆਰੋਪੀ ਵਿਅਕਤੀ ਖਿਲਾਫ ਮੰਗੀ ਗਈ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵਲੋਂ ਇਕ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।
ਸਰਬਜੋਤ ਸਿੰਘ ਸਾਬੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ
Parvasi Chandigarh
-
June 16, 2025
0
ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ...
ਭਾਰਤ ਸਰਕਾਰ ਨੇ ਜਨਗਣਨਾ ਨੋਟੀਫਿਕੇਸ਼ਨ ਕੀਤਾ ਜਾਰੀ
Parvasi Chandigarh
-
June 16, 2025
0
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਕੀਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਜਾਤੀ ਜਨਗਣਨਾ ਕਰਵਾਉਣ ਲਈ ਅਧਿਕਾਰਤ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਗਿਆ ਹੈ। ਇਹ...
ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ
Parvasi Chandigarh
-
June 16, 2025
0
ਪੰਜਾਬ ਸਰਕਾਰ ਦੇ ਨਸ਼ਿਆਂ ਸਬੰਧੀ ਦਾਅਵੇ ਨੂੰ ਦੱਸਿਆ ਮਜ਼ਾਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ...
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
Parvasi Chandigarh
-
June 13, 2025
0
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।
ਪੰਜਾਬ ਦੇ 8 ਜ਼ਿਲ੍ਹਿਆਂ ’ਚ ਲੂ ਦਾ ਅਲਰਟ-ਬਿਜਲੀ ਦੀ ਖਪਤ ਵਧੀ
Parvasi Chandigarh
-
June 13, 2025
0
ਭਲਕੇ ਮੀਂਹ ਅਤੇ ਹਨ੍ਹੇਰੀ ਦੀ ਵੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਦੋ ਦਿਨ ਵੀ ਜ਼ਿਆਦਾ ਗਰਮੀ ਪੈ ਸਕਦੀ ਹੈ ਅਤੇ ਗਰਮੀ ਨੇ ਆਮ ਜਨ ਜੀਵਨ ’ਤੇ ਵੀ ਅਸਰ ਪਾਇਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਲੂ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਤਾਪਮਾਨ ’ਚ ਸਿਰਫ ਮਾਮੂਲੀ ਜਿਹੀ ਕਮੀ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਕਰੀਬ 5 ਡਿਗਰੀ ਜ਼ਿਆਦਾ ਹੈ। ਇਸ ਦੇ ਚੱਲਦਿਆਂ ਬਠਿੰਡਾ ਸਭ ਤੋਂ ਗਰਮ ਰਿਹਾ ਅਤੇ ਇੱਥੇ ਤਾਪਮਾਨ 46.8 ਡਿਗਰੀ ਰਿਕਾਰਡ ਕੀਤਾ ਗਿਆ। ਜ਼ਿਆਦਾ ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ ਅਤੇ ਕਈ ਸਥਾਨਾਂ ’ਤੇ ਬਿਜਲੀ ਦੀ ਕਟੌਤੀ ਵੀ ਹੋ ਰਹੀ ਹੈ। ਹਾਲਾਂਕਿ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਹਾਲਾਤ ਨਾਲ ਨਿਪਟਣ ਲਈ ਤਿਆਰ ਹਾਂ। ਮੌਸਮ ਵਿਭਾਗ ਦੇ ਮੁਤਾਬਕ 14 ਅਤੇ 15 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।
