Breaking News
Home / ਭਾਰਤ / ਦਿੱਲੀ ਸੇਵਾਵਾਂ ਬਾਰੇ ਬਿੱਲ ਜਮਹੂਰੀਅਤ ਲਈ ਖਤਰੇ ਦੀ ਘੰਟੀ : ਭਗਵੰਤ ਮਾਨ

ਦਿੱਲੀ ਸੇਵਾਵਾਂ ਬਾਰੇ ਬਿੱਲ ਜਮਹੂਰੀਅਤ ਲਈ ਖਤਰੇ ਦੀ ਘੰਟੀ : ਭਗਵੰਤ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜ ਸਭਾ ‘ਚ ਦਿੱਲੀ ਸੇਵਾਵਾਂ ਬਾਰੇ ਬਿੱਲ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਸਿਰਫ਼ ਦਿੱਲੀ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਸੰਘੀ ਢਾਂਚੇ ਲਈ ਖਤਰੇ ਦੀ ਘੰਟੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਕਾਬਜ਼ ਸੱਤਾਧਾਰੀ ਧਿਰ ਤੋਂ ਇਲਾਵਾ ਕੋਈ ਹੋਰ ਪਾਰਟੀ ਸੂਬਿਆਂ ‘ਚ ਜਿੱਤ ਹਾਸਲ ਕਰਦੀ ਹੈ ਤਾਂ ਉਸ ਦੀਆਂ ਸ਼ਕਤੀਆਂ ਖੋਹ ਲਈਆਂ ਜਾਂਦੀ ਹਨ। ਉਸ ਦੇ ਕੰਮਾਂ ਵਿੱਚ ਅੜਿੱਕੇ ਖੜ੍ਹੇ ਕਰ ਕੇ ਬਾਂਹ ਮਰੋੜੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਨਵੇਂ ਅਹੁਦੇਦਾਰਾਂ ਨੂੰ ਸਹੁੰ ਚੁਕਵਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦਾ ਦਿਹਾਤੀ ਵਿਕਾਸ ਫੰਡ (ਆਰਡੀਐੱਫ) ਰੋਕ ਰੱਖਿਆ ਹੈ ਜਿਸ ਨੂੰ ਹਾਸਲ ਕਰਨ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ। ਇਸੇ ਤਰ੍ਹਾਂ ਕੇਂਦਰ ਨੇ ਐੱਨਐੱਚਐੱਮ ਤੇ ਹੋਰ ਕਈ ਤਰ੍ਹਾਂ ਦੇ ਫੰਡ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਿੱਥੇ ਵੀ ਦੇਸ਼ ਦੇ ਹਿੱਤਾਂ ਨੂੰ ਛਿੱਕੇ ਟੰਗਿਆ ਜਾਵੇਗਾ ‘ਆਪ’ ਉਸ ਦਾ ਖੁੱਲ੍ਹ ਕੇ ਵਿਰੋਧ ਕਰੇਗੀ।

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …