Breaking News
Home / ਦੁਨੀਆ / ਅਨਵਾਰ ਉਲ ਹੱਕ ਕਾਕਰ ਹੋਣਗੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ

ਅਨਵਾਰ ਉਲ ਹੱਕ ਕਾਕਰ ਹੋਣਗੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ

ਅਨਵਾਰ ਉਲ ਹੱਕ ਕਾਕਰ ਹੋਣਗੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ
ਚੋਣਾਂ ਮੁਕੰਮਲ ਹੋਣ ਤੱਕ ਸੰਭਾਲਣਗੇ ਜ਼ਿੰਮੇਵਾਰੀ

ਲਾਹੌਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸੀਨੇਟਰ ਅਨਵਾਰ ਉਲ ਹੱਕ ਕਾਕਰ ਨੂੰ ਪਾਕਿਸਤਾਨ ਦਾ ਕਾਰਜਕਾਰੀ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ। ਪਾਕਿਸਤਾਨ ’ਚ ਚੋਣਾਂ ਹੋਣ ਤੱਕ ਉਹ ਕਾਰਜਕਾਰੀ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲੀ ਰੱਖਣਗੇ। ਪ੍ਰਧਾਨ ਮੰਤਰੀ ਦਫਤਰ ਵੱਲੋਂ ਅੱਜ ਸ਼ਨੀਵਾਰ 12 ਅਗਸਤ ਨੂੰ ਸ਼ਾਹਬਾਜ਼ ਸ਼ਰੀਫ਼ ਅਤੇ ਵਿਰੋਧੀ ਧਿਰ ਦੇ ਆਗੂ ਰਾਜਾ ਰਿਆਜ਼ ਨਾਲ ਗੱਲਬਾਤ ਤੋਂ ਇਹ ਐਲਾਨ ਕੀਤਾ ਗਿਆ। ਸ਼ਾਹਬਾਜ਼ ਸ਼ਰੀਫ਼ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ।  ਧਿਆਨ ਰਹੇ ਕਿ ਲੰਘੇ ਦਿਨੀਂ ਪਾਕਿਸਤਾਨ ਦੀ ਸੰਸਦ ਯਾਨੀ ਨੈਸ਼ਨਲ ਅਸੈਂਬਲੀ ਕਾਰਜਕਾਲ ਖਤਮ ਹੋਣ ਤੋਂ ਤਿੰਨ ਦਿਨ ਪਹਿਲਾਂ ਹੀ ਭੰਗ ਕਰ ਦਿੱਤੀ ਗਈ ਹੈ। ਲੰਘੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸੰਸਦ ਭੰਗ ਕਰਨ ਦੀ ਸਿਫਾਰਸ਼ ਰਾਸ਼ਟਰਪਤੀ ਆਰਿਫ ਅੱਲਵੀ ਕੋਲ ਭੇਜੀ ਸੀ ਅਤੇ ਦੇਰ ਰਾਤ ਰਾਸ਼ਟਰਪਤੀ ਨੇ ਇਸ ਨੂੰ ਆਪਣੀ ਮਨਜੂਰੀ ਦੇ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਫਤਰ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਆਰਟੀਕਲ 58-1 ਦੇ ਤਹਿਤ ਸੰਸਦ ਨੂੰ ਭੰਗ ਕੀਤਾ ਗਿਆ ਹੈ। ਇਸਦੇ ਨਾਲ ਹੀ ਕੇਅਰਟੇਕਰ ਪ੍ਰਧਾਨ ਮੰਤਰੀ ਨੂੰ ਨਿਯੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਸਰਕਾਰ ਦੇ ਆਖਰੀ ਦਿਨ ਕੈਬਨਿਟ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਗਠਜੋੜ ਦੀ ਸਰਕਾਰ ਨੇ ਆਪਣੇ ਹਿੱਤਾਂ ਨੂੰ ਇਕ ਪਾਸੇ ਕਰਕੇ ਦੇਸ਼ ਨੂੰ ਬਚਾਉਣ ਲਈ ਵੱਡੀ ਕੁਰਬਾਨੀ ਦਿੱਤੀ ਹੈ।

Check Also

ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …