-1.4 C
Toronto
Thursday, January 22, 2026
spot_img
Homeਪੰਜਾਬਕਟਾਰੂਚੱਕ ਤੇ ਧਾਲੀਵਾਲ ਖਿਲਾਫ ਐੱਫਆਈਆਰ ਦਰਜ ਕਰਨ ਦੀ ਮੰਗ

ਕਟਾਰੂਚੱਕ ਤੇ ਧਾਲੀਵਾਲ ਖਿਲਾਫ ਐੱਫਆਈਆਰ ਦਰਜ ਕਰਨ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦੂ ਕਟਾਰੂਚੱਕ ਤੇ ਸਾਬਕਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖਿਲਾਫ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਕਤ ਮੰਤਰੀਆਂ ਨੇ ਇਕ ਦਾਗੀ ਡੀਡੀਪੀਓ ਨੂੰ ਏਡੀਸੀ ਪਠਾਨਕੋਟ ਦਾ ਵਾਧੂ ਚਾਰਜ ਦਿੱਤਾ, ਜਿਸ ਨੇ ਸੇਵਾਮੁਕਤੀ ਤੋਂ ਪਹਿਲਾਂ 100 ਏਕੜ ਕੀਮਤੀ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਚੜ੍ਹਾ ਦਿੱਤੀ ਤਾਂ ਜੋ ਵਿੱਤੀ ਲਾਹਾ ਲਿਆ ਜਾ ਸਕੇ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੋਵੇਂ ਮੰਤਰੀ ਸਾਰਾ ਦੋਸ਼ ਸੇਵਾਮੁਕਤ ਹੋਏ ਅਧਿਕਾਰੀ ‘ਤੇ ਪਾ ਕੇ ਆਪ ਸੁਰਖਰੂ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰਨ ਦੇ ਮਾਮਲੇ ਵਿੱਚ ਮੰਤਰੀ ਮੁੱਖ ਸਾਜ਼ਿਸ਼ਕਾਰ ਹਨ। ਉਨ੍ਹਾਂ ਸਾਰੇ ਮਾਮਲੇ ਦੀ ਸੀਬੀਆਈ ਜਾਂਚ ਵੀ ਮੰਗੀ। ਸੁਖਬੀਰ ਨੇ ਕਿਹਾ ਕਿ ਇਕ ਮੰਤਰੀ (ਕਟਾਰੂਚੱਕ) ਡੀਡੀਪੀਓ ਕੁਲਦੀਪ ਸਿੰਘ ਨੂੰ ਏਡੀਸੀ ਦਾ ਚਾਰਜ ਦੇਣ ਦੀ ਸਿਫਾਰਸ਼ ਕਰਦਾ ਹੈ ਤੇ ਦੂਜਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਨ੍ਹਾਂ ਹੁਕਮਾਂ ਨੂੰ ਅਮਲੀ ਜਾਮਾ ਪਹਿਨਾਉਂਦਾ ਹੈ।

 

RELATED ARTICLES
POPULAR POSTS