ਪਠਾਨਕੋਟ ’ਚ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
Parvasi Chandigarh
-
June 13, 2025
0
ਦੋ ਘੰਟਿਆਂ ਬਾਅਦ ਹੈਲੀਕਾਪਟਰ ਹੋਇਆ ਰਵਾਨਾ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਅੱਜ ਸ਼ੁੱਕਰਵਾਰ ਨੂੰ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਹੋਈ ਹੈ। ਇਸ ਹੈਲੀਕਾਪਟਰ ਨੇ ਪਠਾਨਕੋਟ ਏਅਰਫੋਰਸ ਸਟੇਸ਼ਨ ਤੋਂ ਉਡਾਨ ਭਰੀ ਸੀ। ਜਿਵੇਂ ਹੀ ਇਹ ਉਡਾਨ ਪਿੰਡ ਹਲੇੜ ਦੇ ਨੇੜੀ ਪਹੁੰਚੀ ਤਾਂ ਹੈਲੀਕਾਪਟਰ ਵਿਚ ਤਕਨੀਕੀ ਨੁਕਸ ਪੈ ਗਿਆ। ਇਸ ਤੋਂ ਬਾਅਦ ਪਾਇਲਟ ਨੇ ਉਸ ਹੈਲੀਕਾਪਟਰ ਨੂੰ ਖੇਤ ’ਚ ਲੈਂਡ ਕਰਾ ਦਿੱਤਾ। ਸੂਚਨਾ ਮਿਲਦੇ ਹੀ ਫੌਜ ਅਤੇ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਨੇੜਲਾ ਇਲਾਕਾ ਸੀਲ ਕਰ ਦਿੱਤਾ। ਕਰੀਬ ਦੋ ਘੰਟਿਆਂ ਤੋਂ ਬਾਅਦ ਇਹ ਹੈਲੀਕਾਪਟਰ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਪਠਾਨਕੋਟ ’ਚ ਜੋ ਅਪਾਚੇ ਹੈਲੀਕਾਪਟਰ ਲੈਂਡ ਕਰਵਾਉਣਾ ਪਿਆ, ਉਹ ਹੈਲੀਕਾਪਟਰ ਵੀ ਬੋਇੰਗ ਕੰਪਨੀ ਹੀ ਬਣਾਉਂਦੀ ਹੈ। ਲੰਘੇ ਕੱਲ੍ਹ ਜਿਹੜਾ ਜਹਾਜ਼ ਅਹਿਮਦਾਬਾਦ ਵਿਚ ਕ੍ਰੈਸ਼ ਹੋਇਆ ਹੈ, ਉਹ ਵੀ ਬੋਇੰਗ ਕੰਪਨੀ ਦਾ ਹੀ ਸੀ। ਧਿਆਨ ਰਹੇ ਕਿ ਲੰਘੀ 6 ਜੂਨ ਨੂੰ ਯੂਪੀ ਦੇ ਸਹਾਰਨਪੁਰ ਵਿਚ ਅਪਾਚੇ ਹੈਲੀਕਾਪਟਰ ਦੀ ਲੈਂਡਿੰਗ ਹੋਈ ਸੀ ਅਤੇ ਮਾਰਚ ਮਹੀਨੇ ਦੌਰਾਨ ਪੰਚਕੂਲਾ ਵਿਚ ਵੀ ਏਅਰਫੋਰਸ ਦਾ ਫਾਈਟਰ ਜੈਟ ਜਗੁਆਰ ਵੀ ਕ੍ਰੈਸ਼ ਹੋ ਗਿਆ ਸੀ।
ਮੀਤ ਹੇਅਰ ਨੇ ਕਰਜ਼ੇ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਦਿੱਤਾ ਮੋੜਵਾਂ ਜਵਾਬ
Parvasi Chandigarh
-
June 13, 2025
0
ਕਿਹਾ : ਅਕਾਲੀ ਦਲ ਦੇ ਰਾਜ ’ਚ ਪੰਜਾਬ ਸਿਰ ਚੜ੍ਹਿਆ ਹੈ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ...
1
...
165
166
167
...
334
Page 166 of 334
- Advertisment -
Most Read
ਪੰਜਾਬ ਕਾਂਗਰਸ ’ਚ ਕਲੇਸ਼ ਵਧਿਆ – ਚੰਨੀ ਗਰੁੱਪ ਨੇ ਕਿਹਾ : ਰਾਜਾ ਵੜਿੰਗ ਦੀ ਪ੍ਰਧਾਨਗੀ ਮਨਜੂਰ ਨਹੀਂ
July 3, 2026
ਪੀਐਮ ਨਰਿੰਦਰ ਮੋਦੀ ਭਲਕੇ 4 ਜੁਲਾਈ ਨੂੰ ਰਾਜਸਥਾਨ ’ਚ ਕਰਨਗੇ ਰਿਫਾਈਨਰੀ ਦਾ ਉਦਘਾਟਨ
July 3, 2026
ਐਚ.ਸੀ.ਐਲ. ਟੈਕ ਨੇ 10,000 ਕਰੋੜ ਰੁਪਏ ਤੋਂ ਵੱਧ ਦਾ ਮੈਗਾ ਸੌਦਾ ਕੀਤਾ- ਏ.ਆਈ. ਉਤੇ ਲਾਇਆ ਵੱਡਾ ਦਾਅ
July 3, 2026
ਜਾਪਾਨ ਜਾਣਾ ਹੋਇਆ ਮਹਿੰਗਾ – 47 ਸਾਲਾਂ ਬਾਅਦ ਵੀਜ਼ਾ ਫੀਸ ਵਿੱਚ 400 ਫੀਸਦੀ ਤੱਕ ਵਾਧਾ
July 3, 2026