Breaking News
Home / ਕੈਨੇਡਾ / Front / ਅਜ਼ਾਦੀ ਦਿਹਾੜੇ ਦੇ ਜਸ਼ਨਾਂ ’ਤੇ ਬੋਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ 

ਅਜ਼ਾਦੀ ਦਿਹਾੜੇ ਦੇ ਜਸ਼ਨਾਂ ’ਤੇ ਬੋਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ 

ਕਿਹਾ : ਵੰਡ ਵੇਲੇ ਜਾਨ ਗੁਆਉਣ ਵਾਲੇ 10 ਲੱਖ ਬੇਕਸੂਰ ਲੋਕਾਂ ਨੂੰ ਯਾਦ ਕਿਉਂ ਨਹੀਂ ਕੀਤਾ ਜਾਂਦਾ ਯਾਦ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਜ਼ਾਦੀ ਦਿਵਸ ਮੌਕੇ ਕਿਹਾ ਕਿ ਅੱਜ ਸਾਰਾ ਭਾਰਤ ਦੇਸ਼ ਅਤੇ ਪਰਦੇਸਾਂ ਵਿਚ ਵੱਸਦੇ ਭਾਰਤੀ ਆਪਣੀਆਂ ਗੱਡੀਆਂ ਅਤੇ ਘਰਾਂ ’ਤੇ ਤਿਰੰਗੇ ਝੰਡੇ ਲਾ ਕੇ ਅਜ਼ਾਦੀ ਦੀ ਖੁਸ਼ੀ ਮਨਾ ਰਹੇ ਹਨ। ਅੱਜ ਤੋਂ 76 ਸਾਲ ਪਹਿਲਾਂ 15 ਅਗਸਤ 1947 ਨੂੰ ਭਾਰਤ ਦੇਸ਼ ਆਜ਼ਾਦ ਹੋਇਆ ਸੀ, ਜਦਕਿ ਇਸ ਤੋਂ ਇਕ ਦਿਨ ਪਹਿਲਾਂ 14 ਅਗਸਤ 1947 ਨੂੰ ਪਾਕਿਸਤਾਨ ਹੋਂਦ ਵਿਚ ਆਇਆ ਸੀ। ਹਿੰਦੁਸਤਾਨ ਵਿਚੋਂ ਮਜ਼੍ਹਬ ਦੇ ਆਧਾਰ ’ਤੇ ਇਕੋ ਧਰਤੀ ਦੀ ਹਿੱਕ ’ਤੇ ਲਕੀਰਾਂ ਖਿੱਚ ਕੇ ਭਾਰਤ ਅਤੇ ਪਾਕਿਸਤਾਨ ਦੇ ਜਨਮ ਦੇ ਬਦਲੇ 10 ਲੱਖ ਲੋਕਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਅਤੇ ਡੇਢ ਕਰੋੜ ਲੋਕਾਂ ਨੂੰ ਉਜਾੜੇ ਦਾ ਸਾਹਮਣਾ ਕਰਨਾ ਪਿਆ । ਹਰ ਸਾਲ ਭਾਰਤ ਤੇ ਪਾਕਿਸਤਾਨ ਦੇ ਲੋਕ ਆਜ਼ਾਦੀ ਦੇ ਦਿਹਾੜੇ ਦੇ ਜਸ਼ਨ ਤਾਂ ਮਨਾਉਂਦੇ ਹਨ ਪ੍ਰੰਤੂ ਅਸੀਂ ਸੋਚੀਏ ਕਿ ਅੱਜ ਦੇ ਦਿਨ ਪੰਜਾਬ ਲਹੂ-ਲੁਹਾਨ ਹੋਇਆ ਸੀ ਤੇ 10 ਲੱਖ ਦੇ ਕਰੀਬ ਬੇਕਸੂਰ ਲੋਕ ਮਾਰੇ ਗਏ ਸਨ, ਅੱਜ ਦੇ ਦਿਨ ਉਨ੍ਹਾਂ ਮਾਰੇ ਗਏ ਲੋਕਾਂ ਨੂੰ ਕੋਈ ਯਾਦ ਕਿਉਂ ਨਹੀਂ ਕਰ ਰਿਹਾ?

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ …