ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨੀ ਡਿਓਢੀ ਦੇ ਉੱਪਰਲੇ ਹਿੱਸੇ ਦੇ ਅੰਦਰੂਨੀ ਭਾਗ ਦੀ ਮੁਰੰਮਤ ਦੀ ਕਾਰ ਸੇਵਾ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਦੀ ਮੁਰੰਮਤ ਕਰਨ ਦਾ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਸੀ। ਇਸ ਕਾਰਜ ਦੀ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਦਰਸ਼ਨੀ ਡਿਓਢੀ ਦੇ ਉਪਰਲੇ ਭਾਗ ਦੇ ਅੰਦਰੂਨੀ ਹਿੱਸੇ ਦੀ ਮੁਰੰਮਤ ਪੁਰਾਤਨ ਦਿੱਖ ਅਨੁਸਾਰ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਰਸ਼ਨੀ ਡਿਓਢੀ ਦੇ ਅੰਦਰ ਹੋਈ ਮੀਨਾਕਾਰੀ ਨੂੰ ਹੂਬਹੂ ਉਸੇ ਤਰ੍ਹਾਂ ਹੀ ਸੁਰੱਖਿਅਤ ਰੱਖਿਆ ਜਾਵੇਗਾ। ਸੇਵਾ ਦੀ ਆਰੰਭਤਾ ਮੌਕੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …