Breaking News
Home / ਜੀ.ਟੀ.ਏ. ਨਿਊਜ਼ / ਟਰੂਡੋ ਦਾ ਪਰਿਵਾਰ ਬ੍ਰਿਟਿਸ਼ ਕੋਲੰਬੀਆ ‘ਚ ਮਨਾਏਗਾ ਛੁੱਟੀਆਂ

ਟਰੂਡੋ ਦਾ ਪਰਿਵਾਰ ਬ੍ਰਿਟਿਸ਼ ਕੋਲੰਬੀਆ ‘ਚ ਮਨਾਏਗਾ ਛੁੱਟੀਆਂ

ਓਟਵਾ : ਪ੍ਰਧਾਨ ਮੰਤਰੀ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਸਟਿਨ ਟਰੂਡੋ ਤੇ ਉਸ ਦਾ ਪਰਿਵਾਰ ਬ੍ਰਿਟਿਸ਼ ਕੋਲੰਬੀਆ ਵਿਖੇ ਛੁੱਟੀਆਂ ਮਨਾਉਣ ਜਾ ਰਿਹਾ ਹੈ। ਇਹ ਛੁੱਟੀਆਂ ਇੱਕ ਹਫਤੇ ਤੋਂ ਥੋੜ੍ਹਾ ਵੱਧ ਚੱਲਣਗੀਆਂ। ਪੀਐਮਓ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਦਾ ਪਰਿਵਾਰ ਕਿੱਥੇ ਰਹਿਣਗੇ ਪਰ ਇਹ ਜਰੂਰ ਆਖਿਆ ਗਿਆ ਹੈ ਕਿ ਉਹ 18 ਅਗਸਤ ਨੂੰ ਓਟਵਾ ਪਰਤ ਆਉਣਗੇ। ਟਰੂਡੋ ਤੇ 18 ਸਾਲਾਂ ਤੱਕ ਉਨ੍ਹਾਂ ਦੀ ਪਤਨੀ ਰਹੀ ਸੋਫੀ ਗ੍ਰੈਗੌਇਰ ਟਰੂਡੋ ਨੇ ਅਜੇ ਪਿਛਲੇ ਹਫਤੇ ਹੀ ਵੱਖ ਹੋਣ ਦਾ ਐਲਾਨ ਕੀਤਾ ਸੀ ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਸੀ ਕਿ ਉਹ ਪਰਿਵਾਰ ਵਜੋਂ ਇੱਕਠਿਆਂ ਸਮਾਂ ਗੁਜਾਰਿਆ ਕਰਨਗੇ। ਆਪਣੇ ਤਿੰਨ ਬੱਚਿਆਂ ਦੀ ਸਲਾਮਤੀ ਲਈ ਉਨ੍ਹਾਂ ਵੱਲੋਂ ਸਾਰਿਆਂ ਤੋਂ ਪ੍ਰਾਈਵੇਸੀ ਦੀ ਮੰਗ ਵੀ ਕੀਤੀ ਗਈ ਸੀ। ਪ੍ਰਧਾਨ ਮੰਤਰੀ ਆਫਿਸ ਦਾ ਕਹਿਣਾ ਹੈ ਕਿ ਇਸ ਟ੍ਰਿੱਪ ਨੂੰ ਐਥਿਕਸ ਕਮਿਸ਼ਨਰ ਵੱਲੋਂ ਹਰੀ ਝੰਡੀ ਦਿੱਤੀ ਗਈ ਹੈ ਤੇ ਟਰੂਡੋ ਆਪਣੇ ਰਹਿਣ ਸਹਿਣ ਦਾ ਬੰਦੋਬਸਤ ਆਪਣੇ ਪੱਲਿਓਂ ਕਰ ਰਹੇ ਹਨ।

 

Check Also

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …