-1.2 C
Toronto
Sunday, December 7, 2025
spot_img
HomeਕੈਨੇਡਾFrontਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਵਾਲਾ 10ਵਾਂ ਸੂਬਾ ਬਣਿਆ ਉਤਰਖੰਡ

ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਵਾਲਾ 10ਵਾਂ ਸੂਬਾ ਬਣਿਆ ਉਤਰਖੰਡ

ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਵਾਲਾ 10ਵਾਂ ਸੂਬਾ ਬਣਿਆ ਉਤਰਖੰਡ

ਅੰਮਿ੍ਰਤਸਰ/ਬਿਊਰੋ ਨਿਊਜ਼ : ਉਤਰਾਖੰਡ ਸਰਕਾਰ ਨੇ ਆਨੰਦ ਕਾਰਜ ਮੈਰਿਜ ਐਕਟ ਨੂੰ ਮਨਜ਼ੂਰੀ ਦੇ ਦਿੱਤੀ। ਹੁਣ ਉਤਰਾਖੰਡ ਸਰਕਾਰ ਵੀ ਸਿੱਖ ਮਰਿਆਦਾ ਅਨੁਸਾਰ ਹੋਣ ਵਾਲੇ ਵਿਆਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਕਰੇਗੀ। ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਆਨੰਦ ਮੈਰਿਜ ਐਕਟ ਨੂੰ ਮਨਜ਼ੂਰੀ ਦਿੱਤੀ ਗਈ ਅਤੇ ਮੀਟਿੰਗ ਦੌਰਾਨ ਸਾਰੇ ਧਰਮਾਂ ਦੇ ਲਈ ਵਿਆਹ ਨੂੰ ਰਜਿਸਟਰਡ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਵਾਲਾ ਉਤਰਾਖੰਡ ਦੇਸ਼ ਦਾ 10ਵਾਂ ਸੂਬਾ ਬਣ ਗਿਆ ਹੈ। ਉਤਰਾਖੰਡ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਰਕਾਰ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਪ੍ਰਬੰਧਨ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਵੀ ਉਤਰਾਖੰਡ ਸਰਕਾਰ ਦੇ ਇਸ ਫੈਸਲੇ ਦੀ ਪ੍ਰਸੰਸਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਖ ਵੀ ਆਪਣੇ ਵਿਆਹਾਂ ਨੂੰ ਉਤਰਾਖੰਡ ’ਚ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਕਰਵਾ ਸਕਣਗੇ। ਆਨੰਦ ਮੈਰਿਜ ਐਕਟ ਪਹਿਲੀ ਵਾਰ 1909 ’ਚ ਬਿ੍ਰਟਿਸ਼ ਸਰਕਾਰ ਵੱਲੋਂ ਬਣਾਇਆ ਗਿਆ ਸੀ ਪ੍ਰੰਤੂ ਉਸ ਸਮੇਂ ਕਿਸੇ ਕਾਰਨ ਇਸ ਐਕਟ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ ਸੀ। ਸਾਲ 2007 ’ਚ ਜਦੋਂ ਸੁਪਰੀਮ ਕੋਰਟ ਨੇ ਸਾਰੇ ਧਰਮਾਂ ਲਈ ਮੈਰਿਜ ਰਜਿਸਟ੍ਰੇਸ਼ਨ ਨੂੰ ਜ਼ਰੂਰੀ ਕਰ ਦਿੱਤਾ ਤਾਂ ਸਿੱਖ ਭਾਈਚਾਰੇ ਨੇ ਵੀ ਆਨੰਦ ਮੈਰਿਜ ਐਕਟ ਲਾਗੂ ਕਰਨ ਦੀ ਮੰਗ ਉਠਾਈ ਸੀ। ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਦੇ ਵਿਆਹ ਵੀ ਹਿੰਦੂ ਮੈਰਿਜ ਐਕਟ ਤਹਿਤ ਹੀ ਰਜਿਸਟਰਡ ਹੁੰਦੇ ਸਨ।
RELATED ARTICLES
POPULAR POSTS