Breaking News
Home / ਕੈਨੇਡਾ / Front / ਪੰਜਾਬ ’ਚ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ – ਸੂਬਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਪੰਜਾਬ ’ਚ ਪੰਚਾਇਤਾਂ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚਿਆ – ਸੂਬਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਪਟੀਸ਼ਨਰਾਂ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮਾਨਯੋਗ ਜਸਟਿਸ ਰਾਜ ਮੋਹਨ ਸਿੰਘ ਅਤੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਡਿਵੀਜ਼ਨ ਬੈਂਚ ਨੇ ਸੁਣਵਾਈ ਦੀ ਅਗਲੀ ਤਰੀਕ 28 ਅਗਸਤ ਤੈਅ ਕੀਤੀ ਹੈ। ਪਟੀਸ਼ਨਰਾਂ ਨੇ ਕਿਹਾ ਹੈ ਕਿ ਪੰਜਾਬ ਰਾਜ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਗਲਤ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ। ਪਟੀਸ਼ਨਰਾਂ ਨੇ ਕਿਹਾ ਕਿ  ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਜਨਵਰੀ 2019 ਵਿੱਚ ਹੀ ਅਹੁਦਾ ਸੰਭਾਲਿਆ ਸੀ। ਇਸ ਤਰ੍ਹਾਂ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ, ਪਰ ਸੂਬਾ ਸਰਕਾਰ ਵੱਲੋਂ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Check Also

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ  ਚੋਣ

ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ …