17.8 C
Toronto
Sunday, June 14, 2026
spot_img
Homeਦੁਨੀਆਮਜਾਰੀ ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ...

ਮਜਾਰੀ ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਮਰੀਕਾ ‘ਚ ਮੌਤ

ਬਲਾਚੌਰ/ਬਿਊਰੋ ਨਿਊਜ਼ : ਬਲਾਚੌਰ ਦੇ ਨੇੜਲੇ ਪਿੰਡ ਮਜਾਰੀ ਦੇ ਨੌਜਵਾਨ ਹਰਪ੍ਰੀਤ ਸਿੰਘ (35) ਦੀ ਅਮਰੀਕਾ ਦੇ ਕੈਲੀਫੋਰਨੀਆ ਦੇ ਸ਼ਹਿਰ ਵੈਲੀਜੋ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਕਾਰਨ ਇਲਾਕੇ ਭਰ ‘ਚ ਸੋਗ ਦੀ ਲਹਿਰ ਫੈਲ ਗਈ। ਹਰਪ੍ਰੀਤ ਸਿੰਘ ਹਾਲੇ 25 ਜੂਨ ਨੂੰ ਹੀ ਛੁੱਟੀ ਕੱਟ ਕੇ ਪਿੰਡੋਂ ਵਾਪਸ ਗਿਆ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਪਰਿਵਾਰ ਛੱਡ ਗਿਆ ਹੈ। ਉਸਦੀ ਮੌਤ ਦੀ ਖਬਰ ਆਉਣ ਤੋਂ ਬਾਅਦ ਨੌਜਵਾਨ ਦੇ ਪਿਤਾ ਜੋਗਿੰਦਰ ਸਿੰਘ ਨਾਲ ਪਿੰਡ ਵਾਸੀਆਂ ਤੇ ਮੋਹਤਬਰਾਂ ਨੇ ਦੁੱਖ ਸਾਂਝਾ ਕੀਤਾ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਪ੍ਰੀਤ ਪਹਿਲਾਂ ਪੜ੍ਹਾਈ ਲਈ ਆਸਟਰੇਲੀਆ ਗਿਆ ਸੀ ਤੇ ਹੁਣ ਪਿਛਲੇ ਅੱਠ ਸਾਲਾਂ ਤੋਂ ਅਮਰੀਕਾ ਵਿਚ ਰਹਿ ਰਿਹਾ ਸੀ।

 

RELATED ARTICLES
POPULAR POSTS