4 C
Toronto
Saturday, November 8, 2025
spot_img
HomeਕੈਨੇਡਾFrontਪੰਜਾਬ ਨੂੰ ਮਿਲੇ 76 ਹੋਰ ਨਵੇਂ ਆਮ ਆਦਮੀ ਕਲੀਨਿਕ

ਪੰਜਾਬ ਨੂੰ ਮਿਲੇ 76 ਹੋਰ ਨਵੇਂ ਆਮ ਆਦਮੀ ਕਲੀਨਿਕ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ’ਚ ਕੀਤਾ ਉਦਘਾਟਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬਾ ਵਾਸੀਆਂ ਦੀ ਸਹੂਲਤ ਲਈ 76 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਸੰਗਰੂਰ ਦੇ ਕਸਬਾ ਧੂਰੀ ’ਚ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 76 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਇਸਦੇ ਨਾਲ ਹੀ ਸੂਬੇ ’ਚ ਹੁਣ ਕੁੱਲ 659 ਆਮ ਆਦਮੀ ਕਲੀਨਿਕ ਹੋ ਗਏ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਦੀ ਉਮਰ ਵਧਾ ਰਹੇ ਹਾਂ ਅਤੇ ਅਸੀਂ ਪੰਜਾਬ ਦੀ ਜਨਤਾ ਨੂੰ ਦਿੱਤੀ ਸਿਹਤ ਤੇ ਸਿੱਖਿਆ ਦੀ ਗਾਰੰਟੀ ਪੂਰੀ ਕਰ ਰਹੇ ਹਾਂ। ਮੁੱਖ ਮੰਤਰੀ ਹੋਰਾਂ ਨੇ ਦੱਸਿਆ ਕਿ ਇਹ ਕਲੀਨਿਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ, ਜੋ ਹੁਣ ਤੱਕ ਇਲਾਜ ਮਹਿੰਗਾ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ 35 ਲੱਖ ਤੋਂ ਵੱਧ ਵਿਅਕਤੀ ਆਮ ਆਦਮੀ ਕਲੀਨਿਕ ਦਾ ਲਾਭ ਲੈ ਚੁੱਕੇ ਹਨ। ਸੀਐਮ ਮਾਨ ਨੇ ਇਹ ਕਿਹਾ ਕਿ ਅਸੀਂ ‘ਸੜਕ ਸੁਰੱਖਿਆ ਫੋਰਸ’ ਵੀ ਬਣਾਈ ਹੈ, ਤਾਂ ਕਿ ਹਾਦਸਿਆਂ ਦੌਰਾਨ ਲੋਕਾਂ ਦੀਆਂ ਜਾਨ ਨੂੰ ਬਚਾਇਆ ਜਾ ਸਕੇ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਸਭ ਤੋਂ ਪਹਿਲਾਂ ਦਿੱਲੀ ’ਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਸਨ। ਇਸ ਤੋਂ ਬਾਅਦ ਪੰਜਾਬ ’ਚ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਥੇ ਵੀ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ।
RELATED ARTICLES
POPULAR POSTS