10.3 C
Toronto
Saturday, November 8, 2025
spot_img
HomeਕੈਨੇਡਾFrontਹਿਮਾਚਲ ’ਚ ਪਏ ਭਾਰੀ ਮੀਂਹ ਨੇ ਪੰਜਾਬ ਦੇ 8 ਜ਼ਿਲ੍ਹਿਆਂ ’ਚ ਲਿਆਂਦਾ...

ਹਿਮਾਚਲ ’ਚ ਪਏ ਭਾਰੀ ਮੀਂਹ ਨੇ ਪੰਜਾਬ ਦੇ 8 ਜ਼ਿਲ੍ਹਿਆਂ ’ਚ ਲਿਆਂਦਾ ਹੜ੍ਹ 

ਹਿਮਾਚਲ ’ਚ ਪਏ ਭਾਰੀ ਮੀਂਹ ਨੇ ਪੰਜਾਬ ਦੇ 8 ਜ਼ਿਲ੍ਹਿਆਂ ’ਚ ਲਿਆਂਦਾ ਹੜ੍ਹ
ਗੁਰਦਾਸਪੁਰ ਅਤੇ ਰੂਪਨਗਰ ਜ਼ਿਲ੍ਹੇ ਹੋਏ ਜ਼ਿਆਦਾ ਪ੍ਰਭਾਵਿਤ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ 8 ਜ਼ਿਲ੍ਹੇ ਇਕ ਵਾਰ ਫਿਰ ਹੜ੍ਹ ਦੀ ਲਪੇਟ ਵਿਚ ਆ ਗਏ ਹਨ। ਭਾਖੜਾ ਡੈਮ ਅਤੇ ਪੌਂਗ ਡੈਮ ਵਿਚੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਨਾਲ ਪੰਜਾਬ ਦੇ 8 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਪਿਆ ਹੈ ਅਤੇ ਇਸ ਕਰਕੇ ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ। ਜਿਸ ਕਰਕੇ ਡੈਮਾਂ ਵਿਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾਣ ਕਰਕੇ ਸਤਲੁਜ ਦਰਿਆ ਵਿਚ ਵਧੇ ਪਾਣੀ ਦੇ ਪੱਧਰ ਕਰਕੇ ਰੂਪਨਗਰ ਜ਼ਿਲ੍ਹੇ ਦਾ ਨੰਗਲ ਅਤੇ ਨੂੁਰਪੁਰੀ ਬੇਦੀ ਖੇਤਰ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਵਿਚ ਦਰਿਆ ਨਾਲ ਲੱਗਦੇ ਪਿੰਡਾਂ ਦੀਆਂ ਮੁਸ਼ਕਲਾਂ ਵੀ ਵਧ ਰਹੀਆਂ ਹਨ। ਉਧਰ ਦੂਜੇ ਪਾਸੇ ਪੌਂਗ ਡੈਮ ਵਿਚੋਂ ਛੱਡੇ ਜਾ ਰਹੇ ਪਾਣੀ ਨਾਲ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ, ਜਿਸ ਕਰਕੇ ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਅੰਮਿ੍ਰਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਕਈ  ਪਿੰਡਾਂ ਵਿਚ ਪਾਣੀ ਦਾਖਲ ਹੋ ਗਿਆ। ਬਿਆਸ ਦਰਿਆ ’ਤੇ ਬਣੇ ਪੌਂਗ ਡੈਮ ਵਿਚੋਂ ਛੱਡੇ ਜਾ ਰਹੇ ਪਾਣੀ ਨਾਲ ਗੁਰਦਾਸਪੁਰ ਵਿਚ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਿਹਾ ਹੈ। ਉਥੇ ਹੁਸ਼ਿਆਰਪੁਰ ਦੇ ਕਈ ਪਿੰਡਾਂ ਨੂੰ ਪ੍ਰਸ਼ਾਸਨ ਵਲੋਂ ਖਾਲੀ ਕਰਵਾਇਆ ਜਾ ਚੁੱਕਾ ਹੈ। ਕਪੂਰਥਲਾ ਦੇ ਵਿਧਾਨ ਸਭਾ ਖੇਤਰ ਭੁਲੱਥ ਦੇ ਕਈ ਪਿੰਡਾਂ ਵਿਚ ਵੀ ਪਾਣੀ ਦਾਖਲ ਹੋ ਚੁੱਕਾ ਹੈ। ਇਸੇ ਦੌਰਾਨ ਬਿਆਸ ਦਰਿਆ ਨੇ ਅੰਮਿ੍ਰਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿਚ ਵੀ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
RELATED ARTICLES
POPULAR POSTS