Breaking News
Home / ਕੈਨੇਡਾ / Front / ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ
ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਤੱਕ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਹੀ ਪੰਚਾਇਤੀ ਚੋਣਾਂ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਭਾਵੇਂ ਚੋਣਾਂ ਸਬੰਧੀ ਅਜੇ ਕੋਈ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ, ਪਰ ਇਹ ਜ਼ਰੂਰ ਆਖਿਆ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣਾਂ 31ਦਸੰਬਰ 2023 ਤੱਕ ਕਰਵਾਈਆਂ ਜਾਣ। ਇਸ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਕਿਸੇ ਵੀ ਸਮੇਂ ਇਨ੍ਹਾਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਹੋ ਸਕਦਾ ਹੈ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …