ਮੈਲਬਰਨ : ਆਸਟਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਅਦਾਲਤ ਨੇ ਸਕੂਲ ਕੈਂਪਸ ਵਿੱਚ ਸਿੱਖ ਵਿਦਿਆਰਥੀਆਂ ਨੂੰ ਗਾਤਰਾ ਪਾਉਣ ‘ਤੇ ਪਾਬੰਦੀ ਲਾਉਣ ਵਾਲੇ ਕਾਨੂੰਨ ਨੂੰ ‘ਅਸੰਵਿਧਾਨਕ’ ਕਰਾਰ ਦਿੰਦਿਆਂ ਪਲਟ ਦਿੱਤਾ ਹੈ। ਰਾਜ ਦੀ ਸਰਵਉੱਚ ਅਦਾਲਤ ਦਾ ਇਹ ਫੈਸਲਾ ਕਮਲਜੀਤ ਕੌਰ ਅਠਵਾਲ ਵੱਲੋਂ ਪਿਛਲੇ ਸਾਲ ਰਾਜ ਸਰਕਾਰ ਨੂੰ ਅਦਾਲਤ ਵਿੱਚ ਲੈ ਜਾਣ ਤੋਂ ਬਾਅਦ ਆਇਆ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਗਾਤਰੇ ‘ਤੇ ਪਾਬੰਦੀ ਉਨ੍ਹਾਂ ਨਾਲ ਵਿਤਕਰਾ ਹੈ। ਕੁਈਨਜ਼ਲੈਂਡ ਦੀ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਕਿ ਨਸਲੀ ਭੇਦਭਾਵ ਐਕਟ (ਆਰਡੀਏ) ਤਹਿਤ ਪਾਬੰਦੀ ਗੈਰ-ਸੰਵਿਧਾਨਕ ਹੈ।
ਆਸਟਰੇਲੀਆ ਦੀ ਅਦਾਲਤ ਵੱਲੋਂ ਸਿੱਖਾਂ ਦੇ ਹੱਕ ਵਿੱਚ ਫ਼ੈਸਲੇ ਦੀ ਸ਼ਲਾਘਾ : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਟ੍ਰੇਲੀਆ ਦੀ ਕੁਈਨਜ਼ਲੈਂਡ ਉੱਚ ਅਦਾਲਤ ਵੱਲੋਂ ਸਿੱਖ ਕੱਕਾਰ ਸ੍ਰੀਸਾਹਿਬ ਸਬੰਧੀ ਚੱਲ ਰਹੇ ਇਕ ਕੇਸ ਵਿਚ ਸਿੱਖਾਂ ਦੇ ਹੱਕ ‘ਚ ਫੈਸਲਾ ਦੇਣ ਦਾ ਸਵਾਗਤ ਕੀਤਾ ਹੈ। ਧਾਮੀ ਨੇ ਕਿਹਾ ਕਿ ਆਸਟ੍ਰੇਲੀਆ ‘ਚ ਸਿੱਖਾਂ ਦੀ ਧਾਰਮਿਕ ਅਜ਼ਾਦੀ ਨਾਲ ਜੁੜੇ ਇਸ ਮਸਲੇ ਦਾ ਹੱਲ ਸਿੱਖ ਭਾਵਨਾਵਾਂ ਅਨੁਸਾਰ ਕਰਕੇ ਅਦਾਲਤ ਨੇ ਇਕ ਮਿਸਾਲ ਕਾਇਮ ਕੀਤੀ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …