Breaking News
Home / ਪੰਜਾਬ / ਜੈਤੋ ਦੇ ਮੋਰਚੇ ਦੀ ਸ਼ਤਾਬਦੀ ਮਨਾਏਗੀ ਸ਼੍ਰੋਮਣੀ ਕਮੇਟੀ

ਜੈਤੋ ਦੇ ਮੋਰਚੇ ਦੀ ਸ਼ਤਾਬਦੀ ਮਨਾਏਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ।ਇਸ ਸਬੰਧ ਵਿੱਚ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ 14 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਕੀਤੀ ਜਾਵੇਗੀ।
ਇਹ ਸ਼ਤਾਬਦੀ 21 ਫਰਵਰੀ 2024 ਨੂੰ ਮਨਾਈ ਜਾਣੀ ਹੈ। ਜੈਤੋ ਦੇ ਮੋਰਚੇ ਦੇ 100 ਸਾਲਾ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਾਇਮ ਕੀਤੀ ਗਈ ਸਬ-ਕਮੇਟੀ ਨੇ ਪ੍ਰੋਗਰਾਮਾਂ ਦੀ ਰੂਪ-ਰੇਖਾ ਤੈਅ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ਼ੇਰ ਸਿੰਘ ਮੰਡਵਾਲਾ ਨੇ ਦੱਸਿਆ ਕਿ 21 ਫ਼ਰਵਰੀ 2024 ਨੂੰ ਮੁੱਖ ਸਮਾਗਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿੱਚ ਹੋਵੇਗਾ। ਇਸ ਤੋਂ ਪਹਿਲਾਂ 14 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਪ੍ਰੋਗਰਾਮ ਆਰੰਭ ਕੀਤੇ ਜਾਣਗੇ ਤੇ ਸਮਾਗਮ ਤੇ ਸੈਮੀਨਾਰ ਕਰਵਾਏ ਜਾਣਗੇ।

Check Also

ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

ਕਿਹਾ : 4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਲੋਕ ਸਭਾ …