19.2 C
Toronto
Tuesday, October 7, 2025
spot_img
Homeਪੰਜਾਬਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਖਿਲਾਫ 'ਲੁੱਕ ਆਊਟ ਸਰਕੁਲਰ' ਜਾਰੀ

ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਖਿਲਾਫ ‘ਲੁੱਕ ਆਊਟ ਸਰਕੁਲਰ’ ਜਾਰੀ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਗ੍ਰਿਫਤਾਰੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚਾਹਲ ਦੇ ਵਿਦੇਸ਼ ਦੌੜ ਜਾਣ ਦੇ ਖ਼ਦਸ਼ੇ ਵਜੋਂ ਤਫ਼ਤੀਸ਼ੀ ਏਜੰਸੀ ਨੇ ‘ਲੁੱਕ ਆਊਟ ਸਰਕੁਲਰ’ (ਐਲਓਸੀ) ਵੀ ਜਾਰੀ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ 4 ਅਗਸਤ ਨੂੰ ਚਾਹਲ ਖਿਲਾਫ ਸਰੋਤਾਂ ਤੋਂ ਜ਼ਿਆਦਾ ਆਮਦਨ ਦਾ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਦਾ ਦੱਸਣਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਿਊਰੋ ਨੂੰ 6 ਅਗਸਤ ਤੱਕ ਚਾਹਲ ਖਿਲਾਫ ਚੱਲ ਰਹੀ ਜਾਂਚ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਸਨ ਤੇ ਵਿਜੀਲੈਂਸ ਨੇ ਐੱਫਆਈਆਰ ਦਰਜ ਕਰਨ ਤੋਂ ਬਾਅਦ ਅਦਾਲਤ ਨੂੰ ਸੂਚਿਤ ਕਰ ਦਿੱਤਾ ਸੀ। ਅਧਿਕਾਰੀ ਦਾ ਦਾਅਵਾ ਹੈ ਕਿ ਹਾਈ ਕੋਰਟ ਤੋਂ ਢੁਕਵੀਂ ਰਾਹਤ ਨਾ ਮਿਲਣ ਕਰਕੇ ਵਿਜੀਲੈਂਸ ਨੇ ਚਾਹਲ ਦੀ ਗ੍ਰਿਫਤਾਰੀ ਲਈ ਮੁਹਿੰਮ ਤੇਜ਼ ਕਰ ਦਿੱਤੀ ਹੈ।

 

RELATED ARTICLES
POPULAR POSTS