
ਕਿਹਾ : ਸਰਕਾਰ ਨੇ ਸਿਆਸੀ ਰੰਜਿਸ਼ ਕਰਕੇ ਪੰਚਾਇਤਾਂ ਭੰਗ ਕੀਤੀਆਂ
ਨਵਾਂਸ਼ਹਿਰ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਸੂਬੇ ਦੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਿਆਸੀ ਰੰਜਿਸ਼ ਕਰਕੇ ਹੀ ਪੰਚਾਇਤਾਂ ਭੰਗ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਕਾਰਜਕਾਲ ਦਾ ਸਮਾਂ ਅਜੇ ਤੱਕ ਰਹਿੰਦਾ ਸੀ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਕੇ ਲੜਾਈ ਝਗੜੇ ਵਾਲਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਇਕ ਸਾਜਿਸ਼ ਤਹਿਤ ਹੋਇਆ ਅਤੇ ਉਨ੍ਹਾਂ ਇਸ ਨੂੰ ਇਕ ਸ਼ਰਾਰਤ ਵੀ ਦੱਸਿਆ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਰਕੇ ਲੋਕਾਂ ਨੂੰ ਮੱਦਦ ਦੀ ਜ਼ਰੂਰਤ ਹੈ ਅਤੇ ਅਜਿਹੇ ਸਮੇਂ ਪੰਚਾਇਤਾਂ ਭੰਗ ਕਰਨਾ ਸੂਬਾ ਸਰਕਾਰ ਦੀ ਸੌੜੀ ਸੋਚ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਜਿਹਾ ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ।