ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ 8 ਨਵੰਬਰ ਨੂੰ ਕੀਤੀ ਗਈ ਨੋਟਬੰਦੀ ਤੋਂ ਬਾਅਦ ਜੋ ਪਰੇਸ਼ਾਨੀ ਚੱਲ ਰਹੀ ਹੈ ਉਹ 3 ਤੋਂ 6 ਮਹੀਨੇ ਤੱਕ ਜਾਰੀ ਰਹੇਗੀ। ਪਰ ਬਾਅਦ ਦੇ ਸਮੇਂ ਵਿਚ ਇਸ ਨਾਲ ਅਰਥ ਵਿਵਸਥਾ ਨੂੰ ਫਾਇਦਾ ਹੋਵੇਗਾ। ਜੇਤਲੀ ਨੇ ਕਿਹਾ ਕਿ ਨੋਟਬੰਦੀ ਨਾਲ ਦੇਸ਼ ਦੇ ਇਮਾਨਦਾਰ ਵਿਅਕਤੀਆਂ ਨੂੰ ਲਾਭ ਮਿਲ ਰਿਹਾ ਹੈ। ਭਾਰਤੀ ਅਰਥ ਵਿਵਸਥਾ ਲਈ ਜੀਐਸਟੀ ਅਤੇ ਨੋਟਬੰਦੀ ਪਾਸਾ ਪਲਟਣ ਵਾਲੇ ਸਾਬਤ ਹੋਣਗੇ। ਵਿੱਤ ਮੰਤਰੀ ਨੇ ਕਿਹਾ ਕਿ ਜੀਐਸਟੀ ਨਾਲ ਦੇਸ਼ ਆਰਥਿਕ ਰੂਪ ਵਿਚ ਇਕ ਹੋਵੇਗਾ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …