-0.9 C
Toronto
Wednesday, February 18, 2026
spot_img

Daily Archives: Dec 0, 0

ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ

2 ਫਰਵਰੀ ਨੂੰ ਜ਼ਮਾਨਤ ਅਰਜ਼ੀ ’ਤੇ ਹੋਵੇਗੀ ਮੁੜ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਆਮਦਨ ਦੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਅਜਨਾਲਾ ’ਚ ਰੱਖੀ ਡਿਗਰੀ ਕਾਲਜ ਦੀ ਨੀਂਹ

ਵਿਰੋਧੀ ਸਿਆਸੀ ਪਾਰਟੀਆਂ ਦੀ ਕੀਤੀ ਤਿੱਖੀ ਆਲੋਚਨਾ ਅਜਨਾਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਜਨਾਲਾ ਵਿਚ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਹੈ।...

ਪੰਜਾਬ ਕਾਂਗਰਸ ’ਚ ਛਿੜੀ ‘ਜਾਤੀਵਾਦ ਦੀ ਜੰਗ’ – ਚੰਨੀ ਦੇ ਸਵਾਲਾਂ ’ਤੇ ਰਾਜਾ ਵੜਿੰਗ ਦਾ ਜਵਾਬ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ‘ਜਾਤੀਵਾਦ ਦੀ ਜੰਗ’ ਛਿੜ ਗਈ ਹੈ। ਧਿਆਨ ਰਹੇ ਕਿ...

ਮੇਜ਼ ਚੋਰੀ ਦੇ ਇਲਜ਼ਾਮਾਂ ’ਤੇ ਮਨਪ੍ਰੀਤ ਬਾਦਲ ਦਾ ਰਾਜਾ ਵੜਿੰਗ ’ਤੇ ਪਲਟਵਾਰ

ਕਿਹਾ : ਵੱਡੀਆਂ ਗੱਡੀਆਂ ’ਚ ਘੁੰਮਣ ਵਾਲੇ ਪ੍ਰਧਾਨ ਦਰਜੀਆਂ ਦੇ ਪੈਸੇ ਦੇਣੇ ਵੀ ਭੁੱਲੇ ਲੰਬੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ...

ਚਿੱਟੇ ਨੇ ਕਾਲਾ ਕੀਤਾ ਮਾਂ ਦਾ ਭਵਿੱਖ – ਨਸ਼ੇ ਦੀ ਭੇਟ ਚੜ੍ਹੇ 6 ਜਵਾਨ ਪੁੱਤ

ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚੁੱਕੇ ਸਵਾਲ ਲੁਧਿਆਣਾ/ਬਿਊਰੋ ਨਿਊਜ਼ ਨਸ਼ਿਆਂ ਦਾ ਕੋਹੜ ਇੱਕ ਹਰੇ-ਭਰੇ ਪਰਿਵਾਰ ਦੀ ਜੜ੍ਹ ਵਿੱਚ ਇਸ ਤਰ੍ਹਾਂ ਬੈਠਿਆ ਕਿ ਇੱਕ ਮਾਂ...

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਸਲਾਹ

ਕਿਹਾ : ਪੁਰਾਣੇ ਵਿਅਕਤੀਆਂ ਨੂੰ ਸਿਆਸਤ ’ਚੋਂ ਹੋਣਾ ਚਾਹੀਦੈ ਰਿਟਾਇਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਿਚ ਕੇਂਦਰੀ ਮੰਤਰੀ...

ਪੰਜਾਬ ’ਚ ਅੰਮਿ੍ਰਤਸਰ ਤੇ ਹਰਿਆਣਾ ’ਚ ਭਿਵਾਨੀ ਸਭ ਤੋਂ ਠੰਡੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਅੰਮਿ੍ਰਤਸਰ ਸ਼ਹਿਰ ਅੱਜ ਸੋਮਵਾਰ ਸਵੇਰੇ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 2.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹੋਰਨਾਂ ਹਿੱਸਿਆਂ ਅਤੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਠੰਡ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅੰਮਿ੍ਰਤਸਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਘੱਟ ਸੀ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵੀ ਠੰਡੀ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਹਰਿਆਣਾ ਵਿੱਚ ਭਿਵਾਨੀ ਵੀ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। .

ਪਾਵਨ ਸਰੂਪਾਂ ਦੇ ਮਾਮਲੇ ’ਤੇ ਵਿਧਾਇਕ ਸੁੱਖੀ ਦਾ ਚੇਅਰਮੈਨੀ ਤੋਂ ਅਸਤੀਫਾ

ਡਾ. ਸੁਖਵਿੰਦਰ ਸੁੱਖੀ ਨੇ ਕੈਬਨਿਟ ਰੈਂਕ ਵੀ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮਿਲਿਆ ਕੈਬਨਿਟ ਰੈਂਕ ਵੀ ਛੱਡ ਦਿੱਤਾ ਹੈ। ਕਰੀਬ ਇਕ ਸਾਲ ਪਹਿਲਾਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਡਾ. ਸੁੱਖੀ ਨੂੰ ਕੈਬਨਿਟ ਰੈਂਕ ਸਮੇਤ ਚੇਅਰਮੈਨੀ ਦਿੱਤੀ ਸੀ। ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੀ ਜਾਂਚ ਦੌਰਾਨ 169 ਸਰੂਪ ਮਿਲਣ ਦੇ ਦਾਅਵੇ ਮਗਰੋਂ ਇਹ ਕਦਮ ਚੁੱਕਿਆ ਹੈ। ਉਨ੍ਹਾਂ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਹਲਕਾ ਬੰਗਾ ਤੋਂ ਜਿੱਤ ਹਾਸਲ ਕੀਤੀ ਸੀ ਅਤੇ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ। ਉਨ੍ਹਾਂ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਧਾਰਮਿਕ ਅਸਥਾਨ ’ਤੇ ਕਿਹਾ ਕਿ ਉਨ੍ਹਾਂ ਲਈ ਇਸ ਸਥਾਨ ਲਈ ਸਤਿਕਾਰ ਸਭ ਤੋਂ ਵੱਡਾ ਹੈ ਅਤੇ ਇਸ ਸਤਿਕਾਰ ਵਜੋਂ ਹੀ ਉਹ ਚੇਅਰਮੈਨੀ ਤੇ ਕੈਬਨਿਟ ਰੈਂਕ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਉਹ ‘ਆਪ’ ਲੀਡਰਸ਼ਿਪ ਨੂੰ ਜ਼ਰੂਰ ਦੱਸਣਗੇ ਕਿ ਇਸ ਧਾਰਮਿਕ ਸਥਾਨ ’ਤੇ ਅਖੰਡ ਪਾਠ ਸਾਹਿਬ ਦੀ ਕੋਈ ਮਰਿਆਦਾ ਭੰਗ ਨਹੀਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਘੀ ਕਾਨਫਰੰਸ ਮੌਕੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਦੇ ਹਵਾਲੇ ਨਾਲ ਕਿਹਾ ਸੀ ਕਿ ਬੰਗਾ ਦੇ ਇਸ ਧਾਰਮਿਕ ਸਥਾਨ ਤੋਂ 169 ਸਰੂਪ ਮਿਲੇ ਹਨ ਜਿਨ੍ਹਾਂ ’ਚੋਂ ਬਹੁਤੇ ਸਰੂਪਾਂ ਦਾ ਕੋਈ ਰਿਕਾਰਡ ਨਹੀਂ ਮਿਲਿਆ ਹੈ।
- Advertisment -
Google search engine

Most Read