12.6 C
Toronto
Sunday, October 11, 2026
spot_img
HomeਕੈਨੇਡਾFrontਭਾਖੜਾ ਡੈਮ ’ਚ ਪਾਣੀ ਦਾ ਪੱਧਰ ਵੀ ਖਤਰੇ ਦੇ ਨਿਸ਼ਾਨ ਵੱਲ ਨੂੰ...

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵੀ ਖਤਰੇ ਦੇ ਨਿਸ਼ਾਨ ਵੱਲ ਨੂੰ ਵਧਿਆ

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵੀ ਖਤਰੇ ਦੇ ਨਿਸ਼ਾਨ ਵੱਲ ਨੂੰ ਵਧਿਆਪੰਜਾਬ ’ਚ ਮੀਂਹ ਦਾ ਯੈਲੋ ਅਲਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਮਾਝਾ, ਦੋਆਬਾ ਅਤੇ ਪੂਰਬੀ ਮਾਲਵਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਉਧਰ ਦੂਜੇ ਪਾਸੇ ਹਿਮਾਚਲ ਵਿਚ ਪੈ ਰਹੇ ਮੀਂਹ ਨੇ ਪੰਜਾਬ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਭਾਖੜਾ-ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਤੋਂ ਮਿਲੇ ਅੰਕੜਿਆਂ ਦੇ ਅਨੁਸਾਰ ਅੱਜ ਸੋਮਵਾਰ ਨੂੰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1674.51 ਫੁੱਟ ਤੱਕ ਪਹੁੰਚ ਗਿਆ ਹੈ। ਭਾਖੜਾ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਸਿਰਫ 6 ਫੁੱਟ ਹੇਠਾਂ ਹੈ ਅਤੇ ਇਸ ਨਾਲ ਵੀ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਵਧੀਆਂ ਹਨ। ਲੰਘੇ ਕੱਲ੍ਹ ਐਤਵਾਰ ਨੂੰ ਟੈਸਟਿੰਗ ਲਈ ਭਾਖੜਾ ਦੇ ਫਲੱਡ ਗੇਟ ਦੋ ਫੁੱਟ ਤੱਕ ਖੋਲ੍ਹੇ ਗਏ ਸਨ, ਜਿਨ੍ਹਾਂ ਵਿਚ ਕਰੀਬ 8100 ਕਿਊਸਿਕ ਪਾਣੀ ਛੱਡਿਆ ਗਿਆ ਸੀ ਅਤੇ ਅੱਜ ਵੀ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਗਏ ਸਨ। ਬੀਬੀਐਮਬੀ ਤੋਂ ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਵਿਚ ਪੈ ਰਹੇ ਮੀਂਹ ਕਰਕੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਿਆ ਹੈ।
RELATED ARTICLES
POPULAR POSTS