Breaking News
Home / ਪੰਜਾਬ / ਵਰਿਆਮ ਸੰਧੂ, ਰਵਿੰਦਰ ਰਵੀ ਤੇ ਗੁਰਦਾਸ ਮਾਨ ਨੂੰ ਮਿਲੇਗਾ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’

ਵਰਿਆਮ ਸੰਧੂ, ਰਵਿੰਦਰ ਰਵੀ ਤੇ ਗੁਰਦਾਸ ਮਾਨ ਨੂੰ ਮਿਲੇਗਾ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’

ਚੰਡੀਗੜ੍ਹ : ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਅਤੇ ਇਕ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ (ਕੈਨੇਡਾ) ਤੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਲਹਿੰਦੇ ਪੰਜਾਬ ਦੇ ਮੁੱਖ ਪੰਜਾਬੀ ਲੇਖਕਾਂ, ਗਾਇਕਾਂ ਅਤੇ ਮਾਂ ਬੋਲੀ ਪੰਜਾਬੀ ਦੇ ਸੇਵਕਾਂ ਦੇ ਸਨਮਾਨ ਦਾ ਐਲਾਨ ਵੀ ਕੀਤਾ ਗਿਆ।
ਜਾਣਕਾਰੀ ਅਨੁਸਾਰ ਇਸ ਸਬੰਧ ‘ਚ ਸਮਾਗਮ 26 ਅਗਸਤ ਨੂੰ ਲਾਹੌਰ ਵਿੱਚ ਹੋਵੇਗਾ। ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ ਕਮੇਟੀ ਦੇ ਚੇਅਰਮੈਨ ਇਲਿਆਸ ਘੁੰਮਣ ਨੇ ਚੋਣ ਕਮੇਟੀ ਦਾ ਧੰਨਵਾਦ ਕੀਤਾ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …