6.9 C
Toronto
Friday, November 7, 2025
spot_img
HomeਕੈਨੇਡਾFrontਰਾਘਵ ਚੱਢਾ ਨੂੰ ਵੀ ਰਾਜ ਸਭਾ ’ਚੋਂ ਕੀਤਾ ਗਿਆ ਸਸਪੈਂਡ

ਰਾਘਵ ਚੱਢਾ ਨੂੰ ਵੀ ਰਾਜ ਸਭਾ ’ਚੋਂ ਕੀਤਾ ਗਿਆ ਸਸਪੈਂਡ

ਰਾਘਵ ਚੱਢਾ ਨੂੰ ਵੀ ਰਾਜ ਸਭਾ ’ਚੋਂ ਕੀਤਾ ਗਿਆ ਸਸਪੈਂਡ
ਜਾਅਲੀ ਦਸਤਖਤਾਂ ਦੇ ਲੱਗੇ ਹਨ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼

ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਨੂੰ ਰਾਜ ਸਭਾ ਵਿਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਰਾਘਵ ਚੱਢਾ ਰਾਜ ਸਭਾ ਵਿਚੋਂ ਸਸਪੈਂਡ ਰਹਿਣਗੇ। ਇਹ ਕਾਰਵਾਈ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਲੋਂ ਕੀਤੀ ਗਈ ਹੈ। ਧਿਆਨ ਰਹੇ ਕਿ ਭਾਜਪਾ ਨੇ ਆਰੋਪ ਲਗਾਇਆ ਸੀ ਕਿ ਰਾਘਵ ਚੱਢਾ ਵਲੋਂ ਦਿੱਲੀ ਸਰਵਿਸ (ਸੋਧ) ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜੇ ਜਾਣ ਦਾ ਜੋ ਮਤਾ ਰਾਜ ਸਭਾ ਵਿਚ ਪੇਸ਼ ਕੀਤਾ ਗਿਆ ਸੀ, ਉਸ ’ਤੇ ਸੰਸਦ ਮੈਂਬਰਾਂ ਦੇ ਫਰਜ਼ੀ ਦਸਤਖਤ ਕਰਵਾਏ ਗਏ ਸਨ। ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਇਹ ਮਾਮਲਾ ਸੰਸਦ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਜਾਂਚ ਲਈ ਭੇਜਿਆ ਗਿਆ ਹੈ। ਇਸੇ ਦੌਰਾਨ ਰਾਘਵ ਚੱਢਾ ਨੇ ਕਿਹਾ ਸੀ ਕਿ ਭਾਜਪਾ ਲਗਾਤਾਰ ਝੂਠ ਬੋਲ ਰਹੀ ਹੈ। ਚੱਢਾ ਨੇ ਕਿਹਾ ਕਿ ਇਹ ਝੂਠ ਫੈਲਾਇਆ ਗਿਆ ਕਿ ਜਾਅਲੀ ਦਸਤਖ਼ਤ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਕੁਝ ਵੀ ਗਲਤ ਨਹੀਂ ਕੀਤਾ ਅਤੇ ਨਾ ਹੀ ਕੋਈ ਨਿਯਮ ਤੋੜਿਆ ਹੈ। ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿਚ ਕਿਹਾ ਸੀ ਕਿ ਮਤੇ ’ਤੇ ਰਾਘਵ ਚੱਢਾ ਨੇ ਪੰਜ ਸੰਸਦ ਮੈਂਬਰਾਂ ਦੇ ਫਰਜ਼ੀ ਦਸਤਖਤ ਕਰਵਾਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਸੁਸ਼ੀਲ ਰਿੰਕੂ ਅਤੇ ਕਾਂਗਰਸ ਦੇ ਅਧੀਰ ਰੰਜਨ ਚੌਧਰੀ ਨੂੰ ਵੀ ਸਸਪੈਂਡ ਕੀਤਾ ਜਾ ਚੁੱਕਾ ਹੈ।
RELATED ARTICLES
POPULAR POSTS