3.2 C
Toronto
Monday, December 22, 2025
spot_img
Homeਦੁਨੀਆਇਮਰਾਨ ਨੂੰ ਮੈਡੀਕਲ ਤੇ ਹੋਰ ਸਹੂਲਤਾਂ ਦੇਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ

ਇਮਰਾਨ ਨੂੰ ਮੈਡੀਕਲ ਤੇ ਹੋਰ ਸਹੂਲਤਾਂ ਦੇਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ

ਭ੍ਰਿਸ਼ਟਾਚਾਰ ਦੇ ਕੇਸ ਵਿਚ ਅਟਕ ਜੇਲ੍ਹ ‘ਚ ਕੈਦ ਹਨ ਸਾਬਕਾ ਪ੍ਰਧਾਨ ਮੰਤਰੀ
ਇਸਲਾਮਾਬਾਦ/ਬਿਊਰੋ ਨਿਊਜ਼ : ਇਸਲਾਮਾਬਾਦ ਹਾਈਕੋਰਟ ਨੇ ਅਟਕ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਉੱਥੇ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਢੁੱਕਵੀਂ ਮੈਡੀਕਲ ਸਹੂਲਤ’ ਦੇਵੇ, ਤੇ ਨਾਲ ਹੀ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਦੋਸਤਾਂ ਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਕਿਹਾ, ‘ਉਨ੍ਹਾਂ ਨੂੰ ਪਵਿੱਤਰ ਕੁਰਾਨ ਦਾ ਅੰਗਰੇਜ਼ੀ ਤਰਜਮਾ ਅਤੇ ਨਮਾਜ਼ ਪੜ੍ਹਨ ਲਈ ਮੈਟ ਵੀ ਦਿੱਤਾ ਜਾ ਸਕਦਾ ਹੈ।’ ‘ਪੀਟੀਆਈ’ ਮੁਖੀ ਇਮਰਾਨ ਨੂੰ 5 ਅਗਸਤ ਨੂੰ ਭ੍ਰਿਸ਼ਟਾਚਾਰ ਕੇਸ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਹੋਈ ਸੀ ਤੇ ਅਟਕ ਜੇਲ੍ਹ ਭੇਜ ਦਿੱਤਾ ਗਿਆ ਸੀ। ਜੇਲ੍ਹ ਵਿਭਾਗ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਬੀ-ਵਰਗ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਹਾਲਾਂਕਿ ਇਮਰਾਨ ਦੇ ਵਕੀਲਾਂ ਨੇ ਦਾਅਵਾ ਕੀਤਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਮਾੜੀਆਂ ਹਾਲਤਾਂ ਵਿਚ ਰੱਖਿਆ ਜਾ ਰਿਹਾ ਹੈ ਤੇ ‘ਸਭ ਤੋਂ ਹੇਠਲੇ ਦਰਜੇ ਦੀ ਸਹੂਲਤ’ ਮਿਲ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਮਗਰੋਂ ਹਾਈ ਕੋਰਟ ਦਾ ਰੁਖ਼ ਕਰ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਅਟਕ ਜੇਲ੍ਹ ਤੋਂ ਰਾਵਲਪਿੰਡੀ ਜੇਲ੍ਹ ਭੇਜਿਆ ਜਾਵੇ। ਖਾਨ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਕਾਨੂੰਨੀ ਟੀਮ, ਪਰਿਵਾਰ, ਡਾਕਟਰ ਤੇ ਸਿਆਸੀ ਸਾਥੀਆਂ ਨੂੰ ਨਿਯਮਿਤ ਦੌਰਿਆਂ ਦੀ ਇਜਾਜ਼ਤ ਵੀ ਦਿੱਤੀ ਜਾਵੇ। ਵਕੀਲਾਂ ਨੇ ਅਟਕ ਜੇਲ੍ਹ ਵਿਚ ਖਾਨ ਦੀ ਸੁਰੱਖਿਆ ‘ਤੇ ਵੀ ਸਵਾਲ ਚੁੱਕੇ ਸਨ।

 

RELATED ARTICLES
POPULAR POSTS