Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
-1.1
C
Toronto
Thursday, March 12, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
Dec
0
Daily Archives: Dec 0, 0
ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ
Parvasi Chandigarh
-
June 16, 2025
0
ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।
ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਗਿਆ ਸਾਈਪ੍ਰਸ ਦਾ ਸਰਵਉੱਚ ਸਨਮਾਨ
Parvasi Chandigarh
-
June 16, 2025
0
ਮੋਦੀ ਨੇ ਕਿਹਾ : ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕਿ੍ਰਸਟੋ ਡੂਲਾਈਡਜ਼ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਾਈਪ੍ਰਸ ਦਾ ਸਰਵਉੱਚ ਸਨਮਾਨ, ਗ੍ਰੈਂਡ ਕਰਾਸ ਆਫ ਦ ਆਰਡਰ ਆਫ਼ ਮਕਾਰੀਓਸ ਪ੍ਰਦਾਨ ਕੀਤਾ। ਆਰਡਰ ਆਫ ਮਕਾਰੀਓਸ ਸਾਈਪ੍ਰਸ ਦੁਆਰਾ ਦਿੱਤਾ ਗਿਆ ਇਕ ਨਾਈਟਹੁੱਡ ਸਨਮਾਨ ਹੈ, ਜਿਸ ਦਾ ਨਾਮ ਸਾਈਪ੍ਰਸ ਦੇ ਪਹਿਲੇ ਰਾਸ਼ਟਰਪਤੀ ਆਰਚਬਿਸ਼ਪ ਮਕਾਰੀਓਸ ਦੇ ਨਾਮ ’ਤੇ ਰੱਖਿਆ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼੍ਰੀਮਾਨ ਰਾਸ਼ਟਰਪਤੀ, ਮੈਂ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮਕਾਰੀਓਸ ਸਨਮਾਨ ਲਈ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਨਰਿੰਦਰ ਮੋਦੀ ਲਈ ਹੀ ਨਹੀਂ, ਸਗੋਂ 140 ਕਰੋੜ ਭਾਰਤੀਆਂ ਲਈ ਹੈ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
Parvasi Chandigarh
-
June 16, 2025
0
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ
Parvasi Chandigarh
-
June 16, 2025
0
ਆਰੋਪੀ ਵਿਅਕਤੀ ਖਿਲਾਫ ਮੰਗੀ ਗਈ ਕਾਰਵਾਈ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵਲੋਂ ਇਕ ਸਿੱਖ ਵਿਅਕਤੀ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਸੱਟ ਮਾਰਨ ਦੇ ਬਰਾਬਰ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਖਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਅੰਦਰ ਕੋਈ ਵੀ ਅਜਿਹੀ ਮਾਨਵ ਵਿਰੋਧੀ ਹਰਕਤ ਨਾ ਕਰੇ।
ਸਰਬਜੋਤ ਸਿੰਘ ਸਾਬੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ
Parvasi Chandigarh
-
June 16, 2025
0
ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਵਿਚ...
ਭਾਰਤ ਸਰਕਾਰ ਨੇ ਜਨਗਣਨਾ ਨੋਟੀਫਿਕੇਸ਼ਨ ਕੀਤਾ ਜਾਰੀ
Parvasi Chandigarh
-
June 16, 2025
0
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਂਝੀ ਕੀਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਜਾਤੀ ਜਨਗਣਨਾ ਕਰਵਾਉਣ ਲਈ ਅਧਿਕਾਰਤ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਗਿਆ ਹੈ। ਇਹ...
ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ
Parvasi Chandigarh
-
June 16, 2025
0
ਪੰਜਾਬ ਸਰਕਾਰ ਦੇ ਨਸ਼ਿਆਂ ਸਬੰਧੀ ਦਾਅਵੇ ਨੂੰ ਦੱਸਿਆ ਮਜ਼ਾਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ...
- Advertisment -
Most Read
ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.
March 12, 2026
ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ
March 12, 2026
ਭਗਵੰਤ ਮਾਨ ਸਰਕਾਰ ਨੇ ਇਮਾਨਦਾਰ ਸ਼ਾਸਨ ਰਾਹੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਮੁੱਖ ਸਰੋਤਾਂ ਤੋਂ ਮਾਲੀਏ ਨੂੰ ਦੁੱਗਣਾ ਕੀਤਾ: ਹਰਪਾਲ...
March 12, 2026
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ
March 12, 2026