Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

ਆਜ਼ਾਦੀ ਘੁਲਾਟੀਆਂ ਨੂੰ ਕੀਤਾ ਸਿਜਦਾ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ ਤਿਰੰਗਾ ਲਹਿਰਾਇਆ। ਇਸੇ ਤਰ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐਲ ਪੁਰੋਹਿਤ ਨੇ ਅਜ਼ਾਦੀ ਦਿਵਸ ਮੌਕੇ ਚੰਡੀਗੜ੍ਹ ਵਿਚ ਤਿਰੰਗਾ ਲਹਿਰਾਇਆ। ਪਟਿਆਲਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ, ਐਨਸੀਸੀ ਬਟਾਲੀਅਨ ਅਤੇ ਏਅਰ ਵਿੰਗ ਸਣੇ ਹੋਰ ਟੁਕੜੀਆਂ ਸਮੇਤ ਰਾਜ ਦੇ ਸਾਰੇ ਬਲਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ’ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਮੂਹ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ ਕੀਤਾ। ਸਟੇਜ ਤੋਂ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਜ਼ਿਆਦਾਤਰ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਉਹ ਇਸ ਆਜ਼ਾਦੀ ਨੂੰ ਬਰਕਰਾਰ ਰੱਖਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਦੁਸ਼ਮਣਾਂ ਦੇ ਪਾਸਿਓਂ ਗੋਲੀ ਚੱਲਦੀ ਹੈ ਤਾਂ ਸਭ ਤੋਂ ਪਹਿਲਾਂ ਸੀਨਾ ਪੰਜਾਬੀਆਂ ਦਾ ਹੁੰਦਾ ਹੈ। ਇਸੇ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿਚ ਪੰਚਾਇਤੀ ਚੋਣਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਜਿਨ੍ਹਾਂ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤ ਚੁਣੀ ਜਾਵੇਗੀ, ਉਸ ਪਿੰਡ ਨੂੰ ਪੰਜਾਬ ਸਰਕਾਰ ਵਿਕਾਸ ਲਈ ਪੰਜ ਲੱਖ ਰੁਪਏ ਐਡਵਾਂਸ ਦੇਵੇਗੀ। ਵਿਰੋਧੀ ਸਿਆਸੀ ਪਾਰਟੀਆਂ ’ਤੇ ਤਨਜ ਕੱਸਦਿਆਂ ਉਨ੍ਹਾਂ ਕਿਹਾ ਕਿ ਉਹ ਇਹ ਨਾ ਦੱਸਣ ਕਿ ਦੇਸ਼ ਭਗਤੀ ਕੀ ਹੁੰਦੀ ਹੈ।  ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਸਿਹਤ, ਸਿੱਖਿਆ, ਰੁਜ਼ਗਾਰ-ਵਪਾਰ ਅਤੇ ਖੇਤੀਬਾੜੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਲਈ ਵਿਸ਼ੇਸ਼ ਕਿਸਮ ਦੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਸਾਲ ਤੱਕ ਸਮੁੱਚੇ ਪੰਜਾਬ ਵਿੱਚੋਂ ਨਸ਼ਿਆਂ ਦਾ ਕਲੰਕ ਮਿਟ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵਿਦੇਸ਼ ਨਾ ਜਾਣਾ ਪਵੇ।  ਜ਼ਿਕਰਯੋਗ ਹੈ ਕਿ ਆਜ਼ਾਦੀ ਦਿਵਸ ਮੌਕੇ ਪੰਜਾਬ ’ਚ ਜ਼ਿਲ੍ਹਾ ਪੱਧਰੀ ਸਮਾਗਮ ਵੀ ਹੋਏ, ਜਿੱਥੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਅਜਾਦੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ।

Check Also

ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ

ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ …