ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਜ਼ਮਾਨਤ ਲਈ ਨਿੱਜੀ ਮੁਚਲਕੇ ਮਨਜ਼ੂਰ ਕਰ ਲਏ ਹਨ। 1984 ਦੇ ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਇਲਾਕੇ ‘ਚ ਹੋਏ ਕਤਲਾਂ ਨਾਲ ਸਬੰਧਤ ਕੇਸ ਦੀ ਅਦਾਲਤ ‘ਚ ਸੁਣਵਾਈ ਹੋਈ। ਸੈਸ਼ਨ ਕੋਰਟ ਵੱਲੋਂ ਪਿਛਲੇ ਦਿਨੀਂ ਟਾਈਟਲਰ ਦੀ ਅਗਾਊਂ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਸੀਬੀਆਈ ਨੂੰ ਹੁਕਮ ਦਿੱਤੇ ਗਏ ਹਨ ਕਿ ਅਦਾਲਤ ਵਿੱਚ ਪੇਸ਼ ਚਾਰਜਸ਼ੀਟ ਦੀ ਕਾਪੀ ਟਾਈਟਲਰ ਨੂੰ ਮੁੱਹਈਆ ਕਰਵਾਈ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਅਗਸਤ ਨੂੰ ਹੋਵੇਗੀ। ਕਾਂਗਰਸ ਆਗੂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਮੈਟਰੋਪੌਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਮੈਜਿਸਟਰੇਟ ਨੇ ਕਿਹਾ ਕਿ ਜ਼ਮਾਨਤ ਬਾਂਡ ਪੇਸ਼ ਕੀਤਾ ਗਿਆ ਤੇ ਇਸ ਨੂੰ ਜ਼ਮਾਨਤ ਦੇ ਹੁਕਮ ‘ਤੇ ਲਗਾਈਆਂ ਸ਼ਰਤਾਂ ਤਹਿਤ ਸਵੀਕਾਰ ਕੀਤਾ ਗਿਆ ਹੈ। ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਤੇ ਨਵੰਬਰ 1984 ਦੇ ਪੀੜਤਾਂ ਵੱਲੋਂ ਅਦਾਲਤ ਦੇ ਨੇੜੇ ਪ੍ਰਦਰਸ਼ਨ ਤੇ ਟਾਈਟਲਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …