28.1 C
Toronto
Sunday, October 5, 2025
spot_img
HomeਕੈਨੇਡਾFrontਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਈ-ਬੱਸ ਸੇਵਾ ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਈ-ਬੱਸ ਸੇਵਾ ਨੂੰ ਦਿੱਤੀ ਮਨਜ਼ੂਰੀ

ਕੈਬਨਿਟ ਮੰਤਰੀ  ਅਨੁਰਾਗ ਠਾਕੁਰ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ ਦੌਰਾਨ ਵਿਸ਼ਵਕਰਮਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਯੋਜਨਾ ਤਹਿਤ ਦੇਸ਼ ਦੇ ਛੋਟੇ ਕੰਮ ਕਰਨ ਵਾਲਿਆਂ ਨੂੰ ਲੋਨ ਤੋਂ ਲੈ ਕੇ ਸਕਿੱਲ ਨਾਲ ਜੁੜੀ ਹਰ ਮਦਦ ਦਿੱਤੀ ਜਾਵੇਗੀ। ਇਸ ਸਕੀਮ ’ਤੇ ਕੇਂਦਰ ਸਰਕਾਰ ਵੱਲੋਂ 5 ਸਾਲਾਂ ਦੌਰਾਨ 13 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਕੇਂਦਰੀ ਕੈਬਨਿਟ ਨੇ ਪ੍ਰਧਾਨ ਮੰਤਰੀ ਮੰਤਰੀ ਈ ਬੱਸ ਸੇਵਾ ਤਹਿਤ 10 ਹਜ਼ਾਰ ਬੱਸਾਂ ਚਲਾਉਣ ਦੀ ਯੋਜਨਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਅਨੁਰਾਗ ਠਾਕੁਰ ਵੱਲੋਂ ਇਨ੍ਹਾਂ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ। ਅਨੁਰਾਗ ਠਾਕੁਰ ਨੇ ਦੱਸਿਆ ਪੀਐਮ ਈ ਬੱਸ ਸੇਵਾ ਯੋਜਨਾ ’ਤੇ 57 ਹਜ਼ਾਰ 613 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਦੇਸ਼ ਭਰ ’ਚ ਲਗਭਗ 10 ਹਜ਼ਾਰ ਨਵੀਆਂ ਇਲੈਕਟ੍ਰੀਕਲ ਬੱਸਾਂ ਚਲਾਈਆਂ ਜਾਣਗੀਆਂ। ਇਹ ਬੱਸਾਂ 3 ਲੱਖ ਅਤੇ ਉਸ ਤੋਂ ਜ਼ਿਆਦਾ ਅਬਾਦੀ ਵਾਲੇ ਸ਼ਹਿਰਾਂ ਨੂੰ ਕਵਰ ਕਰਨਗੀਆਂ। ਕੇਂਦਰੀ ਕੈਬਨਿਟ ਨੇ ਰੇਲ ਮੰਤਰਾਲੇ ਦੀਆਂ ਸੱਤ ਨਵੀਆਂ ਯੋਜਨਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ  ’ਤੇ 32 ਹਜ਼ਾਰ 500 ਕਰੋੜ ਰੁਪਏ ਖਰਚ ਕੀਤੇ ਜਾਣਗੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਇਸ ਨਵੀਂ ਯੋਜਨਾ ਰਾਹੀਂ ਭਾਰਤੀ ਰੇਲ ਦੇ ਮੌਜੂਦਾ ਨੈਟਵਰਕ ’ਚ 2339 ਕਿਲੋਮੀਟਰ ਦਾ ਵਾਧਾ ਕੀਤਾ ਜਾਵੇਗਾ। ਇਹ ਨਵੀਂ ਰੇਲ ਯੋਜਨਾ ਨੌਂ ਰਾਜਾਂ ਯੂਪੀ, ਬਿਹਾਰ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਗੁਜਰਾਤ, ਉੜੀਸਾ, ਝਾਰਖੰਡ, ਪੱਛਮੀ ਬੰਗਾਲ ਅਤੇ ਤੇਲੰਗਾਨਾ ਦੇ 35 ਜ਼ਿਲ੍ਹਿਆਂ ਨੂੰ ਕਵਰ ਕਰੇਗੀ।
RELATED ARTICLES
POPULAR POSTS