-1.9 C
Toronto
Sunday, December 7, 2025
spot_img
Homeਪੰਜਾਬਸੁਸ਼ੀਲ ਰਿੰਕੂ ਨੂੰ ਮੌਨਸੂਨ ਸੈਸ਼ਨ ਵਿੱਚੋਂ ਮੁਅੱਤਲ ਕਰਨ ਦਾ ਸਿਮਰਨਜੀਤ ਸਿੰਘ ਮਾਨ...

ਸੁਸ਼ੀਲ ਰਿੰਕੂ ਨੂੰ ਮੌਨਸੂਨ ਸੈਸ਼ਨ ਵਿੱਚੋਂ ਮੁਅੱਤਲ ਕਰਨ ਦਾ ਸਿਮਰਨਜੀਤ ਸਿੰਘ ਮਾਨ ਨੇ ਕੀਤਾ ਵਿਰੋਧ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਦਰਜ ਕਰਵਾਇਆ ਹੈ।
ਜਾਣਕਾਰੀ ਮੁਤਾਬਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਹੁਣ ਤਕ ਜ਼ਿਆਦਾਤਰ ਸਿੱਖਾਂ ਨੂੰ ਹੀ ਤਾਇਨਾਤ ਕੀਤਾ ਜਾਂਦਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇੱਕ ਗੈਰ-ਸਿੱਖ ਅਧਿਕਾਰੀ ਨੂੰ ਗੁਰਦੁਆਰਾ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕਰਨਾ ਸਿੱਖ ਭਾਵਨਾਵਾਂ ਅਤੇ ਮਰਿਆਦਾ ਅਨੁਸਾਰ ਨਹੀਂ ਹੈ। ਮਹਾਰਾਸ਼ਟਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਤਖ਼ਤ ਸਾਹਿਬਾਨ ਦੀ ਭੂਮਿਕਾ ਸਿੱਖ ਮਰਿਆਦਾ ਲਾਗੂ ਕਰਨ ਲਈ ਅਗਵਾਈ ਕਰਨਾ ਅਤੇ ਸਮੇਂ ਸਮੇਂ ਨਿਰਦੇਸ਼ ਦੇਣਾ ਹੈ, ਇਸ ਲਈ ਕਿਸੇ ਗੈਰ-ਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਬੰਧਕ ਵਜੋਂ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਈ ਗੈਰ ਸਿੱਖ ਵਿਅਕਤੀ ਸਿੱਖ ਭਾਵਨਾਵਾਂ ਅਨੁਸਾਰ ਗੁਰਦੁਆਰਿਆਂ ਦਾ ਪ੍ਰਬੰਧ ਵੀ ਨਹੀਂ ਚਲਾ ਸਕਦਾ। ਉਨ੍ਹਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਇਹ ਸਿੱਖ ਵਿਰੋਧੀ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਚੁੱਕਾ ਹੈ।
ਸਿੱਖ ਆਈਏਐੱਸ ਅਧਿਕਾਰੀ ਨੂੰ ਪ੍ਰਬੰਧਕ ਲਾਇਆ ਜਾਵੇ : ਤਰਲੋਚਨ ਸਿੰਘ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚ ਪ੍ਰਸ਼ਾਸਕ ਵਜੋਂ ਕਿਸੇ ਸਿੱਖ ਆਈਏਐਸ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ। ਇਸ ਪੱਤਰ ਵਿੱਚ ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਾਂਦੇੜ ਦੇ ਕੁਲੈਕਟਰ ਨੂੰ ਗੁਰਦੁਆਰਾ ਪ੍ਰਬੰਧ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਪੁਲਿਸ ਦੇ ਡਾਇਰੈਕਟਰ ਜਨਰਲ ਡਾ. ਪੀ ਐਸ ਪਸਰੀਚਾ ਇਸ ਅਹੁਦੇ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਦੱਸਣਯੋਗ ਹੈ ਕਿ ਇਸ ਨਿਯੁਕਤੀ ਤੋਂ ਪਹਿਲਾਂ ਸਾਬਕਾ ਪੁਲਿਸ ਮੁਖੀ ਪੀ ਐਸ ਪਸਰੀਚਾ ਨੂੰ ਨਿਯੁਕਤ ਕੀਤਾ ਗਿਆ ਸੀ।

 

RELATED ARTICLES
POPULAR POSTS