Breaking News
Home / ਕੈਨੇਡਾ / Front / ਪੰਜਾਬ ਦੇ ਕੁਝ ਖੇਤਰਾਂ ’ਚ ਫਿਰ ਹੜ੍ਹਾਂ ਵਰਗੇ ਬਣੇ ਹਾਲਾਤ

ਪੰਜਾਬ ਦੇ ਕੁਝ ਖੇਤਰਾਂ ’ਚ ਫਿਰ ਹੜ੍ਹਾਂ ਵਰਗੇ ਬਣੇ ਹਾਲਾਤ

ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੁਝ ਇਲਾਕਿਆਂ ਵਿਚ ਇਕ ਵਾਰ ਫਿਰ ਹੜ੍ਹਾਂ ਵਰਗੇ ਹਾਲਾਤ ਬਣਨੇ ਸ਼ੁਰੂ ਹੋ ਗਏ ਹਨ। ਸਤਲੁਜ ਦਰਿਆ ’ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ’ਤੇ ਬਣੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਭਾਖੜਾ ਡੈਮ ਦੇ ਪਾਣੀ ਪੱਧਰ ਖਤਰੇ ਦੇ ਨਿਸ਼ਾਨ ਤੋਂ ਸਿਰਫ 3 ਫੁੱਟ ਹੇਠਾਂ ਹੈ। ਲੰਘੇ ਕੱਲ੍ਹ ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਜ਼ਿਆਦਾ ਖੋਲ੍ਹੇ ਗਏ ਸਨ, ਜਿਨ੍ਹਾਂ ਨੂੰ ਦੇਰ ਰਾਤ ਬੰਦ ਕੀਤਾ ਗਿਆ ਸੀ। ਉਧਰ ਦੂਜੇ ਪਾਸੇ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਵਿਚ ਪਾਣੀ ਦੀ ਆਮਦ 76,898 ਕਿਊਸਿਕ ਦਰਜ ਕੀਤੀ ਗਈ ਹੈ, ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਦੇ ਮਾਧਿਅਮ ਰਾਹੀਂ 83,703 ਕਿਊਸਿਕ ਪਾਣੀ ਹੀ ਛੱਡਿਆ ਗਿਆ। ਸਤਲੁਜ ਦਰਿਆ ਵਿਚ ਪਾਣੀ ਜ਼ਿਆਦਾ ਹੋਣ ਕਰਕੇ ਦਰਿਆ ਨੇੜਲੇ ਪਿੰਡਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸੇ ਤਰ੍ਹਾਂ ਬਿਆਸ ਦਰਿਆ ’ਚ ਪਾਣੀ ਜ਼ਿਆਦਾ ਹੋਣ ਕਰਕੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਖੇਤਰਾਂ ਵਿਚ ਵੀ ਚਿੰਤਾ ਵਾਲੀ ਸਥਿਤੀ ਬਣੀ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਰੈਸਕਿਊ ਅਪਰੇਸ਼ਨ ਜਾਰੀ ਹੈ ਅਤੇ ਗੁਰਦਾਸਪੁਰ ਵਿਚ ਤਾਂ ਐਨ.ਡੀ.ਆਰ.ਐਫ. ਨੇ ਮੋਰਚਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਪਹਾੜੀ ਖੇਤਰਾਂ ਵਿਚ ਜ਼ਿਆਦਾ ਮੀਂਹ ਕਰਕੇ ਭਾਖੜਾ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਜ਼ਿਆਦਾ ਵਧਿਆ ਹੈ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ …