ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਸਾਰੀਆਂ ਸੀਟਾਂ ਉੱਤੇ ਚੋਣ ਪ੍ਰਚਾਰ ਕਰਨਗੇ। ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਆਖਿਆ ਕਿ ਉਨ੍ਹਾਂ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਜਿੱਥੇ ਨਵਜੋਤ ਕੌਰ ਸਿੱਧੂ ਤੇ ਪ੍ਰਗਟ ਸਿੰਘ ਵੀ ਚੋਣ ਲੜਨਗੇ। ਇਸ ਦੌਰਾਨ ਸਿਮਰਜੀਤ ਸਿੰਘ ਬੈਂਸ ਨੇ ਆਖਿਆ ਕਿ ਉਨ੍ਹਾਂ ਨੇ ਨਵਜੋਤ ਸਿੱਧੂ ਤੇ ਪਰਗਟ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਇਸ ਦੇ ਨਾਲ ਹੀ ਬੈਂਸ ਨੇ ਆਖਿਆ ਕਿ 11 ਦਸੰਬਰ ਨੂੰ ਲੁਧਿਆਣਾ ਵਿੱਚ ਲੋਕ ਇਨਸਾਫ਼ ਪਾਰਟੀ ਤੇ ਆਮ ਆਦਮੀ ਪਾਰਟੀ ਦੀ ਸਾਂਝੀ ਰੈਲੀ ਹੋਣ ਜਾ ਰਹੀ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …