ਸਹੁੰ ਚੁੱਕ ਸਮਾਗਮ ਵਿਚ ਪਹੁੰਚੇ ਸਾਬਕਾ ਪੀਐਮ ਸ਼ਾਹਬਾਜ਼ ਸ਼ਰੀਫ ਅਤੇ ਰਾਸ਼ਟਰਪਤੀ ਅਲਵੀ
ਇਸਲਾਮਾਬਾਦ/ਬਿਊਰੋ ਨਿਊਜ਼
ਅਨਵਰ ਉਲ ਹੱਕ ਕਾਕੜ ਪਾਕਿਸਤਾਨ ਦੇ ਕੇਅਰ ਟੇਕਰ ਪ੍ਰਧਾਨ ਮੰਤਰੀ ਬਣ ਗਏ ਹਨ ਅਤੇ ਅੱਜ ਸੋਮਵਾਰ ਦੁਪਿਹਰੇ ਉਨ੍ਹਾਂ ਨੇ ਅਹੁਦੇ ਦੀ ਸਹੁੰ ਚੁੱਕ ਲਈ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਰਾਸ਼ਟਰਪਤੀ ਆਰਿਫ ਅਲਵੀ ਅਤੇ ਫੌਜ ਮੁਖੀ ਸੈਯਦ ਆਸਿਮ ਮੁਨੀਰ ਵੀ ਹਾਜ਼ਰ ਰਹੇ। ਮੀਡੀਆ ਰਿਪੋਰਟਾਂ ਮੁਤਾਬਕ ਆਰਿਫ ਅਲਵੀ ਨੇ ਅਨਵਰ ਉਲ ਹੱਕ ਕਾਕੜ ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ 52 ਸਾਲਾ ਕਾਕੜ ਬਲੋਚਿਸਤਾਨ ਦੇ ਪਸ਼ਤੂਨ ਭਾਈਚਾਰੇ ਨਾਲ ਸਬੰਧਤ ਹਨ ਅਤੇ ਉਹ ਬਲੋਚਿਸਤਾਨ ਅਵਾਮੀ ਪਾਰਟੀ ਦੇ ਮੈਂਬਰ ਸਨ। ਕਾਕੜ ਸਾਲ 2018 ਵਿਚ ਸੈਨੇਟ ਲਈ ਵੀ ਚੁਣੇ ਗਏ ਸਨ ਅਤੇ ਸਿਆਸਤ ਵਿਚ ਸਰਗਰਮ ਹਨ। ਉਨ੍ਹਾਂ ਨੇ ਉਚ ਸਦਨ ਲਈ ਚੁਣੇ ਜਾਣ ਤੋਂ ਪਹਿਲਾਂ ਬਲੋਚਿਸਤਾਨ ਸੂਬਾਈ ਸਰਕਾਰ ਦੇ ਬੁਲਾਰੇ ਵਜੋਂ ਵੀ ਸੇਵਾ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ’ਚ ਸਰਕਾਰ ਭੰਗ ਕਰ ਦਿੱਤੀ ਗਈ ਸੀ ਅਤੇ ਹੁਣ ਪਾਕਿਸਤਾਨ ਵਿਚ ਆਮ ਚੋਣਾਂ ਹੋਣੀਆਂ ਹਨ।