-3.7 C
Toronto
Sunday, December 21, 2025
spot_img
Homeਪੰਜਾਬਸਨੀ ਦਿਓਲ ਨੇ ਗੁਰਦਾਸਪੁਰ ਹਲਕੇ ਨੂੰ ਵਿਸਾਰਿਆ

ਸਨੀ ਦਿਓਲ ਨੇ ਗੁਰਦਾਸਪੁਰ ਹਲਕੇ ਨੂੰ ਵਿਸਾਰਿਆ

ਫਿਲਮ ‘ਗਦਰ-2’ ਦੀ ਪ੍ਰਮੋਸ਼ਨ ‘ਚ ਰੁੱਝੇ ਹਨ ਸੰਨੀ ਦਿਓਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਆਪਣੀ ਫਿਲਮ ‘ਗਦਰ 2’ ਦਾ ਪ੍ਰਚਾਰ ਕਰਨ ਲਈ ਅਦਾਕਾਰ ਅਤੇ ਸੰਸਦ ਮੈਂਬਰ ਸਨੀ ਦਿਓਲ ਅੰਮ੍ਰਿਤਸਰ ਜ਼ਰੂਰ ਪੁੱਜੇ ਪਰ ਉਨ੍ਹਾਂ ਆਪਣੇ ਹਲਕੇ ਗੁਰਦਾਸਪੁਰ ਨੂੰ ਬਿਲਕੁਲ ਹੀ ਵਿਸਾਰ ਦਿੱਤਾ। ਉਹ 2019 ਵਿੱਚ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ, ਜੋ ਇੱਥੋਂ ਮਸਾਂ 35 ਕਿਲੋਮੀਟਰ ਦੂਰ ਪੈਂਦਾ ਹੈ।
ਉਨ੍ਹਾਂ ਆਖਰੀ ਵਾਰ ਤਿੰਨ ਸਾਲ ਪਹਿਲਾਂ ਆਪਣੇ ਸੰਸਦੀ ਹਲਕੇ ਦਾ ਦੌਰਾ ਕੀਤਾ ਸੀ। ਅੰਮ੍ਰਿਤਸਰ ਦੌਰੇ ਦੌਰਾਨ ਸਨੀ ਦਿਓਲ ਨੇ ਕਿਸੇ ਵੀ ਸਿਆਸੀ ਸਵਾਲ ਦਾ ਜਵਾਬ ਦੇਣ ਤੋਂ ਪੱਲਾ ਝਾੜ ਲਿਆ। ਉਸ ਦੇ ਸਾਥੀਆਂ ਨੇ ਕਿਹਾ ਕਿ ਸਨੀ ਦਿਓਲ ਇੱਥੇ ਸਿਰਫ ਆਪਣੀ ਨਵੀਂ ਫਿਲਮ ਦੇ ਪ੍ਰਚਾਰ ਲਈ ਆਏ ਹਨ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਸਨੀ ਦਿਓਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬੀਆਂ ਦੇ ਸ਼ਾਂਤ ਸੁਭਾਅ ਤੋਂ ਪ੍ਰਭਾਵਿਤ ਹਨ। ਉਨ੍ਹਾਂ ਨੂੰ ਬਾਊਂਸਰਾਂ ਨੇ ਘੇਰਾ ਪਾਇਆ ਹੋਇਆ ਸੀ।
ਉਨ੍ਹਾਂ ਨਾਲ ਇੱਕ ਪ੍ਰਾਈਵੇਟ ਕੈਮਰਾਮੈਨ ਵੀ ਸੀ, ਜਿਸ ਦੀ ਕੌਮਾਂਤਰੀ ਨਿਊਜ਼ ਏਜੰਸੀ ਦੇ ਫੋਟੋਗ੍ਰਾਫਰ ਨਾਲ ਤਕਰਾਰ ਹੋ ਗਈ। ਬਾਅਦ ਵਿੱਚ ਉਨ੍ਹਾਂ ਅਮੀਸ਼ਾ ਪਟੇਲ ਅਤੇ ਗਾਇਕ ਉਦਿਤ ਨਾਰਾਇਣ ਸਮੇਤ ਫਿਲਮ ਦੇ ਹੋਰ ਕਲਾਕਾਰਾਂ ਨਾਲ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰੇਮਨੀ ਦੇਖੀ ਅਤੇ ਫਿਲਮ ਦਾ ਪ੍ਰਚਾਰ ਕੀਤਾ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵੋਟਰ ਅਤੇ ਭਾਜਪਾ ਹਮਾਇਤੀ ਸਨੀ ਦਿਓਲ ਦੀ ਲੰਮੀ ਗੈਰਹਾਜ਼ਰੀ ਤੋਂ ਨਿਰਾਸ਼ ਹਨ।

RELATED ARTICLES
POPULAR POSTS